ਈਵੀਐੱਮਜ਼ ਬਾਰੇ ਕਾਂਗਰਸ ਦੇ ਸਵਾਲਾਂ ਦਾ ਜਵਾਬ ਦੇਵੇ ਚੋਣ ਕਮਿਸ਼ਨ: ਸਿੱਬਲ

ਨਵੀਂ ਦਿੱਲੀ, 13 ਅਕਤੂਬਰ- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਕਾਂਗਰਸ ਵੱਲੋਂ ਹਾਲੀਆ ਹਰਿਆਣਾ ਅਸੈਂਬਲੀ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਨੂੰ ਲੈ ਕੇ ਚੁੱਕੇ ਸਵਾਲਾਂ ਬਾਰੇ ਚੋਣ ਕਮਿਸ਼ਨ ਸਥਿਤੀ ਸਪਸ਼ਟ ਕਰੇ। ਸਿੱਬਲ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਹ ਰਾਇ ਹੈ ਕਿ ਚੋਣਾਂ ਵਿਚ ਈਵੀਐੱਮਜ਼ ਦੀ ਦੁਰਵਰਤੋਂ ਨਹੀਂ ਹੋਣੀ […]

ਕੈਨੇਡਾ: ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਪੱਤਰਕਾਰਾਂ ’ਤੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ

ਓਟਵਾ, 13 ਅਕਤੂਬਰ- ਕੈਨੇਡਾ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰਿਆ ਨੇ ਖਾਲਿਸਤਾਨੀ ਅਤਿਵਾਦ ਬਾਰੇ ਖ਼ਬਰਾਂ ਨਸ਼ਰ ਕਰਨ ਵਾਲੇ ਪੱਤਰਕਾਰਾਂ ’ਤੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ ਅਧਿਕਾਰੀਆਂ ਨੂੰ ਅਜਿਹੇ ਮਾਮਲੇ ਸਖ਼ਤੀ ਨਾਲ ਸਿੱਝਣੇ ਚਾਹੀਦੇ ਹਨ। ਹਾਊਸ ਆਫ਼ ਕਾਮਨਜ਼ ’ਚ ਨੇਪੀਅਨ ਤੋਂ […]

ਟੀ-20: ਭਾਰਤ ਨੇ ਬੰਗਲਾਦੇਸ਼ ਨੂੰ 133 ਦੌੜਾਂ ਨਾਲ ਹਰਾਇਆ

ਟੀ-20: ਭਾਰਤ ਨੇ ਬੰਗਲਾਦੇਸ਼ ਨੂੰ 133 ਦੌੜਾਂ ਨਾਲ ਹਰਾਇਆ

ਹੈਦਰਾਬਾਦ, 12 ਅਕਤੂਬਰ- ਇੱਥੇ ਖੇਡੇ ਜਾ ਰਹੇ ਟੀ-20 ਲੜੀ ਦੇ ਤੀਜੇ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 133 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਦੀ ਟੀਮ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 164 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ ਰਿਕਾਰਡ […]

ਅਮਰੀਕਾ ਨੇ ਇਰਾਨ ’ਤੇ ਹੋਰ ਪਾਬੰਦੀਆਂ ਲਗਾਈਆਂ

ਵਾਸ਼ਿੰਗਟਨ, 12 ਅਕਤੂਬਰ- ਅਮਰੀਕਾ ਨੇ ਇਰਾਨ ਦੇ ਊਰਜਾ ਖੇਤਰ ’ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਦਾਗ਼ੀਆਂ 180 ਮਿਜ਼ਾਈਲਾਂ ਦੇ ਜਵਾਬ ’ਚ ਅਮਰੀਕਾ ਨੇ ਇਹ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਪਾਬੰਦੀਆਂ ’ਚ ਇਰਾਨ ਦੇ ਬੇੜਿਆਂ ਅਤੇ ਸਬੰਧਤ ਕੰਪਨੀਆਂ ’ਤੇ ਰੋਕ ਸ਼ਾਮਲ ਹੈ, ਜੋ ਸੰਯੁਕਤ ਅਰਬ ਅਮੀਰਾਤ, ਲਾਈਬੇਰੀਆ, ਹਾਂਗਕਾਂਗ ਅਤੇ […]

ਗਲੋਬਲ ਹੰਗਰ ਇੰਡੈਕਸ 2024 ਰਿਪੋਰਟ: ਭਾਰਤ 127 ਦੇਸ਼ਾਂ ਵਿੱਚੋਂ 105ਵੇਂ ਸਥਾਨ ’ਤੇ

ਲੰਡਨ, 12 ਅਕਤੂਬਰ- ਗਲੋਬਲ ਹੰਗਰ ਇੰਡੈਕਸ (ਜੀਐਚਆਈ) 2024 ਦੀ ਰਿਪੋਰਟ ਅਨੁਸਾਰ ਭਾਰਤ ਨੇ 127 ਦੇਸ਼ਾਂ ਵਿਚੋਂ 105ਵਾਂ ਰੈਂਕ ਹਾਸਲ ਕੀਤਾ ਹੈ। ਇਸ ਰਿਪੋਰਟ ਅਨੁਸਾਰ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿੱਥੇ ਭੁੱਖਮਰੀ ਗੰਭੀਰ ਸਮੱਸਿਆ ਹੈ। ਭਾਰਤ ਨੂੰ ਭੁੱਖਮਰੀ ਦੀ ਗੰਭੀਰ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸ ਰੈਂਕਿੰਗ ਵਿਚ ਸ੍ਰੀਲੰਕਾ, ਨੇਪਾਲ ਤੇ ਬੰਗਲਾਦੇਸ਼ ਨੇ ਵੀ ਭਾਰਤ […]