ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਚੰਡੀਗੜ੍ਹ, 13 ਅਗਸਤ : ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਲੈਂਡ ਪੂਲਿੰਗ ਨੀਤੀ ਦੀ ਵਾਪਸੀ ਮਗਰੋਂ ਸੂਬੇ ਵਿੱਚ ਬਣੇ ਮਾਹੌਲ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਹਾਲ ਦੀ ਘੜੀ ਸਾਰੇ ਸੂਬੇ ਵਿੱਚ ਕੁਲੈਕਟਰ ਰੇਟਾਂ ’ਚ ਵਾਧਾ ਕਰਨ ਤੋਂ ਟਾਲਾ ਵੱਟਿਆ ਹੈ। ਪੰਜਾਬ ਸਰਕਾਰ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਨਵੀਂ ਦਿੱਲੀ, 13 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ।ਯੂਐੱਨਜੀਏ ਦਾ 80ਵਾਂ ਸੈਸ਼ਨ 9 ਸਤੰਬਰ ਨੂੰ ਸ਼ੁਰੂ ਹੋਵੇਗਾ। ਉੱਚ-ਪੱਧਰੀ ਆਮ ਬਹਿਸ 23-29 ਸਤੰਬਰ ਤੱਕ […]

ਅਮਰੀਕਾ: 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ

ਅਮਰੀਕਾ: 70 ਸਾਲਾ ਸਿੱਖ ਵਿਅਕਤੀ ’ਤੇ ਗੋਲਫ ਸਟਿੱਕ ਨਾਲ ਹਮਲਾ, ਹਾਲਤ ਗੰਭੀਰ

ਚੰਡੀਗੜ੍ਹ : ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।foxla.com […]

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕੀਤੇ ਜਾਣ: ਸੁਪਰੀਮ ਕੋਰਟ

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਰਿਹਾਅ ਕੀਤੇ ਜਾਣ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਕੈਦੀਆਂ ਬਾਰੇ ਚਿੰਤਾ ਜ਼ਾਹਰ ਕੀਤੀ ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਕਿ ਜੇ ਅਜਿਹੇ ਕਿਸੇ ਦੋਸ਼ੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ, ਤਾਂ ਉਸ ਨੂੰ ਤੁਰੰਤ ਰਿਹਾਅ […]

ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸਿੱਖਾਂ ਪ੍ਰਤੀ ਨਫ਼ਰਤੀ ਵਿਤਕਰਾ:ਜਥੇਦਾਰ ਗੜਗੱਜ

ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖਲਾ ਨਾ ਦੇਣਾ ਸਿੱਖਾਂ ਪ੍ਰਤੀ ਨਫ਼ਰਤੀ ਵਿਤਕਰਾ:ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਹੈ ਅਤੇ ਸਿੱਖਾਂ […]