ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ

75ਵੇਂ ਗਣਤੰਤਰ ਦਿਵਸ ਤੋਂ ਪਹਿਲਾਂ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 132 ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਰੀ ਅਧਿਕਾਰਤ ਸੂਚੀ ਵਿਚ ਕਈ ਸਾਲਾਂ ਤੋਂ ਪੰਜਾਬੀ ਫ਼ਿਲਮਾਂ ਵਿਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ‘ਗੁਲਾਬੋ ਮਾਸੀ’ ਯਾਨੀ ਅਦਾਕਾਰਾ ਨਿਰਮਲ ਰਿਸ਼ੀ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਨੂੰ ਕਲਾ […]

ਮਮਤਾ ਵੱਲੋਂ ਸੂਬੇ ਦੇ ਬਕਾਇਆਂ ਦੀ ਅਦਾਇਗੀ ਲਈ ਕੇਂਦਰ ਨੂੰ ਹਫ਼ਤੇ ਦਾ ਅਲਟੀਮੇਟਮ

ਕੋਲਕਾਤਾ, 27 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਮੁਖੀ ਮਮਤਾ ਬੈਨਰਜੀ ਨੇ ਕੇਂਦਰ ਨੂੰ ਸੂਬੇ ਦੇ ਬਕਾਇਆ ਫੰਡਾਂ ਦੀ ਅਦਾਇਗੀ ਲਈ ਸੱਤ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਅਤੇ ਆਖਿਆ ਕਿ ਅਜਿਹਾ ਨਾ ਹੋਣ ’ਤੇ ਪਾਰਟੀ ਸੰਘਰਸ਼ ਸ਼ੁਰੂ ਕਰੇਗੀ। ਉਨ੍ਹਾਂ ਨੇ ਇਹ ਟਿੱਪਣੀਆਂ ਰਾਜ ਭਵਨ ’ਚ 75ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਕੀਤੀਆਂ। […]

ਭਗਵੰਤ ਮਾਨ ਨੇ ਸੂਬੇ ’ਚ ਆਵਾਜਾਈ ਸੁਚਾਰੂ ਬਣਾਉਣ ਤੇ ਹਾਦਸੇ ਰੋਕਣ ਲਈ ਸੜਕ ਸੁਰੱਖਿਆ ਫੋਰਸ ਨੂੰ ਹਰੀ ਝੰਡੀ ਦਿੱਤੀ

ਭਗਵੰਤ ਮਾਨ ਨੇ ਸੂਬੇ ’ਚ ਆਵਾਜਾਈ ਸੁਚਾਰੂ ਬਣਾਉਣ ਤੇ ਹਾਦਸੇ ਰੋਕਣ ਲਈ ਸੜਕ ਸੁਰੱਖਿਆ ਫੋਰਸ ਨੂੰ ਹਰੀ ਝੰਡੀ ਦਿੱਤੀ

ਜਲੰਧਰ, 27 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਇੱਥੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਜਿਹੀ ਪਹਿਲ ਕਰਨ ਵਾਲਾ ਪਹਿਲਾ ਸੂਬਾ ਹੈ ਅਤੇ ਨਾਲ ਹੀ […]

ਕਾਂਗਰਸ ਵੱਲੋਂ ‘ਨਿਆਏ ਲਈ ਦਾਨ’ ਮੁਹਿੰਮ ਸ਼ੁਰੂ; ਦੋ ਘੰਟਿਆਂ ’ਚ ਹੀ 2 ਕਰੋੜ ਰੁਪਏ ਇਕੱਤਰ

ਨਵੀਂ ਦਿੱਲੀ, 27 ਜਨਵਰੀਕਾਂਗਰਸ ਨੇ ਚੱਲ ਰਹੀ ‘ਭਾਰਤ ਜੋੜੋ ਨਿਆਏ ਯਾਤਰਾ’ ਤਹਿਤ ਫੰਡ ਇਕੱਠਾ ਕਰਨ ਲਈ ਅੱਜ ‘ਨਿਆਏ ਲਈ ਦਾਨ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਦਾਨ ਕਰਨ ਬਦਲੇ ਲੋਕਾਂ ਨੂੰ ਰਾਹੁਲ ਗਾਂਧੀ ਦੇ ਦਸਤਖਤਾਂ ਵਾਲਾ ਪੱਤਰ ਮਿਲੇਗਾ। ਇੱਥੇ ਪਾਰਟੀ ਹੈੱਡਕੁਆਰਟਰ ’ਤੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਤੇ ਖਜ਼ਾਨਚੀ ਅਜੈ […]

ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਪੱਛਮੀ ਬੰਗਾਲ ’ਚ ਦਾਖਲ

ਕੂਚ ਬਿਹਾਰ(ਪੱਛਮੀ ਬੰਗਾਲ), 25 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ‘ਚ ‘ਭਾਰਤ ਜੋੜੋ ਨਿਆਏ ਯਾਤਰਾ’ ਪੱਛਮੀ ਬੰਗਾਲ ‘ਚ ਦਾਖਲ ਹੋ ਕੇ ਸੂਬੇ ਦੇ ਕੂਚ ਬਿਹਾਰ ਜ਼ਿਲ੍ਹੇ ‘ਚ ਪਹੁੰਚੀ। ਜ਼ਿਲ੍ਹੇ ‘ਚ ਦਾਖਲ ਹੋਣ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ‘ਭਾਰਤ ਜੋੜੋ ਨਿਆਏ ਯਾਤਰਾ’ ਦੇਸ਼ ਭਰ ‘ਚ ਫੈਲੀ ਬੇਇਨਸਾਫੀ ਖਿਲਾਫ ਲੜੇਗੀ।