ਪਟਿਆਲਾ: ਰਾਜੋਆਣਾ ਨੇ ਜੇਲ੍ਹ ’ਚ ਭੁੱਖ ਹੜਤਾਲ ਸ਼ੁਰੂ ਕੀਤੀ, ਭੈਣ ਨੇ ਮੁਲਾਕਾਤ ਕੀਤੀ

ਪਟਿਆਲਾ: ਰਾਜੋਆਣਾ ਨੇ ਜੇਲ੍ਹ ’ਚ ਭੁੱਖ ਹੜਤਾਲ ਸ਼ੁਰੂ ਕੀਤੀ, ਭੈਣ ਨੇ ਮੁਲਾਕਾਤ ਕੀਤੀ

ਪਟਿਆਲਾ, 5 ਦਸੰਬਰ- 27 ਸਾਲਾਂ ਤੋਂ ਇਥੋਂ ਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਸ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਸਵੇਰ ਦੀ ਰੋਟੀ ਨਹੀਂ ਫੜੀ। ਉਹ ਮੰਗ ਕਰ ਰਿਹਾ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ […]

ਲਾਰੈਂਸ ਬਿਸ਼ਨੋਈ ਗਰੋਹ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਹਰਿਆਣਾ ਤੇ ਰਾਜਸਥਾਨ ’ਚ ਛਾਪੇ

ਲਾਰੈਂਸ ਬਿਸ਼ਨੋਈ ਗਰੋਹ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਹਰਿਆਣਾ ਤੇ ਰਾਜਸਥਾਨ ’ਚ ਛਾਪੇ

ਨਵੀਂ ਦਿੱਲੀ, 5 ਦਸੰਬਰ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਜਾਂਚ ਦੇ ਹਿੱਸੇ ਵਜੋਂ ਦੋ ਰਾਜਾਂ ਵਿੱਚ 12 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਪੰਜਾਬ ਦੇ […]

ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਨੇ ਬਿੱਲ ਪੇਸ਼ ਕੀਤਾ

ਗ੍ਰੀਨ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਅਮਰੀਕੀ ਸੰਸਦ ਮੈਂਬਰਾਂ ਨੇ ਬਿੱਲ ਪੇਸ਼ ਕੀਤਾ

ਵਾਸ਼ਿੰਗਟਨ, 5 ਦਸੰਬਰ- ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਅਮਰੀਕੀ ਪ੍ਰਤੀਨਿਧੀ ਸਭਾ ’ਚ ਨੂੰ ਗ੍ਰੀਨ ਕਾਰਡ ਅਰਜ਼ੀਆਂ ਦੀ ਪ੍ਰਕਿਰਿਆ ਤੇਜ਼ ਕਰਨ ਅਤੇ ਰੁਜ਼ਗਾਰ ਆਧਾਰਤ ਵੀਜ਼ਿਆਂ ਲਈ ‘ਦੇਸ਼ਾਂ ਨਾਲ ਵਿਤਕਰੇ’ ਨੂੰ ਖਤਮ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ। ਜੇ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ […]

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ, ਦੱਖਣੀ ਅਫ਼ਰੀਕਾ ਵਲੋਂ ਟੀਮ ਦਾ ਐਲਾਨ

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ, ਦੱਖਣੀ ਅਫ਼ਰੀਕਾ ਵਲੋਂ ਟੀਮ ਦਾ ਐਲਾਨ

ਨਵੀਂ ਦਿੱਲੀ- ਦੱਖਣੀ ਅਫਰੀਕਾ ਕ੍ਰਿਕਟ ਬੋਰਡ ਨੇ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਹੋਣ ਵਾਲੀ ਘਰੇਲੂ ਸੀਰੀਜ਼ ਲਈ ਵਨਡੇ, ਟੀ-20 ਅਤੇ ਟੈਸਟ ਮੈਚਾਂ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ‘ਚ ਭਾਰਤ ਦੱਖਣੀ ਅਫਰੀਕਾ ਨਾਲ 3 ਟੀ-20, 3 ਵਨਡੇ ਅਤੇ 2 ਟੈਸਟ ਮੈਚ ਖੇਡੇਗੀ। ਇਸ ਲੜੀ ਦੀ ਸ਼ੁਰੂਆਤ 10 ਦਸੰਬਰ ਨੂੰ ਡਰਬਨ ਦੇ ਕਿੰਗਸਮੀਡ […]

ਕ੍ਰਿਕਟ ਟੀ20: ਭਾਰਤ ਨੇ 4-1 ਨਾਲ ਜਿੱਤੀ ਲੜੀ

ਕ੍ਰਿਕਟ ਟੀ20: ਭਾਰਤ ਨੇ 4-1 ਨਾਲ ਜਿੱਤੀ ਲੜੀ

ਬੰਗਲੂਰੂ, 4 ਦਸੰਬਰ- ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਇਥੇ ਟੀ-20 ਲੜੀ ਦਾ ਪੰਜਵਾਂ ਤੇ ਅੰਤਿਮ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾ ਕੇ ਇਹ ਲੜੀ 4-1 ਨਾਲ ਜਿੱਤ ਲਈ ਹੈ। ਆਸਟਰੇਲੀਅਨ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਇਸ ਮਗਰੋਂ ਭਾਰਤ ਨੇ ਬੱਲੇਬਾਜ਼ੀ ਕਰਦਿਆਂ […]