ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾ ਨਾਗਰਿਕਾਂ ਲਈ ਈ-ਵੀਜ਼ਾ ਮੁੜ ਸ਼ੁਰੂ ਕੀਤਾ

ਭਾਰਤ ਨੇ 2 ਮਹੀਨਿਆਂ ਬਾਅਦ ਕੈਨੇਡਾ ਨਾਗਰਿਕਾਂ ਲਈ ਈ-ਵੀਜ਼ਾ ਮੁੜ ਸ਼ੁਰੂ ਕੀਤਾ

ਨਵੀਂ ਦਿੱਲੀ, 22 ਨਵੰਬਰ- ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ […]

ਚੰਡੀਗੜ੍ਹ ’ਚ 26 ਤੋਂ ਤਿੰਨ ਰੋਜ਼ਾ ਧਰਨੇ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਚੰਡੀਗੜ੍ਹ ’ਚ 26 ਤੋਂ ਤਿੰਨ ਰੋਜ਼ਾ ਧਰਨੇ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਮਾਨਸਾ, 22 ਨਵੰਬਰ- 26, 27 ਅਤੇ 28 ਨਵੰਬਰ ਨੂੰ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਲਈ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ […]

ਰੋਹਿਤ ਦੇ ਨੇੜ ਭਵਿੱਖ ਵਿੱਚ ਟੀ-20 ਖੇਡਣ ਦੀ ਸੰਭਾਵਨਾ ਨਹੀਂ

ਰੋਹਿਤ ਦੇ ਨੇੜ ਭਵਿੱਖ ਵਿੱਚ ਟੀ-20 ਖੇਡਣ ਦੀ ਸੰਭਾਵਨਾ ਨਹੀਂ

ਨਵੀਂ ਦਿੱਲੀ, 22 ਨਵੰਬਰ- ਭਾਰਤ ਦੇ ਇਕ ਦਿਨਾ ਅਤੇ ਟੈਸਟ ਕਪਤਾਨ ਰੋਹਿਤ ਸ਼ਰਮਾ ਦੇ ਹੁਣ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਦੀ ਸੰਭਾਵਨਾ ਨਹੀਂ ਹੈ ਅਤੇ ਬੀਸੀਸੀਆਈ ਦੇ ਸੂਤਰਾਂ ਅਨੁਸਾਰ 50 ਓਵਰਾਂ ਦੇ ਵਿਸ਼ਵ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਉਸ ਨੇ ਸਭ ਤੋਂ ਛੋਟੇ ਫਾਰਮੈਟ ਵਿੱਚ ਆਪਣੇ ਭਵਿੱਖ ਬਾਰੇ ਚਰਚਾ ਕੀਤੀ ਸੀ। ਨਵੰਬਰ 2022 ਵਿੱਚ ਭਾਰਤ ਦੇ […]

‘ਇਕ ਦੇਸ਼, ਇਕ ਚੋਣ’ ਨਾਲ ਆਮ ਲੋਕਾਂ ਨੂੰ ਫ਼ਾਇਦਾ ਹੋਵੇਗਾ : ਕੋਵਿੰਦ

‘ਇਕ ਦੇਸ਼, ਇਕ ਚੋਣ’ ਨਾਲ ਆਮ ਲੋਕਾਂ ਨੂੰ ਫ਼ਾਇਦਾ ਹੋਵੇਗਾ : ਕੋਵਿੰਦ

ਰਾਏਬਰੇਲੀ (ਯੂਪੀ), 21 ਨਵੰਬਰ- ‘ਇਕ ਦੇਸ਼, ਇਕ ਚੋਣ’ ਦੀ ਸੰਭਾਵਨਾ ਤਲਾਸ਼ਣ ਵਾਲੀ ਕਮੇਟੀ ਦੇ ਮੁਖੀ ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿਚ ਸਾਰੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਵਿਚਾਰ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਹਿੱਤ ’ਚ ਹੈ ਤੇ ਇਸ ਦਾ ਸਭ ਤੋਂ ਵੱਡਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ। ਰਾਏਬਰੇਲੀ […]

ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ

ਕਿਸਾਨਾਂ ਨੇ ਜਲੰਧਰ-ਫਗਵਾੜਾ ਹਾਈਵੇਅ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ

ਜਲੰਧਰ, 21 ਨਵੰਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜਲੰਧਰ-ਫਗਵਾੜਾ ਹਾਈਵੇਅ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਇਸ ਕਾਰਨ ਜਲੰਧਰ ਤੇ ਲੁਧਿਆਣਾ, ਜਲੰਧਰ ਤੇ ਨਵਾਂਸ਼ਹਿਰ ਵਿਚਾਲੇ ਆਵਾਜਾਈ ਠੱਪ ਗਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ […]