ਤ੍ਰਿਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਤ੍ਰਿਣਮੂਲ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਕੋਲਕਾਤਾ, 10 ਮਾਰਚ- ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ […]

ਸ਼ਿਲੌਂਗ ਦੇ ਪੰਜਾਬੀ ਲੇਨ ਇਲਾਕੇ ’ਚ ਧਮਾਕਾ, ਇਕ ਜ਼ਖ਼ਮੀ

ਸ਼ਿਲੌਂਗ ਦੇ ਪੰਜਾਬੀ ਲੇਨ ਇਲਾਕੇ ’ਚ ਧਮਾਕਾ, ਇਕ ਜ਼ਖ਼ਮੀ

ਸ਼ਿਲੌਂਗ, 10 ਮਾਰਚ- ਸ਼ਿਲੌਂਗ ਦੇ ਪੰਜਾਬੀ ਲੇਨ ਇਲਾਕੇ ਵਿਚ ਆਈਈਡੀ ਨਾਲ ਕੀਤੇ ਧਮਾਕੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਧਮਾਕਾ ਸ਼ਨਿੱਚਰਵਾਰ ਰਾਤ ਸਾਢੇ ਦਸ ਵਜੇ ਦੇ ਕਰੀਬ ਹੋਇਆ। ਈਸਟ ਖਾਸੀ ਹਿੱਲਜ਼ ਦੇ ਡੀਐੱਸਪੀ ਰਿਤੂਰਾਜ ਰਵੀ ਨੇ ਕਿਹਾ, ‘‘ਸਿੰਡੀਕੇਟ ਬੱਸ ਸਟੈਂਡ ਨਜ਼ਦੀਕ ਰਾਤ ਸਾਢੇ ਦਸ ਵਜੇ ਦੇ ਕਰੀਬ ਧਮਾਕਾ ਹੋਇਆ। ਇਹ ਧਮਾਕਾ ਇਕ ਟੀਨ […]

ਰਾਹੁਲ ਵੱਲੋਂ ਦਲਿਤ, ਕਬਾਇਲੀ ਅਤੇ ਕਿਸਾਨ ਨੇਤਾਵਾਂ ਨਾਲ ਗੱਲਬਾਤ

ਰਾਹੁਲ ਵੱਲੋਂ ਦਲਿਤ, ਕਬਾਇਲੀ ਅਤੇ ਕਿਸਾਨ ਨੇਤਾਵਾਂ ਨਾਲ ਗੱਲਬਾਤ

ਗੁਜਰਾਤ, 10 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿੱਚ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਦਲਿਤ, ਕਬਾਇਲੀ ਅਤੇ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਲਗਭਗ 70 ਨੇਤਾਵਾਂ ਨਾਲ ਗੱਲਬਾਤ ਕੀਤੀ। ਕਾਂਗਰਸ ਨੇਤਾ ਨਾਲ ਗੱਲਬਾਤ ਦਾ ਇਹ ਪ੍ਰੋਗਰਾਮ ਕੁੰਵਰਪਾਰਾ ਵਿੱਚ ਹੋਇਆ। ਜੈਰਾਮ ਰਮੇਸ਼ ਨੇ ਐਕਸ ’ਤੇ ਕਿਹਾ ਕਿ ਨੇਤਾਵਾਂ ਨੇ ਗੱਲਬਾਤ ਦੌਰਾਨ ਇਹ ਤੱਥ […]

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ

ਬਠਿੰਡਾ, 10 ਮਾਰਚ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ।

ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਪਾਰੀ ਤੇ 64 ਦੌੜਾਂ ਨਾਲ ਹਰਾ ਕੇ ਪੰਜ ਟੈਸਟ ਮੈਚਾਂ ਦੀ ਲੜੀ 4-1 ਨਾਲ ਜਿੱਤੀ

ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਪਾਰੀ ਤੇ 64 ਦੌੜਾਂ ਨਾਲ ਹਰਾ ਕੇ ਪੰਜ ਟੈਸਟ ਮੈਚਾਂ ਦੀ ਲੜੀ 4-1 ਨਾਲ ਜਿੱਤੀ

ਧਰਮਸ਼ਾਲਾ, 9 ਮਾਰਚ- ਰਵੀਚੰਦਰਨ ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ‘ਚ ਇੰਗਲੈਂਡ ਨੂੰ ਪਾਰੀ ਅਤੇ 64 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 4-1 ਨਾਲ ਆਪਣੇ ਨਾਂ ਕਰ ਲਈ। ਆਪਣਾ 100ਵਾਂ ਟੈਸਟ ਖੇਡਦੇ ਹੋਏ ਅਸ਼ਵਿਨ ਨੇ ਟੈਸਟ ’ਚ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸਨ […]