ਅਸੀਂ ਆਪਣੇ ਤਮਗੇ ਤੇ ਪੁਰਸਕਾਰ ਮੋੜ ਦਿਆਂਗੇ, ਐਨੀ ਬੇਇੱਜ਼ਤੀ ਤੋਂ ਬਾਅਦ ਇਨ੍ਹਾਂ ਦੀ ਕੋਈ ਤੁੱਕ ਨਹੀਂ ਰਹੀ: ਬਜਰੰਗ

ਅਸੀਂ ਆਪਣੇ ਤਮਗੇ ਤੇ ਪੁਰਸਕਾਰ ਮੋੜ ਦਿਆਂਗੇ, ਐਨੀ ਬੇਇੱਜ਼ਤੀ ਤੋਂ ਬਾਅਦ ਇਨ੍ਹਾਂ ਦੀ ਕੋਈ ਤੁੱਕ ਨਹੀਂ ਰਹੀ: ਬਜਰੰਗ

ਨਵੀਂ ਦਿੱਲੀ, 4 ਮਈ- ਦਿੱਲੀ ਪੁਲੀਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਅਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ ਰਿਹਾ ਹੈ ਉਸ ਨਾਲ ਇਨ੍ਹਾਂ ਪੁਰਸਕਾਰਾਂ ਤੇ ਤਮਗਿਆਂ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। ਓਲੰਪਿਕ ਕਾਂਸੀ […]

ਪੀਟੀ ਊਸ਼ਾ ਜੰਤਰ ਮੰਤਰ ’ਤੇ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ, ਸਮਰਥਨ ਦਾ ਭਰੋਸਾ ਦਿੱਤਾ

ਪੀਟੀ ਊਸ਼ਾ ਜੰਤਰ ਮੰਤਰ ’ਤੇ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ, ਸਮਰਥਨ ਦਾ ਭਰੋਸਾ ਦਿੱਤਾ

ਨਵੀਂ ਦਿੱਲੀ, 3 ਮਈ- ਭਾਰਤੀ ਓਲੰਪਿਕ ਸੰਘ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਇਥੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਭਲਵਾਨਾਂ ਨਾਲ ਮੁਲਾਕਾਤ ਕੀਤੀ ਬ੍ਰਿਜ ਭੂਸ਼ਨ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸਾਬਕਾ ਕੌਮਾਂਤਰੀ ਅਥਲੀਟ ਪੀਟੀ ਊਸ਼ਾ ਰਾਸ਼ਟਰੀ ਰਾਜਧਾਨੀ ਦੇ […]

ਸੁਪਰੀਮ ਕੋਰਟ ਦਾ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਉਮਰ ਕੈਦ ’ਚ ਬਦਲਣ ਤੋਂ ਇਨਕਾਰ

ਨਵੀਂ ਦਿੱਲੀ, 3 ਮਈ- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ […]

ਸੁਪਰੀਮ ਕੋਰਟ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ

ਸੁਪਰੀਮ ਕੋਰਟ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 3 ਮਈ- ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ। ਇਸ ਨੇ ਉਸ ਨੂੰ ਇਹ ਸੀਲਬੰਦ ਸਮੱਗਰੀ ਦਿੱਲੀ ਪੁਲੀਸ ਨੂੰ ਵੀ ਦੇਣ ਲਈ ਕਿਹਾ ਹੈ। ਮਹਿਲਾ ਪਹਿਲਵਾਨਾਂ ਦੇ ਵਕੀਲ […]

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ

ਫਿਲਮ ਨਿਰਦੇਸ਼ਕ ਅਤੇ ਉੱਘੇ ਨਾਵਲਕਾਰ ਬੂਟਾ ਸਿੰਘ ਸ਼ਾਦ ਨਹੀਂ ਰਹੇ

ਏਲਨਾਬਾਦ, 3 ਮਈ- ਮਸ਼ਹੂਰ ਫਿਲਮ ਨਿਰਦੇਸ਼ਕ ਬੂਟਾ ਸਿੰਘ ਸ਼ਾਦ ਦਾ ਬੀਤੀ ਰਾਤ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੀ ਤਹਿਸੀਲ ਏਲਨਾਬਾਦ ਦੇ ਪਿੰਡ ਕੁਮਥਲਾ ਵਿਖੇ ਰਾਤ 1 ਵਜੇ ਦੇਹਾਂਤ ਹੋ ਗਿਆ। ਬੂਟਾ ਸਿੰਘ ਸ਼ਾਦ ਦਾ ਪੂਰਾ ਪਰਿਵਾਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਨੂੰ ਛੱਡ ਕੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਕੁਮਥਲਾ ਵਿੱਚ ਰਹਿਣ ਲੱਗ […]