ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਸੁਲਤਾਨਪੁਰ ਲੋਧੀ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੀ ਮਿਊਂਸੀਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਲਗਾਈ ਗਈ ਹੈ। ਇਹ ਹੁਕਮ 11 ਜਨਵਰੀ 2023 ਤੋਂ ਲੈ ਕੇ 11 ਮਾਰਚ 2023 ਤੱਕ ਲਾਗੂ ਰਹਿਣਗੇ। ਇਸ ਸਬੰਧੀ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਅਤੇ ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਨੂੰ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਇਸ ਨੂੰ ਯਕੀਨੀ ਬਣਾਉਣ ਦੀ ਗੱਲ ਆਖੀ ਗਈ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ 13 ਅਕਤੂਬਰ 2010 ਨੂੰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਗਿਆ ਸੀ। ਇਸ ਲਈ ਸੁਲਤਾਨਪੁਰ ਲੋਧੀ ‘ਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਵਰਤੋਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਵੀ ਉੱਠੀ ਸੀ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਵੱਡੀ ਖ਼ਬਰ : ਸੁਲਤਾਨਪੁਰ ਲੋਧੀ 'ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ

You must be logged in to post a comment Login