ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਬਾਰਬਾਡੋਸ, 30 ਜੂਨ- ਬੀਸੀਸੀਆਈ ਦੇ ਸਕੱਤਰ ਜਯ ਸ਼ਾਹ ਨੇ ਅੱਜ ਐਲਾਨ ਕੀਤਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੀ ਨਗ਼ਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਬੋਰਡ ਦੇ ਸਕੱਤਰ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ,‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਜ਼ਬਰਦਸਤ ਖੇਡ ਤੇ ਸਮਰਪਣ ਭਾਵਨਾ ਦਾ ਮੁਜ਼ਾਹਰਾ ਕੀਤਾ। ਮੈਂ ਇਸ ਮੌਕੇ ’ਤੇ ਭਾਰਤੀ ਟੀਮ, ਕੋਚ, ਸਟਾਫ ਨੂੰ ਵਧਾਈ ਦਿੰਦਾ ਹਾਂ। ਇਸ ਤੋਂ ਪਹਿਲਾਂ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਨ ’ਤੇ ਆਈਸੀਸੀ ਵੱਲੋਂ 20.36 ਕਰੋੜ ਦੀ ਇਨਾਮੀ ਰਾਸ਼ੀ ਮਿਲੀ ਹੈ।

You must be logged in to post a comment Login