By G-Kamboj on
INDIAN NEWS, News

ਕਰਤਾਰਪੁਰ, 3 ਜਨਵਰੀ- ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਹਸਪਤਾਲ ਕਰਤਾਰਪੁਰ ਦੇ ਸੰਚਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਬੇਸ਼ਕੀਮਤੀ ਹੀਰਿਆਂ ਨਾਲ ਜੜਿਆ ਹਾਰ ਅਤੇ ਤਿੰਨ ਫੁੱਟ ਲੰਬੀ ਸੋਨੇ ਦੀ ਕਿਰਪਾਨ ਗੁਰਦੁਆਰਾ ਕਮੇਟੀ ਦੀ ਹਾਜ਼ਰੀ ਵਿੱਚ ਭੇਟ ਕੀਤੀ। ਇਸ ਤੋਂ ਪਹਿਲਾਂ ਉਹ ਸੁੱਖ ਆਸਣ […]
By G-Kamboj on
INDIAN NEWS, News

ਲਖੀਮਪੁਰ ਖੀਰ (ਉੱਤਰ ਪ੍ਰਦੇਸ਼), 3 ਜਨਵਰੀ- ਉੱਤਰ ਪ੍ਰਦੇਸ਼ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਣੇ ਸਾਰੇ 14 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿਚ ਦੋਸ਼ ਪੱਤਰ ਦਾਖ਼ਲ ਕਰ ਦਿੱਤਾ। ਸੀਨੀਅਰ ਸਰਕਾਰੀ ਵਕੀਲ ਐੱਸਪੀ ਯਾਦਵ ਨੇ ਇੱਥੇ ਦੱਸਿਆ ਕਿ ਐੱਸਆਈਟੀ ਨੇ ਮੁੱਖ ਨਿਆਂਇਕ ਮੈਜਿਸਟਰੇਟ […]
By G-Kamboj on
INDIAN NEWS, News

ਚੰਡੀਗੜ੍ਹ, 3 ਜਨਵਰੀ- ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਸਿਰਫ਼ ਛੇ ਦਿਨਾਂ ਬਾਅਦ ਪੰਜਾਬ ਦੇ ਸ੍ਰੀਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਗਵਾਂ ਪਾਰਟੀ ਛੱਡ ਕੇ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਲਾਡੀ ਨੇ ਅੱਜ ਕਿਹਾ ਕਿ ਉਹ ਐਤਵਾਰ ਰਾਤ ਨੂੰ ਇੱਥੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਮੁੱਖ ਮੰਤਰੀ […]
By G-Kamboj on
INDIAN NEWS, News

ਜੰਮੂ, 3 ਜਨਵਰੀ : ਜੰਮੂ ਜ਼ਿਲ੍ਹੇ ਵਿਚ ਕੌਮਾਂਤਰੀ ਸਰਹੱਦ ’ਤੇ ਇਕ ਸ਼ੱਕੀ ਘੁਸਪੈਠੀਏ ਦੀਆਂ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਅੱਜ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਬੀਐੱਸਐੱਫ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੈਨਿਕਾਂ ਨੂੰ ਤੜਕੇ ਅਰਨੀਆ ਸੈਕਟਰ ਦੇ ਮੋਲੂ ਇਲਾਕੇ ਵਿਚ […]
By G-Kamboj on
INDIAN NEWS, News

ਜੰਮੂ, 1 ਜਨਵਰੀ- ਜੰਮੂ-ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਅੱਜ ਕਿਹਾ ਹੈ ਕਿ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਕੁਝ ਨੌਜਵਾਨਾਂ ਵਿਚਾਲੇ ਮਾਮੂਲੀ ਝਗੜੇ ਕਾਰਨ ਭਗਦੜ ਮਚੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਪੁਲੀਸ ਅਤੇ ਹੋਰ ਅਧਿਕਾਰੀਆਂ ਵੱਲੋਂ ਸਮੇਂ ਸਿਰ ਸਥਿਤੀ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਮਿਲੀ […]