ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

ਫਰੀਦਕੋਟ : ਪਿੰਡ ਭੂੰਦੜ ਵਿਖੇ ਡੇਰਾ ਪ੍ਰੇਮੀ ਚਰਨਦਾਸ ਦੇ ਕਤਲ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕਤਲ ਤੋਂ ਬਾਅਦ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਸਥਾਨਕ ਡੇਰਾ ਪ੍ਰੇਮੀਆਂ ਦੇ ਘਰਾਂ ਦੇ ਬਾਹਰ ਪੂਰੀ ਰਾਤ ਪੁਲਸ ਤਾਇਨਾਤ ਰਹੀ। ਪੁਲਸ ਦੀ ਇਹ ਮੁਸ਼ਤੈਦੀ ਕੋਟਕਪੂਰਾ, ਫਰੀਦਕੋਟ ਅਤੇ ਬਠਿੰਡਾ ’ਚ […]

ਜਲੰਧਰ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ, 4 ਦਸੰਬਰ- ਪੰਜਾਬ ਪੁਲੀਸ ਦੀ ਪਿਛਲੇ ਦੋ ਦਿਨਾਂ ਦੀ ਭਰਤੀ ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਅੱਜ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚ ਕੁਝ ਲੜਕੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਨੌਜਵਾਨ ਪੀਏਪੀ ਫਲਾਈਓਵਰ ’ਤੇ ਨੈਸ਼ਨਲ ਹਾਈਵੇਅ ਨੰਬਰ ਇਕ ਨੂੰ ਰੋਕਣ ਆਏ ਸਨ। ਜ਼ਖ਼ਮੀ ਲੜਕੀਆਂ ਨੂੰ […]

ਸੰਯੁਕਤ ਕਿਸਾਨ ਮੋਰਚੇ ਨੇ ਪੰਜ ਮੈਂਬਰੀ ਕਮੇਟੀ ਬਣਾਈ

ਸੰਯੁਕਤ ਕਿਸਾਨ ਮੋਰਚੇ ਨੇ ਪੰਜ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ, 4 ਦਸੰਬਰ- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਹੋਈ ਮੀਟਿੰਗ ’ਚ ਮੋਰਚੇ  ਨੇ ਸਰਕਾਰ ਨਾਲ ਬਾਕੀ ਕਿਸਾਨੀ ਮੰਗਾਂ ‘ਤੇ ਚਰਚਾ ਕਰਨ ਲਈ ਇੱਕ ਕਮੇਟੀ ਬਣਾਈ ਹੈ ਜਿਸ ਵਿਚ ਅਸ਼ੋਕ ਧਾਵਲੇ, ਬਲਬੀਰ ਰਾਜੇਵਾਲ, ਗੁਰਨਾਮ ਚਾਡੂਨੀ, ਸ਼ਿਵਕੁਮਾਰ ਕੱਕਾ ਤੇ ਯੁੱਧਵੀਰ ਸਿੰਘ ਸ਼ਾਮਲ ਹਨ। ਮੋਰਚੇ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਨਾਮ ਐੱਮਐੱਸਪੀ ਕਮੇਟੀ ਲਈ ਨਹੀਂ […]

ਉੱਘੇ ਪੱਤਰਕਾਰ ਵਿਨੋਦ ਦੂਆ ਦਾ ਦੇਹਾਂਤ

ਉੱਘੇ ਪੱਤਰਕਾਰ ਵਿਨੋਦ ਦੂਆ ਦਾ ਦੇਹਾਂਤ

ਨਵੀਂ ਦਿੱਲੀ, 4 ਦਸੰਬਰ- ਉੱਘੇ ਪੱਤਰਕਾਰ ਵਿਨੋਦ ਦੂਆ ਦਾ ਅੱਜ ਦੇਹਾਂਤ ਹੋ ਗਿਆ। ਉਹ 67 ਸਾਲ ਦੇ ਸਨ। ਉਹ ਇੱਥੇ ਅਪੋਲੋ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਸਨ। ਇਹ ਜਾਣਕਾਰੀ ਉਨ੍ਹਾਂ ਦੀ ਧੀ ਅਤੇ  ਅਦਾਕਾਰਾ ਮਲਿਕਾ ਦੂਆ ਨੇ ਦਿੱਤੀ। ਉਨ੍ਹਾਂ ਦਾ ਅੰਤਿਮ ਸਸਕਾਰ ਐਤਵਾਰ ਨੂੰ ਇੱਥੇ ਲੋਧੀ ਸਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਸਾਲ ਦੇ ਸ਼ੁਰੂ ਵਿੱਚ […]

ਸਾਬਕਾ ਡੀਜੀਪੀ ਵਿਰਕ, ਜ਼ੀਰਾ, ਸਰਬਜੀਤ ਸਿੰਘ ਮੱਕੜ ਭਾਜਪਾ ’ਚ ਸ਼ਾਮਲ

ਸਾਬਕਾ ਡੀਜੀਪੀ ਵਿਰਕ, ਜ਼ੀਰਾ, ਸਰਬਜੀਤ ਸਿੰਘ ਮੱਕੜ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 3 ਦਸੰਬਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਸਰਬਦੀਪ ਸਿੰਘ ਵਿਰਕ ਸਮੇਤ ਸੂਬੇ ਦੇ ਕਈ ਵਿਅਕਤੀ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ […]