ਪੋਹ ਦੀ ਠੰਢ ’ਚ ਕਿਸਾਨਾਂ ਨੇ ਮਘਾਇਆ ਸੰਘਰਸ਼

ਪੋਹ ਦੀ ਠੰਢ ’ਚ ਕਿਸਾਨਾਂ ਨੇ ਮਘਾਇਆ ਸੰਘਰਸ਼

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਸਣੇ ਪੰਜਾਬ ’ਚ ਕਈ ਥਾਈਂ ਬੈਂਕਾਂ ਅੱਗੇ 5 ਰੋਜ਼ਾ ਦਿਨ-ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਛੀਵਾੜਾ (ਲੁਧਿਆਣਾ) ਵਿਚ ਸਟੇਟ ਬੈਂਕ ਆਫ਼ ਇੰਡੀਆ ਦੀਆਂ […]

ਪੰਚਾਇਤ ਚੋਣਾਂ: ਚੋਣ ਕਮਿਸ਼ਨ ਵਲੋਂ ਚੋਣ ਬੂਥਾਂ ਉਤੇ ਵੀਡੀਓਗ੍ਰਾਫ਼ੀ ਦੀ ਮਨਜ਼ੂਰੀ

ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਅਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿਤਾ ਹੈ। ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ […]

ਨਿਸ਼ਚਿਤ ਸਮੇਂ 30 ਦਸੰਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਇਕਦਮ ਚੋਣਾਂ ਟਾਲੇ ਜਾਣ ਸਬੰਧੀ ਛਿੜੀਆਂ ਚਰਚਾਵਾਂ `ਤੇ ਰਾਜ ਚੋਣ ਕਮਿਸ਼ਨ ਨੇ ਵਿਸ਼ਰਾਮ ਚਿੰਨ੍ਹ ਲਗਾ ਦਿੱਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ, ਨਿਸ਼ਚਿਤ ਸਮੇਂ ਅਨੁਸਾਰ ਹੀ ਹੋਣਗੀਆਂ। ਰਾਜ […]

ਪੰਚਾਇਤੀ ਚੋਣਾਂ : ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਹਾਈਕੋਰਟ ਵੱਲੋਂ 24 ਦਸੰਬਰ ਨੂੰ ਸੁਣਾਏ ਗਏ ਫੈਸਲੇ `ਤੇ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਪਟੀਸ਼ਨ ਦਾਇਰ ਕਰਕੇ ਰਿਵਿਊ ਕਰਨ ਦੀ ਮੰਗ ਕੀਤੀ ਗਈ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਖਲ ਪਟੀਸ਼ਨ `ਤੇ ਸੁਣਵਾਈ ਕਰਦੇ ਸਰਕਾਰ ਨੂੰ […]

ਸ਼ਹੀਦੀ ਸਭਾ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤ ਦੀ ਆਮਦ ਸ਼ੁਰੂ

ਫਤਿਹਗੜ੍ਹ ਸਾਹਿਬ : ਸ਼ਹੀਦੀ ਸਭਾ-2018 ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਸੰਗਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ […]