By G-Kamboj on
INDIAN NEWS, News

ਜੰਮੂ, 10 ਨਵੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਜੰਗਲੀ ਖੇਤਰ ਵਿਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਫੌਜ ਦੇ ਵਿਸ਼ੇਸ਼ ਬਲ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ ਜਦਕਿ ਤਿੰਨ ਹੋਰ ਜਵਾਨ ਜ਼ਖਮੀ ਹੋ ਗਏ। ਫੌਜ ਦੇ ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਬ ਸੂਬੇਦਾਰ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲਾ […]
By G-Kamboj on
INDIAN NEWS, News

ਨਵੀਂ ਦਿੱਲੀ, 10 ਨਵੰਬਰ – ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਦਿਨੀਂ ਹਿੰਦੂ ਸਭਾ ਮੰਦਰ ਉੱਤੇ ਹੋਏ ਹਮਲੇ ਨੂੰ ਲੈ ਕੇ ਹਿੰਦੂ-ਸਿੱਖ ਜਥੇਬੰਦੀ ਵੱਲੋਂ ਦਿੱਤੇ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਵੱਲੋਂ ਚਾਣਕਿਆਪੁਰੀ ਇਲਾਕੇ ਵਿਚ ਹਾਈ ਕਮਿਸ਼ਨ ਵੱਲ ਮਾਰਚ ਕੀਤਾ […]
By G-Kamboj on
INDIAN NEWS, News

ਚੰਡੀਗੜ੍ਹ, 10 ਨਵੰਬਰ- ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉੱਤਰੀ ਖਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਲਗਾਤਾਰ ਧੁਆਂਖੀ ਧੁੰਦ ਛਾਈ ਹੋਈ ਹੈ। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਹਵਾ ਗੁਣਵੱਤਾ ਇੰਡੈਕਸ (ਏਕਿਊਆਈ) ਦਾ ਪੱਧਰ ਪੰਜਾਬ ਤੇ ਹਰਿਆਣਾ ਤੋਂ ਵੱਧ ਦਰਜ ਕੀਤਾ ਗਿਆ ਹੈ। ਕੇਂਦਰੀ ਸ਼ਾਸਤ […]
By G-Kamboj on
INDIAN NEWS, News

ਨਵੀਂ ਦਿੱਲੀ, 10 ਨਵੰਬਰ- ਦੇਸ਼ ਦੀ ਸਰਵਉਚ ਅਦਾਲਤ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਇੱਥੋਂ ਦੇ ਰਾਸ਼ਟਰਪਤੀ ਭਵਨ ਵਿਚ 11 ਨਵੰਬਰ ਨੂੰ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਅਹੁਦੇ ਦੀ ਸਹੁੰ ਰਾਸ਼ਟਰਪਤੀ ਦਰੋਪਦੀ ਮੁਰਮੂ ਚੁਕਾਉਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਮੌਜੂਦਾ ਚੀਫ ਜਸਟਿਸ ਚੰਦਰਚੂੜ ਅੱਜ ਸੇਵਾਮੁਕਤ ਹੋ ਗਏ ਹਨ। ਕਾਬਲੇਗੌਰ […]
By G-Kamboj on
INDIAN NEWS

ਮਾਸਕੋ, 10 ਨਵੰਬਰ- ਯੂਕਰੇਨ ਨੇ ਰੂਸ ਦੀ ਰਾਜਧਾਨੀ ਮਾਸਕੋ ਵਿਚ ਵੱਡਾ ਡਰੋਨ ਹਮਲਾ ਕੀਤਾ ਹੈ। ਇਹ ਜਾਣਕਾਰੀ ਮਿਲੀ ਹੈ ਕਿ ਯੂਕਰੇਨ ਨੇ ਮਾਸਕੋ ਵੱਲ ਵੱਡੀ ਗਿਣਤੀ ਡਰੋਨਾਂ ਨਾਲ ਹਮਲਾ ਕੀਤਾ। ਇਸ ਕਾਰਨ ਮਾਸਕੋ ਤੋਂ ਕਈ ਹਵਾਈ ਉਡਾਣਾਂ ਨੂੰ ਦੂਜੀ ਥਾਂ ਤਬਦੀਲ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਮਾਸਕੋ ਵਿਚ ਤਿੰਨ ਹਵਾਈ ਅੱਡੇ ਹਨ। […]