ਯੂਕੇ, ਅਮਰੀਕਾ ਤੇ ਕੈਨੇਡਾ ਦੇ ਸਿੱਖ ਯਾਤਰੀਆਂ ਨੂੰ ਪਾਕਿ ਵਿੱਚ ਮਿਲੇਗਾ ਮੁਫ਼ਤ ਆਨਲਾਈਨ ਵੀਜ਼ਾ

ਯੂਕੇ, ਅਮਰੀਕਾ ਤੇ ਕੈਨੇਡਾ ਦੇ ਸਿੱਖ ਯਾਤਰੀਆਂ ਨੂੰ ਪਾਕਿ ਵਿੱਚ ਮਿਲੇਗਾ ਮੁਫ਼ਤ ਆਨਲਾਈਨ ਵੀਜ਼ਾ

ਇਸਲਾਮਾਬਾਦ, 3 ਨਵੰਬਰ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੌਹਸਿਨ ਨਕਵੀ ਨੇ ਕਿਹਾ ਕਿ ਯੂਕੇ, ਅਮਰੀਕਾ ਤੇ ਕੈਨੇਡਾ ਤੋਂ ਪਾਕਿਸਤਾਨ ’ਚ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਮੁਲਕ ’ਚ ਪਹੁੰਚਣ ’ਤੇ ਅੱਧੇ ਘੰਟੇ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਨੇ ਇਹ ਟਿੱਪਣੀ ਲਾਹੌਰ ’ਚ ਸਿੱਖ ਯਾਤਰੀਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ […]

ਵਿਦੇਸ਼ ਸਕੱਤਰ ਮਿਸਰੀ ਭਾਰਤ-ਕੈਨੇਡਾ ਸਬੰਧਾਂ ’ਤੇ ਬੁੱਧਵਾਰ ਨੂੰ ਸੰਸਦੀ ਕਮੇਟੀ ਨੂੰ ਦੇਣਗੇ ਜਾਣਕਾਰੀ

ਵਿਦੇਸ਼ ਸਕੱਤਰ ਮਿਸਰੀ ਭਾਰਤ-ਕੈਨੇਡਾ ਸਬੰਧਾਂ ’ਤੇ ਬੁੱਧਵਾਰ ਨੂੰ ਸੰਸਦੀ ਕਮੇਟੀ ਨੂੰ ਦੇਣਗੇ ਜਾਣਕਾਰੀ

ਨਵੀਂ ਦਿੱਲੀ, 3 ਨਵੰਬਰ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਵਿਦੇਸ਼ ਮਾਮਲਿਆਂ ਦੀ ਸੰਸਦੀ ਕਮੇਟੀ ਨੂੰ ਭਾਰਤ-ਕੈਨੇਡਾ ਸਬੰਧਾਂ ਬਾਰੇ ਬੁੱਧਵਾਰ ਨੂੰ ਸੰਭਾਵੀ ਤੌਰ ’ਤੇ ਜਾਣਕਾਰੀ ਦੇਣਗੇ। ਕੈਨੇਡਾ ਦੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ’ਤੇ ਖਾਲਿਸਤਾਨ ਸਮਰਥਕ ਅਤਿਵਾਦੀ ਹਰਜੀਤ ਸਿੰਘ ਨਿੱਝਰ ਦੀ ਹੱਤਿਆ ਦਾ ਆਦੇਸ਼ ਦੇਣ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਸਬੰਧ […]

ਕ੍ਰਿਕਟ: ਨਿਊਜ਼ੀਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜਿਆ

ਕ੍ਰਿਕਟ: ਨਿਊਜ਼ੀਲੈਂਡ ਨੇ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜਿਆ

ਮੁੰਬਈ, 3 ਨਵੰਬਰ- ਨਿਊਜ਼ੀਲੈਂਡ ਨੇ ਤੀਜੇ ਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਅੱਜ ਇੱਥੇ 25 ਦੌੜਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਕੇ ਇਤਿਹਾਸ ਸਿਰਜ ਦਿੱਤਾ। ਨਿਊਜ਼ੀਲੈਂਡ ਨੇ ਆਪਣੀ ਦੂਜੀ ਪਾਰੀ ਵਿੱਚ 174 ਦੌੜਾਂ ਬਣਾ ਕੇ ਭਾਰਤ ਦੇ ਸਾਹਮਣੇ 147 ਦੌੜਾਂ ਦਾ ਟੀਚਾ ਰੱਖਿਆ ਪਰ ਕਈ ਸੀਨੀਅਰ […]

ਸ੍ਰੀਨਗਰ ਵਿੱਚ ਗ੍ਰਨੇਡ ਹਮਲੇ ’ਚ 11 ਵਿਅਕਤੀ ਜ਼ਖ਼ਮੀ

ਸ੍ਰੀਨਗਰ ਵਿੱਚ ਗ੍ਰਨੇਡ ਹਮਲੇ ’ਚ 11 ਵਿਅਕਤੀ ਜ਼ਖ਼ਮੀ

ਸ੍ਰੀਨਗਰ, 3 ਨਵੰਬਰ- ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ ਦੇ ਇਕ ਭੀੜ ਵਾਲੇ ਬਾਜ਼ਾਰ ਵਿੱਚ ਅੱਜ ਅਤਿਵਾਦੀਆਂ ਵੱਲੋਂ ਇਕ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਵਿੱਚ 11 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਦੇ ਖਾਨਿਆਰ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤਇਬਾ ਦੇ ਇਕ ਸਿਖ਼ਰਲੇ ਪਾਕਿਸਤਾਨੀ ਕਮਾਂਡਰ ਨੂੰ ਮਾਰੇ ਜਾਣ ਤੋਂ ਇਕ ਦਿਨ ਬਾਅਦ, […]

ਪੰਜਾਬ ਵਿੱਚ ਹਾਵੜਾ ਮੇਲ ਦੇ ਇਕ ਡੱਬੇ ਵਿੱਚ ਧਮਾਕਾ, ਔਰਤ ਸਣੇ ਚਾਰ ਜ਼ਖ਼ਮੀ

ਪੰਜਾਬ ਵਿੱਚ ਹਾਵੜਾ ਮੇਲ ਦੇ ਇਕ ਡੱਬੇ ਵਿੱਚ ਧਮਾਕਾ, ਔਰਤ ਸਣੇ ਚਾਰ ਜ਼ਖ਼ਮੀ

ਚੰਡੀਗੜ੍ਹ, 3 ਨਵੰਬਰ- ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੈਂਦੇ ਸਰਹਿੰਦ ਰੇਲਵੇ ਸਟੇਸ਼ਨ ਕੋਲ ਹਾਵੜਾ ਮੇਲ ਰੇਲਗੱਡੀ ਦੇ ਆਮ ਸ਼੍ਰੇਣੀ ਦੇ ਇਕ ਡੱਬੇ ਵਿੱਚ ਹੋਏ ਧਮਾਕੇ ’ਚ ਚਾਰ ਵਿਅਕਤੀ ਜ਼ਖ਼ਮੀ ਹੋ ਗਈ। ਸਰਕਾਰੀ ਰੇਲਵੇ ਪੁਲੀਸ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਰਾਤ ਕਰੀਬ 10.30 ਵਜੇ ਦੀ ਹੈ […]