ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

ਅਮਰੀਕਾ ਵਿੱਚ ਭਾਰਤੀ ਵਿਦਿਆਰਥਣ ਲਾਪਤਾ

ਹਿਊਸਟਨ, 3 ਜੂਨ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਪਿਛਲੇ ਹਫ਼ਤੇ ਤੋਂ ਲਾਪਤਾ ਹੈ ਅਤੇ ਪੁਲੀਸ ਨੇ ਉਸ ਨੂੰ ਲੱਭਣ ਲਈ ਲੋਕਾਂ ਦੀ ਮਦਦ ਮੰਗੀ ਹੈ। ਪੁਲੀਸ ਅਨੁਸਾਰ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ ਸੈਨ ਬਰਨਾਰਡੀਨੋ (ਸੀਐਸਯੂਐਸਬੀ) ਦੀ ਵਿਦਿਆਰਥਣ ਨਿਤਿਸ਼ਾ ਕੰਧੂਲਾ 28 ਮਈ ਨੂੰ ਲਾਪਤਾ ਹੋ ਗਈ ਸੀ। ਸੀਐਸਯੂਐਸਬੀ ਦੇ ਪੁਲੀਸ ਮੁਖੀ ਜੌਨ ਗੁਟੀਰੇਜ਼ […]

ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ

ਜਲੰਧਰ, 3 ਜੂਨ- ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੀਤਲ ਅੰਗੁਰਾਲ ਦੇ ਮਨਜ਼ੂਰ ਕੀਤੇ ਅਸਤੀਫ਼ੇ ਬਾਰੇ ਤਿੰਨ ਵਜੇ ਤੋਂ ਬਾਅਦ ਅਧਿਕਾਰਤ ਤੌਰ ‘ਤੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀ

ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀ

ਨਵੀਂ ਦਿੱਲੀ, 3 ਜੂਨ- ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ […]

64.2 ਕਰੋੜਾ ਲੋਕਾਂ ਦੇ ਮਤਦਾਨ ਨਾਲ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ: ਸੀਈਸੀ

64.2 ਕਰੋੜਾ ਲੋਕਾਂ ਦੇ ਮਤਦਾਨ ਨਾਲ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ: ਸੀਈਸੀ

ਨਵੀਂ ਦਿੱਲੀ, 3 ਜੂਨ- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ […]

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ […]