ਜੰਮੂ ਕਸ਼ਮੀਰ: ਅਤਿਵਾਦੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ: ਉਪ ਰਾਜਪਾਲ

ਜੰਮੂ ਕਸ਼ਮੀਰ: ਅਤਿਵਾਦੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ: ਉਪ ਰਾਜਪਾਲ

ਸ੍ਰੀਨਗਰ, 19 ਮਈ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੋਪੀਆਂ ਅਤੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਅੱਜ ਕਿਹਾ ਕਿ ਇਨ੍ਹਾਂ ਹਮਲਿਆਂ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ। ਅਤਿਵਾਦੀਆਂ ਨੇ ਸ਼ਨਿੱਚਰਵਾਰ ਰਾਤ ਨੂੰ ਕਸ਼ਮੀਰ ਵਿੱਚ ਦੋ ਥਾਵਾਂ ’ਤੇ ਹਮਲਾ […]

ਮੋਦੀ ਨੇ 22 ਲੋਕਾਂ ਨੂੰ ਅਰਬਪਤੀ ਬਣਾਇਆ, ਅਸੀਂ ਕਰੋੜਾਂ ਨੂੰ ਲੱਖਪਤੀ ਬਣਾਵਾਂਗੇ: ਰਾਹੁਲ

ਮੋਦੀ ਨੇ 22 ਲੋਕਾਂ ਨੂੰ ਅਰਬਪਤੀ ਬਣਾਇਆ, ਅਸੀਂ ਕਰੋੜਾਂ ਨੂੰ ਲੱਖਪਤੀ ਬਣਾਵਾਂਗੇ: ਰਾਹੁਲ

ਪ੍ਰਯਾਗਰਾਜ, 19 ਮਈ- ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਲੋਕਾਂ ਨੂੰ ਅਰਬਪਤੀ ਬਣਾਇਆ ਹੈ, ‘ਇੰਡੀਆ’ ਗੱਠਜੋੜ ਦੀ ਸਰਕਾਰ ਕਰੋੜਾਂ ਲੋਕਾਂ ਨੂੰ ਲੱਖਪਤੀ ਬਣਾਏਗੀ। ਪ੍ਰਯਾਗਰਾਜ ਸੀਟ ਤੋਂ ਕਾਂਗਰਸ ਉਮੀਦਵਾਰ ਉਜਵਲ ਰਮਨ ਸਿੰਘ ਦੇ ਸਮਰਥਨ ਵਿੱਚ ਜ਼ਿਲ੍ਹੇ ਦੇ ਯਮੁਨਾਪਾਰ ਕਰਛਨਾ ਦੇ ਮੁੰਗਾਰੀ ਪਿੰਡ […]

ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਬੈਂਗਲੂਰੂ, 19 ਮਈ- ਬੈਂਗਲੁਰੂ ਵਿੱਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸ਼ਨਿੱਚਰਵਾਰ ਨੂੰ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪ੍ਰਜਵਲ ਦੇ ਪਿਤਾ ਤੇ ਹੋਲੇਨਰਸੀਪੁਰਾ ਤੋਂ […]

‘ਭਾਰੀ ਟੈਕਸ’ ਕਾਰਨ ਭਾਰਤ ਨਾਲ ਵਪਾਰਕ ਸਬੰਧ ਮੁਅੱਤਲ: ਪਾਕਿਸਤਾਨ

‘ਭਾਰੀ ਟੈਕਸ’ ਕਾਰਨ ਭਾਰਤ ਨਾਲ ਵਪਾਰਕ ਸਬੰਧ ਮੁਅੱਤਲ: ਪਾਕਿਸਤਾਨ

ਇਸਲਾਮਾਬਾਦ, 19 ਮਈ- ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਭਾਰਤ ਵੱਲੋਂ ਪਾਕਿਸਤਾਨ ਤੋਂ ਦਰਾਮਦ ’ਤੇ ਲਗਾਏ ਗਏ ‘ਭਾਰੀ ਟੈਕਸ’ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਵਪਾਰਕ ਸਬੰਧ 2019 ਤੋਂ ਮੁਅੱਤਲ ਹਨ। ਡਾਰ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਅਸੈਂਬਲੀ ਵਿੱਚ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਕਿਹਾ, ‘‘ਪੁਲਵਾਮਾ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਤੋਂ ਦਰਾਮਦ […]

ਪਟਿਆਲਾ: ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ

ਪਟਿਆਲਾ: ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ

ਪਟਿਆਲਾ, 18 ਮਈ- ਇਥੋਂ ਨਜ਼ਦੀਕ ਭਾਦਸੋਂ ਰੋਡ ’ਤੇ ਲੰਘੀ ਅੱਧੀ ਰਾਤ ਤੋਂ ਬਾਅਦ ਹੋਏ ਹਾਦਸੇ ਕਾਰਨ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਸਮੇਤ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂਕਿ ਦੋ ਜ਼ਖ਼ਮੀ ਹੋ ਗਏ। ਇਨ੍ਹਾਂ ਸਾਰਿਆਂ ਦੇ ਮਾਪਿਆਂ ਨੇ ਕਿਸੇ ਖ਼ਿਲਾਫ਼ ਕੋਈ ਕਾਰਵਾਈ ਕਰਵਾਏ ਬਗ਼ੈਰ ਰਾਜਿੰਦਰਾ ਹਸਪਤਾਲ ਵਿੱਚੋਂ ਆਪੋ-ਆਪਣੇ ਬੱਚਿਆਂ ਦੀਆਂ ਦੇਹਾਂ ਲੈ […]