ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਨਵੀਂ ਦਿੱਲੀ, 7 ਜੂਨ- ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। […]

ਐੱਨਆਈਏ ਦੇ ਪੰਜਾਬ ’ਚ ਛਾਪੇ: ਗੋਲਡੀ ਬਰਾੜ ਤੇ ਉਸ ਦੇ ਸਾਥੀਆਂ ਦੀ ਸੂਹ ਦੇਣ ਦੀ ਅਪੀਲ

ਐੱਨਆਈਏ ਦੇ ਪੰਜਾਬ ’ਚ ਛਾਪੇ: ਗੋਲਡੀ ਬਰਾੜ ਤੇ ਉਸ ਦੇ ਸਾਥੀਆਂ ਦੀ ਸੂਹ ਦੇਣ ਦੀ ਅਪੀਲ

ਨਵੀਂ ਦਿੱਲੀ, 6 ਜੂਨ- ਕਰਣੀ ਸੈਨਾ ਮੁਖੀ ਕਤਲ ਕੇਸ ਵਿੱਚ ਗੋਲਡੀ ਬਰਾੜ ਨੂੰ ਚਾਰਜਸ਼ੀਟ ਕਰਨ ਤੋਂ ਇੱਕ ਦਿਨ ਬਾਅਦ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ’ਚ ਗੋਲਡੀ ਬਰਾੜ ਦੇ ਸਾਥੀਆਂ ਦੇ ਨੌਂ ਟਿਕਾਣਿਆਂ ਦੀ ਤਲਾਸ਼ੀ ਲਈ। ਐੱਨਆਈਏ ਵੱਲੋਂ ਜਿਨ੍ਹਾਂ ਥਾਵਾਂ ਦੀ ਤਲਾਸ਼ੀ ਲਈ ਗਈ, ਉਨ੍ਹਾਂ ਵਿੱਚ ਪੰਜਾਬ ਦੇ ਮੁਹਾਲੀ, ਪਟਿਆਲਾ, ਹੁਸ਼ਿਆਰਪੁਰ ਅਤੇ ਫਤਹਿਗੜ੍ਹ ਸਾਹਿਬ […]

9 ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਮੋਦੀ

ਨਵੀਂ ਦਿੱਲੀ, 6 ਜੂਨ- ਸ੍ਰੀ ਨਰਿੰਦਰ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਸੂਤਰਾਂ ਮੁਤਾਬਕ ਸਹੁੰ ਚੁੱਕ ਪ੍ਰੋਗਰਾਮ 9 ਜੂਨ ਨੂੰ ਸ਼ਾਮ 6 ਵਜੇ ਹੋਵੇਗਾ। ਇਹ ਲਗਾਤਾਰ ਤੀਜੀ ਵਾਰ ਹੋਵੇਗਾ ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਲੋਕ ਸਭਾ ਚੋਣ ਵਿੱਚ ਦੇਸ਼ ਵਾਸੀਆਂ ਨੇ ਇੱਕ ਵਾਰ ਫਿਰ ਭਾਜਪਾ […]

ਐੱਨਡੀਏ ਨੂੰ ਸਮਰਥਨ ਦਿੰਦੇ ਸਾਰ ਜੇਡੀਯੂ ਅਗਨੀਪਥ ਯੋਜਨਾ ਖ਼ਿਲਾਫ਼ ਮੈਦਾਨ ’ਚ ਨਿੱਤਰੀ

ਐੱਨਡੀਏ ਨੂੰ ਸਮਰਥਨ ਦਿੰਦੇ ਸਾਰ ਜੇਡੀਯੂ ਅਗਨੀਪਥ ਯੋਜਨਾ ਖ਼ਿਲਾਫ਼ ਮੈਦਾਨ ’ਚ ਨਿੱਤਰੀ

ਨਵੀਂ ਦਿੱਲੀ, 6 ਜੂਨ- ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ ਸਮਰਥਨ ਦੇਣ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਜਨਤਾ ਦਲ (ਯੂਨਾਈਟਿਡ) ਨੇ ਕਿਹਾ ਹੈ ਕਿ ਭਾਰਤੀ ਸੈਨਾਵਾਂ ’ਚ ਭਰਤੀ ਲਈ ਬਣਾਈ ਅਗਨੀਪਥ ਯੋਜਨਾ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਜੇਡੀ(ਯੂ) ਦੇ ਬੁਲਾਰੇ ਕੇਸੀ ਤਿਆਗੀ ਨੇ  ਨਿਊਜ਼ ਚੈਨਲ ਨੂੰ ਦੱਸਿਆ,‘ਅਗਨੀਪਥ ਸਕੀਮ […]

ਅਮਰੀਕਾ: ਭਾਰਤੀ ਵਿਅਕਤੀ ’ਤੇ ਸਿੱਖਾਂ ਨੂੰ ਧਮਕੀਆਂ ਦੇਣ ਦੇ ਗੰਭੀਰ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ

ਅਮਰੀਕਾ: ਭਾਰਤੀ ਵਿਅਕਤੀ ’ਤੇ ਸਿੱਖਾਂ ਨੂੰ ਧਮਕੀਆਂ ਦੇਣ ਦੇ ਗੰਭੀਰ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ

ਵਾਸ਼ਿੰਗਟਨ, 6 ਜੂਨ- ਟੈਕਸਾਸ ਵਿਚ ਭਾਰਤੀ-ਅਮਰੀਕੀ ’ਤੇ ਸੰਘੀ ਨਫ਼ਰਤੀ ਅਪਰਾਧ ਅਤੇ ਸਿੱਖਾਂ ਦੀ ਗੈਰ-ਲਾਭਕਾਰੀ ਸੰਸਥਾ ਦੇ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ। ਨਿਆਂ ਵਿਭਾਗ ਨੇ ਬਿਆਨ ਵਿੱਚ ਕਿਹਾ ਭੂਸ਼ਣ ਅਠਾਲੇ (48) ਨੂੰ ਖਤਰਨਾਕ ਹਥਿਆਰ ਦੀ ਵਰਤੋਂ ਕਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ […]