ਭਾਖੜਾ ਡੈਮ ਦੇ ਗੇਟ ਅਗਲੇ 4-5 ਦਿਨਾਂ ਲਈ ਖੁੱਲ੍ਹੇ ਰਹਿਣਗੇ: ਸਿੰਗਲਾ

ਭਾਖੜਾ ਡੈਮ ਦੇ ਗੇਟ ਅਗਲੇ 4-5 ਦਿਨਾਂ ਲਈ ਖੁੱਲ੍ਹੇ ਰਹਿਣਗੇ: ਸਿੰਗਲਾ

ਨੰਗਲ, 16 ਅਗਸਤ- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਕੱਤਰ ਸਤੀਸ਼ ਸਿੰਗਲਾ ਨੇ ਦੱਸਿਆ ਕਿ ਬੀਬੀਐੱਮਬੀ ਵੱਲੋਂ ਭਾਖੜਾ ਡੈਮ ਵਿੱਚੋਂ ਪਾਣੀ ਦਾ ਵਧਿਆ ਪੱਧਰ ਘੱਟ ਕਰਨ ਲਈ ਯੋਜਨਾਬੱਧ ਤਰੀਕੇ ਤੇ ਪੰਜਾਬ ਦੇ ਇੰਜਨੀਅਰਾਂ ਦੀ ਮਦਦ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਡੈਮ ਵਿੱਚੋਂ ਪਾਣੀ ਛੱਡਣ ਉਪਰੰਤ ਡੈਮ ਵਿੱਚ ਪਾਣੀ ਦਾ ਪੱਧਰ 1678.50 ਫੁੱਟ ਤੋਂ ਸਵਾ ਫੁੱਟ […]

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

ਰੂਪਨਗਰ, 16 ਅਗਸਤ- ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਕਾਰਨ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਦਹਿਸ਼ਤ ਫੈਲ ਗਈ ਹੈ ਤੇ ਭਾਜੜਾਂ ਪੈ ਗਈਆਂ ਹਨ। ਸਤਲੁਜ ਦਰਿਆ ਦਾ ਪਾਣੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਹਰਸਾ ਬੇਲਾ, ਚੰਦਪੁਰ, ਗੱਜਪੁਰ, […]

ਪੌਂਗ ਡੈਮ ਤੋਂ ਛੱਡੇ ਪਾਣੀ ਕਾਰਨ ਮੁਕੇਰੀਆਂ ਦੇ ਕਈ ਪਿੰਡਾਂ ’ਚ ਹੜ੍ਹ, ਕੁੱਝ ਪਿੰਡ ਖਾਲੀ ਕਰਵਾਏ

ਪੌਂਗ ਡੈਮ ਤੋਂ ਛੱਡੇ ਪਾਣੀ ਕਾਰਨ ਮੁਕੇਰੀਆਂ ਦੇ ਕਈ ਪਿੰਡਾਂ ’ਚ ਹੜ੍ਹ, ਕੁੱਝ ਪਿੰਡ ਖਾਲੀ ਕਰਵਾਏ

ਮੁਕੇਰੀਆਂ, 16 ਅਗਸਤ- ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਬਿਆਸ ਦਰਿਆ ਨਾਲ ਲੱਗਦੇ ਨੌਸ਼ਿਹਰਾ ਪੱਤਣ, ਮਹਿਤਾਬਪੁਰ, ਮੋਤਲਾ, ਹਲੇੜ ਜਨਾਰਦਨ, ਚੱਕ ਭਾਈਆਂ, ਬੇਲਾ ਸਟਿਆਣਾ, ਧਨੋਆ, ਚੱਕਵਾਲ ਸਮੇਤ ਦਰਜਨਾਂ ਪਿੰਡਾਂ ਦੇ ਹਾਲਾਤ ਭਿਆਨਕ ਬਣ ਗਏ ਹਨ। ਤਾਜ਼ਾ ਹਾਲਾਤ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ।ਨੌਸ਼ਹਿਰਾ ਪੱਤਣ ਕੋਲ […]

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਕਹਿਰ ਜਾਰੀ; 51 ਮੌਤਾਂ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਕਹਿਰ ਜਾਰੀ; 51 ਮੌਤਾਂ

ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਦਾ ਕਹਿਰ ਅੱਜ ਵੀ ਜਾਰੀ ਹੈ ਅਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਘੱਟੋ-ਘੱਟ 51 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ’ਚੋਂ 14 ਵਿਅਕਤੀ ਸ਼ਿਮਲਾ ਨਾਲ ਸਬੰਧਤ ਹਨ। ਸੋਲਨ ਤੇ ਮੰਡੀ ਜ਼ਿਲ੍ਹੇ ’ਚ ਦੋ ਪਰਿਵਾਰਾਂ ਦੇ ਸੱਤ-ਸੱਤ ਜੀਅ ਹਲਾਕ ਹੋ ਗਏ ਹਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ […]

ਸੋਲਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸੋਲਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਚੰਡੀਗੜ੍ਹ, 14 ਅਗਸਤ- ਪੰਜਾਬ ਸਰਕਾਰ ਨੇ ਅੱਜ ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ’ਤੇ ਸੂਰਜੀ ਊਰਜਾ ਦਾ ਸਭ ਤੋਂ ਵੱਡਾ ਬਿਜਲੀ ਸਮਝੌਤਾ ਕੀਤਾ ਹੈ ਜਿਸ ਦੀ ਬਿਜਲੀ ਖ਼ਰੀਦ ਦਰ ਕਾਫ਼ੀ ਘੱਟ ਦੱਸੀ ਜਾ ਰਹੀ ਹੈ। ਸੂਰਜੀ ਊਰਜਾ ਦੀ ਖ਼ਰੀਦ ਵਾਸਤੇ ਇਹ 1200 ਮੈਗਾਵਾਟ ਦਾ ਬਿਜਲੀ ਖ਼ਰੀਦ ਸਮਝੌਤਾ ਕੀਤਾ ਗਿਆ ਹੈ ਜਿਸ ਦੀ ਮਿਆਦ 25 ਸਾਲਾਂ ਦੀ […]