ਭ੍ਰਿਸ਼ਟਾਚਾਰ ਮਾਮਲੇ ’ਚ ਚੰਨੀ ਵਿਜੀਲੈਂਸ ਅੱਗੇ ਪੇਸ਼

ਭ੍ਰਿਸ਼ਟਾਚਾਰ ਮਾਮਲੇ ’ਚ ਚੰਨੀ ਵਿਜੀਲੈਂਸ ਅੱਗੇ ਪੇਸ਼

ਮੁਹਾਲੀ, 13 ਜੂਨ- ਭ੍ਰਿਸ਼ਟਾਚਾਰ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਇਥੇ ਵਿਜੀਲੈਂਸ ਭਵਨ ਪਹੁੰਚੇ ਅਤੇ ਜਾਂਚ ਵਿੱਚ ਸ਼ਾਮਲ ਹੋਏ। ਚੰਨੀ ਅੱਜ ਸਵੇਰੇ ਕਰੀਬ ਸਾਢੇ 10 ਵਜੇ ਮੁਹਾਲੀ ਸਥਿਤ ਵਿਜੀਲੈਂਸ ਭਵਨ ਪਹੁੰਚ ਗਏ ਸਨ। ਖਬਰ ਲਿਖੇ ਜਾਣ ਤੱਕ ਪੁੱਛਪੜਤਾਲ ਜਾਰੀ ਹੈ।

ਪਟਿਆਲਾ ’ਚ ਕਿਸਾਨਾਂ ਦਾ ਚੱਲ ਰਿਹਾ ਧਰਨਾ ਪੁਲੀਸ ਨੇ ਚੁੱਕਿਆ

ਪਟਿਆਲਾ ’ਚ ਕਿਸਾਨਾਂ ਦਾ ਚੱਲ ਰਿਹਾ ਧਰਨਾ ਪੁਲੀਸ ਨੇ ਚੁੱਕਿਆ

ਪ‌‌ਟਿਆਲਾ, 13 ਜੂਨ – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਥੇ ਮਾਲ ਰੋਡ ’ਤੇ ਸਥਿਤ ਹੈੱਡਕੁਆਰਟਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਿਕ) ਦੀਆਂ 16 ਜਥੇਬੰਦੀਆਂ ਵੱਲੋਂ 21 ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਲਗਾਤਾਰ ਧਰਨਾ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਆਗੂ ਅਤੇ ਹੋਰ ਕਿਸਾਨਾਂ ਨੂੰ ਤੜਕੇ […]

ਡੋਰਸੀ ਦੇ ਦਾਅਵੇ ਤੋਂ ਸਾਬਤ ਹੋ ਗਿਆ ਕਿ ਸਰਕਾਰ ਜਮਹੂਰੀਅਤ ਨੂੰ ਕਮਜ਼ੋਰ ਕਰ ਰਹੀ ਹੈ: ਕਾਂਗਰਸ

ਨਵੀਂ ਦਿੱਲੀ, 13 ਜੂਨ- ਕਾਂਗਰਸ ਨੇ ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਦੇ ਦਾਅਵੇ ਬਾਰੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਡੋਰਸੀ ਦੇ ਦਾਅਵੇ ਨੇ ਮੁੜ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਪਾਰਟੀ ਦੀ ਤਰਜਮਾਨ ਸੁਪ੍ਰਿਆ ਸ੍ਰੀਨਾਤੇ ਨੇ ਇਹ ਵੀ ਦਾਅਵਾ ਕੀਤਾ […]

ਕਸ਼ਮੀਰ, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਭੂਚਾਲ

ਕਸ਼ਮੀਰ, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਭੂਚਾਲ

ਚੰਡੀਗੜ੍ਹ/ ਸ੍ਰੀਨਗਰ, 13 ਜੂਨ- ਅੱਜ ਪੂਰਬੀ ਕਸ਼ਮੀਰ ਖੇਤਰ ਵਿੱਚ 5.4 ਦੀ ਸ਼ਿੱਦਤ ਨਾਲ ਆਏ ਭੂਚਾਲ ਕਾਰਨ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨੀਆਂ ਨੇ ਦੱਸਿਆ ਕਿ ਝਟਕੇ, ਜੋ ਕੁਝ ਸੈਕਿੰਡਾਂ ਤੱਕ ਚੱਲੇ, ਬਾਅਦ ਦੁਪਹਿਰ 1.35 ਵਜੇ ਦੇ ਕਰੀਬ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਕਸ਼ਮੀਰ ਦਾ […]

ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਤੇ ਕਰਮਚਾਰੀਆਂ ਦੇ ਘਰਾਂ ’ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ: ਜੈਕ ਡੋਰਸੀ

ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਤੇ ਕਰਮਚਾਰੀਆਂ ਦੇ ਘਰਾਂ ’ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ: ਜੈਕ ਡੋਰਸੀ

ਨਵੀਂ ਦਿੱਲੀ, 13 ਜੂਨ- ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਨੇ ਦਾਅਵਾ ਕੀਤਾ ਹੈ ਕਿ ਇਸ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਦੇਸ਼ ਵਿੱਚ ਕਿਸਾਨ ਅੰਦੋਲਨ ਦੌਰਾਨ ਸਰਕਾਰੀ ਦਬਾਅ ਅਤੇ ਬੰਦ ਹੋਣ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਡੋਰਸੀ ਦੇ ਦਾਅਵਿਆਂ […]