ਸ਼੍ਰੋਮਣੀ ਕਮੇਟੀ ਨੇ ਸਾਲ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ਼੍ਰੋਮਣੀ ਕਮੇਟੀ ਨੇ ਸਾਲ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਵਿੱਤੀ ਵਰ੍ਹੇ 2023-24 ਵਾਸਤੇ 1138 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਵਾਰ 32 ਕਰੋੜ ਰੁਪਏ ਘਾਟੇ ਦਾ ਬਜਟ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੇ ਬਜਟ ਇਜਲਾਸ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦੋਂ ਕਿ ਬਜਟ […]

ਅਮਰੀਕਾ ਦੇ ਗੁਰਦੁਆਰੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰੀ

ਅਮਰੀਕਾ ਦੇ ਗੁਰਦੁਆਰੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰੀ

ਨਿਊਯਾਰਕ (ਅਮਰੀਕਾ), 27 ਮਾਰਚ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਸ ਘਟਨਾ ਨੂੰ ‘ਨਫ਼ਰਤੀ ਅਪਰਾਧ’ ਨਾਲ ਜੋੜਨ ਤੋਂ ਇਨਕਾਰ ਕੀਤਾ ਹੈ। ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਸਾਰਜੈਂਟ ਅਮਰ ਗਾਂਧੀ ਅਨੁਸਾਰ ਗੋਲੀਬਾਰੀ ਐਤਵਾਰ ਬਾਅਦ ਦੁਪਹਿਰ 2:30 ਵਜੇ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿੱਚ ਹੋਈ। […]

ਪੁਲੀਸ ਨੇ ਵਰਿੰਦਰ ਸਿੰਘ ਫ਼ੌਜੀ ਨੂੰ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ

ਪੁਲੀਸ ਨੇ ਵਰਿੰਦਰ ਸਿੰਘ ਫ਼ੌਜੀ ਨੂੰ ਗ੍ਰਿਫ਼ਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਸਰ, 27 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਵਰਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਫੌਜੀ, ਥਲ ਸੈਨਾ ’ਚੋਂ ਸੇਵਾਮੁਕਤ ਹੈ, ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ […]

ਕੈਨੇਡਾ ’ਚ ਪ੍ਰਦਰਸ਼ਨ ਤੋਂ ਬਾਅਦ ਭਾਰਤ ਵੱਲੋਂ ਕੈਨੇਡੀਅਨ ਰਾਜਦੂਤ ਤਲਬ

ਕੈਨੇਡਾ ’ਚ ਪ੍ਰਦਰਸ਼ਨ ਤੋਂ ਬਾਅਦ ਭਾਰਤ ਵੱਲੋਂ ਕੈਨੇਡੀਅਨ ਰਾਜਦੂਤ ਤਲਬ

ਨਵੀਂ ਦਿੱਲੀ, 26 ਮਾਰਚ- ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਪੱਖੀ ਕਾਰਕੁਨਾਂ ਵੱਲੋਂ ਭਾਰਤੀ ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨ ’ਤੇ ਕੈਨੇਡਾ ਕੋਲ ਆਪਣਾ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਤਾਂ ਕਿ ਕੈਨੇਡਾ ਵਿੱਚ ਭਾਰਤ ਦੇ ਕੂਟਨੀਤਕ ਮਿਸ਼ਨ ਅਤੇ ਕੌਂਸਲੇਟਾਂ ਵਿਰੁੱਧ ਕੱਟੜਪੰਥੀ ਤੱਤਾਂ ਦੀਆਂ ਕਾਰਵਾਈਆਂ […]

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਮੀਂਹ ਤੇ ਗੜੇਮਾਰੀ ਨੇ ਲੱਖਾਂ ਹੈਕਟੇਅਰ ਫ਼ਸਲ ਝੰਬੀ

ਚੰਡੀਗੜ੍ਹ, 25 ਮਾਰਚ- ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਪਏ ਤੇਜ਼ ਮੀਂਹ ਤੇ ਕਿਤੇ-ਕਿਤੇ ਪਏ ਗੜਿਆਂ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਸ਼ੁੱਕਰਵਾਰ ਪਏ ਤੇਜ਼ ਮੀਂਹ, ਗੜੇਮਾਰੀ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਭਰ […]