ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਦਿੱਲੀ ਤੇ ਪੰਜਾਬ ਪੁਲੀਸ ਨੇ ਕੌਮੀ ਰਾਜਧਾਨੀ ’ਚ ਸਾਂਝੀ ਮੁਹਿੰਮ ਚਲਾਈ

ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਦਿੱਲੀ ਤੇ ਪੰਜਾਬ ਪੁਲੀਸ ਨੇ ਕੌਮੀ ਰਾਜਧਾਨੀ ’ਚ ਸਾਂਝੀ ਮੁਹਿੰਮ ਚਲਾਈ

ਨਵੀਂ ਦਿੱਲੀ, 25 ਮਾਰਚ- ਭਗੌੜੇ ਖਾਲਿਸਤਾਨੀ ਪੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਚੱਲ ਰਹੀ ਛਾਪੇਮਾਰੀ ਦੌਰਾਨ ਦਿੱਲੀ ਪੁਲੀਸ ਅਤੇ ਪੰਜਾਬ ਪੁਲੀਸ ਦੀਆਂ ਟੀਮਾਂ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ। ਦਿੱਲੀ ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਖਾਲਿਸਤਾਨੀ ਸਮਰਥਕ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਦੇ ਦਿੱਲੀ ’ਚ ਹੋਣ ਦਾ ਸ਼ੱਕ ਹੈ। […]

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਇਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਇਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ

ਅੰਮ੍ਰਿਤਸਰ, 25 ਮਾਰਚ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੋਂ ਨੇੜਲੇ ਕਸਬੇ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਤੇ ਦੋਵਾਂ ਵਿਚਾਲੇ ਕਰੀਬ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਸਵੇਰੇ 9.30 ਵਜੇ ਬਿਆਸ ਪਹੁੰਚੇ। ਡੇਰੇ ਦੇ ਅਧਿਕਾਰੀਆਂ ਮੁਤਾਬਕ ਰੱਖਿਆ ਮੰਤਰੀ ਸਤਿਸੰਗ ਸਥਾਨ ‘ਤੇ ਵੀ ਗਏ, […]

ਛੱਤੀਸਗੜ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਰੈਲੀ ਕੱਢਣ ਦੇ ਦੋਸ਼ ਹੇਠ 4 ਗ੍ਰਿਫ਼ਤਾਰ

ਛੱਤੀਸਗੜ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਰੈਲੀ ਕੱਢਣ ਦੇ ਦੋਸ਼ ਹੇਠ 4 ਗ੍ਰਿਫ਼ਤਾਰ

ਰਾਏਪੁਰ (ਛੱਤੀਸਗੜ੍ਹ), 24 ਮਾਰਚ- ਪੁਲੀਸ ਨੇ ਫ਼ਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਕਥਿਤ ਤੌਰ ’ਤੇ ਇਸ ਸ਼ਹਿਰ ਵਿੱਚ ਕੱਢੀ ਗਈ ਰੈਲੀ ਕਾਰਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਛੱਤੀਸਗੜ੍ਹ ਦੀ ਰਾਜਧਾਨੀ ਦੇ ਰਹਿਣ ਵਾਲੇ ਦਿਲੇਰ ਸਿੰਘ ਰੰਧਾਵਾ (46), ਮਨਿੰਦਰਜੀਤ ਸਿੰਘ ਉਰਫ ਮਿੰਟੂ ਸੰਧੂ ਉਰਫ ਹਰਿੰਦਰ ਸਿੰਘ ਖਾਲਸਾ […]

ਯੂਪੀ: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪੋਸਟਰ ਨੇਪਾਲ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ’ਚ ਚਿਪਕਾਏ

ਯੂਪੀ: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪੋਸਟਰ ਨੇਪਾਲ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ’ਚ ਚਿਪਕਾਏ

ਬਹਿਰਾਇਚ (ਯੂਪੀ), 24 ਮਾਰਚ- ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ‘ਵਾਰਿਸ ਪੰਜਾਬ ਦੇ’ ਦੇ ਮੈਂਬਰਾਂ ਦੇ ਗੁਆਂਢੀ ਦੇਸ਼ ਨੇਪਾਲ ਭੱਜਣ ਦੇ ਖਦਸ਼ੇ ਕਾਰਨ ਸਸ਼ਤਰ ਸੀਮਾ ਬਲ (ਐੱਸਐੱਸਬੀ) ਨੇ ਬਹਿਰਾਇਚ ਜ਼ਿਲ੍ਹੇ ਦੀ ਰੁਪਈਡੀਹਾ ਸਰਹੱਦ ‘ਤੇ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਪਾਲ ਅਤੇ ਉਸ ਦੇ ਦੋ ਸਾਥੀਆਂ ਦੇ ਪੋਸਟਰ ਕੰਧਾਂ ’ਤੇ ਚਿਪਕਾਏ ਗੲੇ ਹਨ। ਐੱਸਐੱਸਬੀ ਦੀ 42ਵੀਂ ਬਟਾਲੀਅਨ […]

ਰਾਹੁਲ ਗਾਂਧੀ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ

ਨਵੀਂ ਦਿੱਲੀ, 24 ਮਾਰਚ- ਕੇਰਲ ਦੀ ਵਾਇਨਾਡ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਅੱਜ ਲੋਕ ਸਭਾ ਲਈ ਅਯੋਗ ਕਰਾਰ ਦੇ ਦਿੱਤਾ ਗਿਆ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਦਾ […]