ਤਰਨ ਤਾਰਨ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ’ਚ ਇੰਟਰਨੈੱਟ ਐੱਸਐੱਮਐੱਸ ’ਤੇ ਪਾਬੰਦੀ 24 ਤੱਕ ਵਧਾਈ

ਤਰਨ ਤਾਰਨ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ’ਚ ਇੰਟਰਨੈੱਟ ਐੱਸਐੱਮਐੱਸ ’ਤੇ ਪਾਬੰਦੀ 24 ਤੱਕ ਵਧਾਈ

ਚੰਡੀਗੜ੍ਹ, 23 ਮਾਰਚ- ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ਤੇ ਐੱਸਐੱਮਐੱਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ।

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ

ਪਟਿਆਲਾ, 23 ਮਾਰਚ- ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ ’ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ ‘ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ  ਚਾਰ […]

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ, 2 ਸਾਲ ਦੀ ਸਜ਼ਾ

ਸੂਰਤ (ਗੁਜਰਾਤ), 23 ਮਾਰਚ-ਸਾਲ 2019 ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ਵਾਲੀ ਟਿੱਪਣੀ ਕਾਰਨ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੂਰਤ ਦੀ ਅਦਾਲਤ ਨੇ ਅੱਜ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੌਰਾਨ ਰਾਹੁਲ ਨੂੰ ਇਸ ਮਾਮਲੇ ’ਚ ਜ਼ਮਾਨਤ ਵੀ ਮਿਲ ਗਈ ਤੇ ਅਦਾਲਤ ਨੇ ਸਜ਼ਾ ’ਤੇ 30 […]

ਮਹਿੰਦਰਾ ਕਾਲਜ ’ਚ ‘ਪੰਜਾਬੀ ਭਾਸ਼ਾ ਵਿਚ ਕੰਪਿਊਟਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਮਹਿੰਦਰਾ ਕਾਲਜ ’ਚ ‘ਪੰਜਾਬੀ ਭਾਸ਼ਾ ਵਿਚ ਕੰਪਿਊਟਰ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਕਾਲਜ ਪ੍ਰਿੰਸੀਪਲ ਵਲੋਂ ਮਾਹਿਰ ਡਾ. ਸੀ.ਪੀ. ਕੰਬੋਜ ਦਾ ਕੀਤਾ ਸਨਮਾਨ ਪਟਿਆਲਾ, 22 ਮਾਰਚ -ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪੰਜਾਬੀ ਵਿਭਾਗ ਵੱਲੋਂ ਗਾਈਡੇਂਸ ਐਂਡ ਕਾਊਂਸਲਿੰਗ ਸੈਲ ਦੇ ਸਹਿਯੋਗ ਨਾਲ ਬੀਤੇ ਦਿਨੀਂ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸਦਾ ਵਿਸ਼ਾ ਪੰਜਾਬੀ ਭਾਸ਼ਾ ਵਿੱਚ ਕੰਪਿਊਟਰ ਦੀ ਵਰਤੋਂ ਸੀ। ਵਿਸ਼ੇਸ਼ ਤੌਰ ’ਤੇ ਪੁੱਜੇ ਇਸ ਵਿਸ਼ੇ ਦੇ ਮਾਹਿਰ ਡਾਕਟਰ ਸੀ.ਪੀ. ਕੰਬੋਜ […]

ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਮਾਮਲੇ ’ਚ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਸੁਣਵਾਈ ਲਈ ਬਣੇਗਾ ਵਿਸ਼ੇਸ਼ ਬੈਂਚ: ਸੁਪਰੀਮ ਕੋਰਟ

ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਮਾਮਲੇ ’ਚ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਸੁਣਵਾਈ ਲਈ ਬਣੇਗਾ ਵਿਸ਼ੇਸ਼ ਬੈਂਚ: ਸੁਪਰੀਮ ਕੋਰਟ

ਨਵੀਂ ਦਿੱਲੀ, 22 ਮਾਰਚ- ਸੁਪਰੀਮ ਕੋਰਟ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਦੀ ਰਿਹਾਈ ਵਿਰੁੱਧ ਪਟੀਸ਼ਨਾਂ ‘ਤੇ ਸੁਣਵਾਈ ਲਈ ਵਿਸ਼ੇਸ਼ ਬੈਂਚ ਬਣਾਉਣ ਲਈ ਤਿਆਰ ਹੋ ਗਈ ਹੈ।