ਆਸਟਰੇਲੀਆ ’ਚ ਪੁਲੀਸ ਨੇ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਕੇ ਮਾਰਿਆ

ਆਸਟਰੇਲੀਆ ’ਚ ਪੁਲੀਸ ਨੇ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਕੇ ਮਾਰਿਆ

ਸਿਡਨੀ, 1 ਮਾਰਚ- ਇਥੇ 32 ਸਾਲਾ ਭਾਰਤੀ ਨਾਗਰਿਕ ਮੁਹੰਮਦ ਰਹਿਮਤੁੱਲਾ ਸਈਦ ਅਹਿਮਦ ਨੂੰ ਆਸਟਰੇਲੀਆ ਪੁਲੀਸ ਨੇ ਉਦੋਂ ਗੋਲੀ ਮਾਰ ਕੇ ਮਾਰ ਦਿੱਤਾ ਜਦੋਂ ਉਸ ਨੇ ਕਥਿਤ ਤੌਰ ‘ਤੇ ਕਲੀਨਰ ਨੂੰ ਚਾਕੂ ਨਾਲ ਹਮਲਾ ਕੀਤਾ ਅਤੇ ਪੁਲੀਸ ਅਧਿਕਾਰੀਆਂ ਨੂੰ ਚਾਕੂ ਨਾਲ ਧਮਕਾਇਆ। ਆਸਟਰੇਲੀਆ ਵਿਚ ਭਾਰਤੀ ਕੌਂਸਲੇਟ ਜਨਰਲ ਨੇ ਨੇ ਕਿਹਾ ਹੈ ਕਿ ਹਮਲਾਵਰ ਤਾਮਿਲ ਨਾਡੂ ਦਾ […]

ਦਿੱਲੀ ਦੇ ਉਪ ਰਾਜਪਾਲ ਨੇ ਜੈਨ ਤੇ ਸਿਸੋਦੀਆ ਦੇ ਅਸਤੀਫ਼ੇ ਰਾਸ਼ਟਰਪਤੀ ਨੂੰ ਭੇਜੇ

ਦਿੱਲੀ ਦੇ ਉਪ ਰਾਜਪਾਲ ਨੇ ਜੈਨ ਤੇ ਸਿਸੋਦੀਆ ਦੇ ਅਸਤੀਫ਼ੇ ਰਾਸ਼ਟਰਪਤੀ ਨੂੰ ਭੇਜੇ

ਨਵੀਂ ਦਿੱਲੀ, 1 ਮਾਰਚ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ‘ਆਪ’ ਨੇਤਾਵਾਂ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਦੇ ਅਸਤੀਫੇ ਪ੍ਰਾਪਤ ਹੋ ਗਏ ਹਨ, ਜੋ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਸਹਿਯੋਗੀਆਂ ਸਿਸੋਦੀਆ ਅਤੇ ਜੈਨ ਨੇ ਮੰਗਲਵਾਰ ਨੂੰ […]

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲੇ ਤੇ ਜਮਹੂਰੀਅਤ ਨੂੰ ਬਚਾਉਣ ਲਈ ਸ਼ੁਕਰੀਆ: ਭਗਵੰਤ ਮਾਨ

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲੇ ਤੇ ਜਮਹੂਰੀਅਤ ਨੂੰ ਬਚਾਉਣ ਲਈ ਸ਼ੁਕਰੀਆ: ਭਗਵੰਤ ਮਾਨ

ਚੰਡੀਗੜ੍ਹ, 1 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਤੇ ਲੋਕਤੰਤਰ ਦੀ ਹੋਂਦ ਬਚਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਆਗਾਮੀ ਸੈਸ਼ਨ ਹੁਣ ਬਿਨਾਂ ਕਿਸੇ ਵਿਘਨ ਤੋਂ ਚੱਲੇਗਾ।

ਪੰਜਾਬੀ ਯੂਨੀਵਰਸਿਟੀ ’ਚ ਵਿਦਿਆਰਥੀ ਦੇ ਕਤਲ ਸਬੰਧੀ 4 ਕਾਬੂ

ਪੰਜਾਬੀ ਯੂਨੀਵਰਸਿਟੀ ’ਚ ਵਿਦਿਆਰਥੀ ਦੇ ਕਤਲ ਸਬੰਧੀ 4 ਕਾਬੂ

ਪਟਿਆਲਾ, 1 ਮਾਰਚ- ਇਥੇ ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੇ ਕਤਲ ਸਬੰਧੀ ਪੁਲੀਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਕਤਲ ਦਾ ਕਾਰਨ ਕਿਰਾਏ ਦੀ ਕੋਠੀ ਦੇ ਬਿਜਲੀ ਦੇ ਬਿੱਲ ਕਾਰਨ ਕੀਤਾ ਗਿਆ। ਪੁਲੀਸ ਨੇ ਮਨਦੀਪ ਸਿੰਘ ਜੁਗਨੂੰ ਵਾਸੀ ਪਿੰਡ ਸਾਹਿਬ ਨਗਰ […]

ਅਦਾਲਤ ਨੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ’ਚ ਭੇਜਿਆ

ਅਦਾਲਤ ਨੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 27 ਫਰਵਰੀ- ਇਥੋਂ ਦੀ ਅਦਾਲਤ ਨੇ ਆਬਕਾਰੀ ਘਪਲੇ ਦੇ ਮਾਮਲੇ ’ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।