ਪੰਜਾਬ ਦੇ ਮੁੱਖ ਮੰਤਰੀ ਨੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ

ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਗਰੁੱਪ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਦਾ ਦੌਰਾ ਕਰਨ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਸਿੰਗਾਪੁਰ ਵਿੱਚ ਹੋਣ ਵਾਲੇ ‘ਪ੍ਰੋਫੈਸ਼ਨਲ ਟੀਚਰਜ਼ ਟਰੇਨਿੰਗ ਸੈਮੀਨਾਰ’ ਵਿੱਚ ਭਾਗ ਲੈਣਗੇ। ਸ੍ਰੀ […]

ਭਾਬੀ ਤੋਂ ਦਾਜ ਦੀ ਮੰਗ ਕਰਨ ਦੇ ਦੋਸ਼ ’ਚ ਸਪਨਾ ਚੌਧਰੀ ਤੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਭਾਬੀ ਤੋਂ ਦਾਜ ਦੀ ਮੰਗ ਕਰਨ ਦੇ ਦੋਸ਼ ’ਚ ਸਪਨਾ ਚੌਧਰੀ ਤੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਪਲਵਲ, 4 ਫਰਵਰੀ- ਹਰਿਆਣਵੀ ਗਾਇਕਾ ਅਤੇ ਡਾਂਸਰ ਸਪਨਾ ਚੌਧਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਘਰ ਦੀ ਨੂੰਹ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਹੈ। ਪਲਵਲ ਪੁਲੀਸ ਨੇ ਸਪਨਾ ਦੇ ਭਰਾ ਕਰਨ ਅਤੇ ਮਾਂ ਨੀਲਮ ਖ਼ਿਲਾਫ਼ ਦਾਜ ਲਈ ਕੁੱਟਮਾਰ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਪਨਾ […]

ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ਡੋਪਿੰਗ ’ਚ ਫੇਲ੍ਹ, 21 ਮਹੀਨਿਆਂ ਦੀ ਪਾਬੰਦੀ ਲੱਗੀ

ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ਡੋਪਿੰਗ ’ਚ ਫੇਲ੍ਹ, 21 ਮਹੀਨਿਆਂ ਦੀ ਪਾਬੰਦੀ ਲੱਗੀ

ਨਵੀਂ ਦਿੱਲੀ, 4 ਫਰਵਰੀ- ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ’ਤੇ ਇੰਟਰਨੈਸ਼ਨਲ ਟੈਸਟਿੰਗ ਏਜੰਸੀ (ਆਈਟੀਏ) ਵੱਲੋਂ ਕਰਵਾਏ ਡੋਪ ਟੈਸਟ ’ਚ ਫੇਲ੍ਹ ਹੋਣ ਕਾਰਨ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਸਾਲ ਭਾਰਤੀ ਅਧਿਕਾਰੀਆਂ ਵੱਲੋਂ ਕੀਤੇ ਗਏ ਦਾਅਵੇ ਕਿ ਉਸ ਦੀ ਮੁਅੱਤਲੀ ਡੋਪਿੰਗ ਨਾਲ ਸਬੰਧਤ ਨਹੀਂ ਸੀ, ਝੂਠੀ ਨਿਕਲੀ।

ਗੁਜਰਾਤ ਦੰਗਿਆਂ ਬਾਰੇ ਬੀਬੀਸੀ ਦਸਤਾਵੇਜ਼ੀ ’ਤੇ ਰੋਕ ਖ਼ਿਲਾਫ਼ ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ

ਗੁਜਰਾਤ ਦੰਗਿਆਂ ਬਾਰੇ ਬੀਬੀਸੀ ਦਸਤਾਵੇਜ਼ੀ ’ਤੇ ਰੋਕ ਖ਼ਿਲਾਫ਼ ਸੁਪਰੀਮ ਕੋਰਟ ਦਾ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਸਾਲ 2002 ਦੇ ਗੁਜਰਾਤ ਦੰਗਿਆਂ ‘ਤੇ ਬਣੀ ਬੀਬੀਸੀ ਦਸਤਾਵੇਜ਼ੀ ਨੂੰ ਰੋਕਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕੇਂਦਰ ਨੂੰ ਤਿੰਨ ਹਫ਼ਤਿਆਂ ’ਚ ਜੁਆਬ ਦੇਣ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਅਪਰੈਲ ’ਚ ਹੋਵੇਗੀ।

ਦਿੱਲੀ: ਪੁਲੀਸ ਨਾਲ ਮੁਕਾਬਲੇ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਨਵੀਂ ਦਿੱਲੀ, 3 ਫਰਵਰੀ- ਇਥੇ ਮੁਕਾਬਲੇ ਵਿੱਚ ਲਾਰੈਂਸ ਬਿਸ਼ਨੋਈ ਦੇ ਗਰੋਹ ਦੇ ਦੋ ਮੈਂਬਰਾਂ ਨੂੰ ਦਿੱਲੀ ਪੁਲੀਸ ਦੇ ਉੱਤਰੀ ਰੇਂਜ ਦੇ ਵਿਸ਼ੇਸ਼ ਸੈੱਲ ਨੇ ਅੱਜ ਰੋਹਿਣੀ ਸੈਕਟਰ 28-29 ਨੇੜੇ ਗ੍ਰਿਫਤਾਰ ਕੀਤਾ। ਪੁਲੀਸ ਨੇ ਕਿਹਾ ਕਿ ਮੁਕਾਬਲੇ ਦੌਰਾਨ ਗਰੋਹ ਦੇ ਮੈਂਬਰਾਂ ਅਤੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵਿਚਾਲੇ ਗੋਲੀਬਾਰੀ ਹੋਈ ਪਰ ਕਿਸੇ ਨੂੰ ਵੀ ਕੋਈ ਨੁਕਸਾਨ […]