ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ: ਖੱਟਰ

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦਿਵਾਉਣ ’ਚ ਮੇਰਾ ਕੋਈ ਹੱਥ ਨਹੀਂ: ਖੱਟਰ

ਚੰਡੀਗੜ੍ਹ, 27 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿਵਾਉਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ ਤੇ ਇਹ ਸਭ ਜੇਲ੍ਹ ਦੇ ਨਿਯਮਾਂ ਤਹਿਤ ਹੀ ਹੋਇਆ ਹੈ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ […]

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਅੰਮ੍ਰਿਤਸਰ, 26 ਅਕਤੂਬਰ- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ […]

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਮਾਨਸਾ, 26 ਅਕਤੂਬਰ- ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਤੋਂ ਕੌਮੀ ਜਾਂਚ ਏਜੰਸੀ ਨੇ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਸੰਮਨ ਭੇਜ ਕੇ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗਸਟਰ ਗਰੋਹ ਵਲੋਂ ਕੀਤਾ ਗਿਆ ਹੈ ਅਤੇ ਪੰਜਾਬੀ ਗਾਇਕ ਦੇ ਬੰਬੀਹਾ ਗੈਂਗ […]

ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 26 ਅਕਤੂਬਰ- ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਸਮੀ ਤੌਰ ‘ਤੇ ਚੋਣ ਪੱਤਰ ਮਿਲਣ ਬਾਅਦ ਆਪਣਾ ਅਹੁਦਾ ਸੰਭਾਲ ਲਿਆ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਸ੍ਰੀ ਖੜਗੇ ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕੇਸੀ ਵੇਣੂਗੋਪਾਲ, ਪ੍ਰਿਯੰਕਾ ਗਾਂਧੀ ਵਾਡਰਾ ਤੇ ਹੋਰ ਕਈ ਨੇਤਾ […]

ਸਪੀਕਰ ਸੰਧਵਾਂ ਵੱਲੋਂ ਆਪਣੇ ਹਲਕੇ ’ਚ ਪਰਾਲੀ ਨਾ ਸਾੜਨ ਵਾਲੇ ਹਰ ਪਿੰਡ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਵਿੱਚ ਪਰਾਲੀ ਨਾ ਸਾੜਨ ਵਾਲੇ ਹਰ ਪਿੰਡ ਦੀ ਪੰਚਾਇਤ ਨੂੰ ਇੱਕ ਲੱਖ ਰੁਪਏ ਨੂੰ ਦੇਣ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਇਹ ਰਾਸ਼ੀ ਉਨ੍ਹਾਂ ਦੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਜਾਵੇਗੀ। ਵਿਧਾਇਕ ਕੁਲਤਾਰ ਸਿੰਘ ਸੰਧਵਾਂ […]