ਟੀ-20 ਵਿਸ਼ਵ ਕੱਪ: ਨਾਮੀਬੀਆ ਨੇ ਵੱਡਾ ਉਲਟ-ਫੇਰ ਕਰਦਿਆਂ ਸ੍ਰੀਲੰਕਾ ਨੂੰ 55 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਨਾਮੀਬੀਆ ਨੇ ਵੱਡਾ ਉਲਟ-ਫੇਰ ਕਰਦਿਆਂ ਸ੍ਰੀਲੰਕਾ ਨੂੰ 55 ਦੌੜਾਂ ਨਾਲ ਹਰਾਇਆ

ਗੀਲੌਂਗ, 16 ਅਕਤੂਬਰ- ਨਾਮੀਬੀਆ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਵੱਡਾ ਉਲਟ-ਫੇਰ ਕਰਦਿਆਂ ਸ੍ਰੀਲੰਕਾ ਨੂੰ 55 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ‘ਤੇ ਨਾਮੀਬੀਆ ਨੇ ਸੱਤ ਵਿਕਟਾਂ ‘ਤੇ 163 ਦੌੜਾਂ ਬਣਾਈਆਂ। ਜਵਾਬ ‘ਚ ਲੰਕਾ ਦੀ ਟੀਮ 19 ਓਵਰਾਂ ‘ਚ 108 ਦੌੜਾਂ ‘ਤੇ ਆਊਟ ਹੋ ਗਈ।

ਸੀਬੀਆਈ ਨੇ ਸਿਸੋਦੀਆ ਨੂੰ ਸੰਮਨ ਭੇਜਿਆ

ਸੀਬੀਆਈ ਨੇ ਸਿਸੋਦੀਆ ਨੂੰ ਸੰਮਨ ਭੇਜਿਆ

ਨਵੀਂ ਦਿੱਲੀ, 16 ਅਕਤੂਬਰ- ਸੀਬੀਆਈ ਨੇ ਦਿੱਲੀ ਆਬਕਾਰੀ ਘਪਲੇ ਦੇ ਸਬੰਧ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਮਨ ਜਾਰੀ ਕੀਤਾ ਹੈ।ਸੀਬੀਆਈ ਨੇ ਸਿਸੋਦੀਆ ਨੂੰ 17 ਅਕਤੂਬਰ ਨੂੰ ਆਪਣੇ ਦਫ਼ਤਰ ਪੁੱਜਣ ਲਈ ਕਿਹਾ ਹੈ। ਇਸ ਦੇ ਨਾਲ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਉਹ 17 ਅਕਤੂਬਰ ਨੂੰ ਸਵੇਰੇ 11 ਵਜੇ ਸੀਬੀਆਈ ਦਫ਼ਤਰ ਜਾਵਾਂਗਾ ਤੇ ਜਾਂਚ […]

ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਮੁਹਾਲੀ, 16 ਅਕਤੂਬਰ- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ’ਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਏਆਈਜੀ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੇ ਕੀਤਾ ਹੈ। ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਥਾਣਾ […]

ਹਿਜਾਬ ਮਾਮਲਾ: ਸੁਪਰੀਮ ਕੋਰਟ ਦੇ ਜੱਜਾਂ ਦੀ ਵੱਖ ਵੱਖ ਰਾਇ

ਹਿਜਾਬ ਮਾਮਲਾ: ਸੁਪਰੀਮ ਕੋਰਟ ਦੇ ਜੱਜਾਂ ਦੀ ਵੱਖ ਵੱਖ ਰਾਇ

ਨਵੀਂ ਦਿੱਲੀ, 13 ਅਕਤੂਬਰ- ਸੁਪਰੀਮ ਕੋਰਟ ਨੇ ਕਰਨਾਟਕ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੀ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਬਾਰੇ ਖੰਡਿਤ ਫੈਸਲਾ ਸੁਣਾਇਆ ਹੈ। ਜਸਟਿਸ ਹੇਮੰਤ ਗੁਪਤਾ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ ਜਦੋਂ ਕਿ […]

ਗੁਜਰਾਤ ‘ਆਪ’ ਇਕਾਈ ਦੇ ਮੁਖੀ ਗੋਪਾਲ ਇਟਾਲੀਆ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ

ਨਵੀਂ ਦਿੱਲੀ, 13 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਵੀਰਵਾਰ ਨੂੰ ਇਥੇ ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਉਹ ਇਕ ਪੁਰਾਣੇ ਕੇਸ ਵਿੱਚ ਮਹਿਲਾ ਦੇ ਅਪਮਾਨ ਦੇ ਦੋਸ਼ ਹੇਠ ਕੌਮੀ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਏ ਸਨ। […]