ਸਿਰਸਾ ’ਚ ਗੁਟਕਾ ਸਾਹਿਬ ਦੀ ਬੇਅਦਬੀ; ਵੀਡੀਓ ਵਾਇਰਲ

ਸਿਰਸਾ, 29 ਅਗਸਤ- ਇਥੋਂ ਦੇ ਹਿਸਾਰ ਰੋਡ ਦੀ ਫਰੈਂਡਜ਼ ਕਲੋਨੀ ਵਿਚਲੇ ਇਕ ਗੁਰਦੁਆਰੇ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਵੀਡੀਓ ਵਾਇਰਲ ਹੋਇਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਸ ਗੁਰਦੁਆਰੇ ਅੰਦਰ 14 ਅਗਸਤ ਨੂੰ ਇਕ ਨੌਜਵਾਨ ਦੇ ਗੁਰਦੁਆਰੇ ਦੇ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕਰਕੇ […]

ਗੈਂਗਸਟਰ ਗੋਲਡੀ ਬਰਾੜ ਵਲੋਂ ਪੰਜਾਬ ਪੁਲੀਸ ਤੇ ਜੇਲ੍ਹ ਮੰਤਰੀ ਨੂੰ ਧਮਕੀ

ਬਠਿੰਡਾ, 29 ਅਗਸਤ- ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਜੇਲ੍ਹ ਮੰਤਰੀ ਨੂੰ ਧਮਕੀ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ਵਿਚ ਲੋੜੀਂਦਾ ਹੈ ਤੇ ਇਹ ਵੀ ਚਰਚਾ ਚਲ ਰਹੀ ਹੈ ਕਿ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਦੇ ਯਤਨ ਤੇਜ਼ ਹੋ ਗਏ ਹਨ। ਗੋਲਡੀ ਬਰਾੜ […]

ਦਿੱਲੀ: ਐਲਜੀ ਦਾ ਅਸਤੀਫਾ ਲੈਣ ਲਈ ਅੜੇ ‘ਆਪ’ ਵਿਧਾਇਕ

ਦਿੱਲੀ: ਐਲਜੀ ਦਾ ਅਸਤੀਫਾ ਲੈਣ ਲਈ ਅੜੇ ‘ਆਪ’ ਵਿਧਾਇਕ

ਨਵੀਂ ਦਿੱਲੀ, 29 ਅਗਸਤ- ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਐਲਜੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਐਲਜੀ ਵਿਨੈ ਕੁਮਾਰ ਸਕਸੈਨਾ ਦਾ ਅਸਤੀਫਾ ਮੰਗਦਿਆਂ ਕਿਹਾ ਕਿ ਉਨ੍ਹਾਂ ਵੱਡੀ ਗਿਣਤੀ ਵਿਚ ਘੁਟਾਲੇ ਕੀਤੇ ਹਨ ਜਿਸ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਦੇ ਸਾਰੇ ਵਿਧਾਇਕ ਅੱਜ ਰਾਤ ਵਿਧਾਨ ਸਭਾ ਵਿਚ ਧਰਨਾ ਦੇਣਗੇ।

ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ

ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ

ਮੁਕਤਸਰ, 29 ਅਗਸਤ- ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅੱਜ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕਿਸਾਨ […]