ਕੋਲਾ ਘੁਟਾਲਾ: ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਕੈਦ ਦੀ ਸਜ਼ਾ

ਕੋਲਾ ਘੁਟਾਲਾ: ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਕੈਦ ਦੀ ਸਜ਼ਾ

ਨਵੀਂ ਦਿੱਲੀ, 8 ਅਗਸਤ- ਦਿੱਲੀ ਦੀ ਇਕ ਅਦਾਲਤ ਨੇ ਮਹਾਰਾਸ਼ਟਰ ਵਿੱਚ ਇਕ ਕੋਲਾ ਖਾਣ ਦੀ ਵੰਡ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਕੀਲ ਨੇ ਦੱਸਿਆ ਕਿ ਵਿਸ਼ੇਸ਼ ਜੱਜ ਅਰੁਨ ਭਾਰਦਵਾਜ […]

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਸੀਕਰ, 8 ਅਗਸਤ- ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਤੜਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਮਚੀ ਭਗਦੜ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਹਿੰਦੂ ਕੈਲੰਡਰ ਅਨੁਸਾਰ, ਪਵਿੱਤਰ ਦਿਨ ਮੰਨੇ ਜਾਣ ਵਾਲੇ ‘ਗਿਆਰਸ’ ਮੌਕੇ ਖਾਟੂ ਸ਼ਿਆਮ ਮੰਦਰ ਦੇ ਬਾਹਰ ਵੱਡੀ ਗਿਣਤੀ ਲੋਕ […]

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਨਵੀਂ ਦਿੱਲੀ, 8 ਅਗਸਤ- ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ […]

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਬਰਮਿੰਘਮ, 8 ਅਗਸਤ- ਭਾਰਤੀ ਖਿਡਾਰੀਆਂ ਨੇ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਵਿੱਚ ਦੇਸ਼ ਦੀ ਝੋਲੀ ਤਿੰਨ ਸੋਨ ਤਗ਼ਮੇ ਪਾਏ। ਦੋ ਵਾਰ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਕੈਨੇਡਾ ਦੀ ਮਿਸ਼ੇਲ ਲੀ, ਜਦੋਂਕਿ ਲਕਸ਼ੈ ਸੇਨ ਨੇ ਪੁਰਸ਼ ਸਿੰਗਲਜ਼ ਵਿੱਚ ਮਲੇਸ਼ਿਆਈ ਖਿਡਾਰੀ ਜ਼ੇ ਯੌਂਗ ਐੱਨਜੀ ਨੂੰ 19-21, 21-9 ਅਤੇ 21-16 ਨਾਲ […]

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਚੰਡੀਗੜ੍ਹ, 8 ਅਗਸਤ- ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿੱਚ ਪੇਸ਼ ਕਰਨ ਦੀ ਮੁਖਾਲਫ਼ਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉੱਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ […]