ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਮਾਨਸਾ, 29 ਜੂਨ- ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ […]

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।

ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ

ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ

ਚੰਡੀਗੜ੍ਹ, 28 ਜੂਨ- ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ ਦਿੱਤੀ।

ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ

ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ

ਚੰਡੀਗੜ੍ਹ, 28 ਜੂਨ- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਖ਼ਿਲਾਫ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ। ਅਜਿਹਾ ਕਰਨ ਦੀ ਮੰਗ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਸੀ। ਹਾਲਾਂਕਿ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ। ਸ੍ਰੀ […]