ਦੋ ਘੰਟੇ ਦੀ ਪੁੱਛ-ਪੜਤਾਲ ਬਾਅਦ ਬਿਸ਼ਨੋਈ ਨੂੰ ਅਣਦੱਸੀ ਥਾਂ ‘ਤੇ ਲੈ ਗਈ ਪੁਲੀਸ?

ਦੋ ਘੰਟੇ ਦੀ ਪੁੱਛ-ਪੜਤਾਲ ਬਾਅਦ ਬਿਸ਼ਨੋਈ ਨੂੰ ਅਣਦੱਸੀ ਥਾਂ ‘ਤੇ ਲੈ ਗਈ ਪੁਲੀਸ?

ਮੁਹਾਲੀ, 15 ਜੂਨ- ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਕੈਂਪਸ ਆਫਿਸ ਵਿੱਚ ਲਾਰੈਂਸ ਬਿਸ਼ਨੋਈ ਤੋਂ ਦੋ ਘੰਟੇ ਪੁੱਛ-ਪੜਤਾਲ ਕਰਨ ਤੋਂ ਬਾਅਦ ਪੁਲੀਸ ਉਸ ਨੂੰ ਹੁਣ ਕਿਸੇ ਹੋਰ ਅਣਦੱਸੀ ਥਾਂ ‘ਤੇ ਲੈ ਗਈ ਹੈ। ਦੱਸਿਆ ਗਿਆ ਹੈ ਕਿ ਸੁਰੱਖਿਆ ਪ੍ਰਬੰਧਾਂ ਕਾਰਨ ਲਾਰੈਂਸ ਨੂੰ ਕਿਸੇ ਇੱਕ ਥਾਂ ‘ਤੇ ਨਹੀਂ ਰੱਖਿਆ ਜਾਵੇਗਾ, ਬਲਕਿ ਉਸ ਤੋਂ ਵੱਖ-ਵੱਖ ਥਾਵਾਂ ‘ਤੇ ਪੁੱਛ-ਪੜਤਾਲ […]

ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ

ਮਾਨਸਾ, 15 ਜੂਨ- ਸਿੱਧੂ ਮੂਸੇਵਾਲਾ ‌ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ,‌ ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 14 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ […]

ਯੂਪੀ ਹਿੰਸਾ ਸਬੰਧੀ ਹੁਣ ਤੱਕ 337 ਵਿਅਕਤੀ ਗ੍ਰਿਫ਼ਤਾਰ

ਯੂਪੀ ਹਿੰਸਾ ਸਬੰਧੀ ਹੁਣ ਤੱਕ 337 ਵਿਅਕਤੀ ਗ੍ਰਿਫ਼ਤਾਰ

ਲਖਨਊ, 14 ਜੂਨ-ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁਅੱਤਲ ਤਰਜਮਾਨ ਨੂਪੁਰ ਸ਼ਰਮਾ ਦੀ ਪੈਗੰਬਰ ਮੁਹੰਮਦ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਪੁਲੀਸ ਨੇ ਹੁਣ ਤੱਕ ਕੁੱਲ 13 ਐੱਫਆਈਆਰ ਦਰਜ ਕਰਕੇ 327 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਦੇ ਦੋ ਮੈਂਬਰ ਅਸਲੇ ਸਣੇ ਕਾਬੂ

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਦੇ ਦੋ ਮੈਂਬਰ ਅਸਲੇ ਸਣੇ ਕਾਬੂ

ਮੁਹਾਲੀ, 14 ਜੂਨ-ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਅਪਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਮੈਂਬਰਾਂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਹਾਲੀ […]