ਮੂਸੇਵਾਲਾ ਸਾਡੇ ਕਈ ਸਾਥੀਆਂ ਨੂੰ ਮਰਵਾਉਣ ਦੀ ਸਾਜ਼ਿਸ਼ ’ਚ ਸ਼ਾਮਲ ਸੀ : ਲਾਰੈਂਸ ਬਿਸ਼ਨੋਈ

ਮੂਸੇਵਾਲਾ ਸਾਡੇ ਕਈ ਸਾਥੀਆਂ ਨੂੰ ਮਰਵਾਉਣ ਦੀ ਸਾਜ਼ਿਸ਼ ’ਚ ਸ਼ਾਮਲ ਸੀ : ਲਾਰੈਂਸ ਬਿਸ਼ਨੋਈ

ਨਵੀਂ ਦਿੱਲੀ, 5 ਜੂਨ- ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਪੁੱਛ ਪੜਤਾਲ ਦੌਰਾਨ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਦੀ ਸਾਜ਼ਿਸ਼ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਰਚੀ ਸੀ। ਇਹ ਕਤਲ ਗੈਂਗ ਦੁਸ਼ਮਣੀ ਦਾ ਨਤੀਜਾ ਹੈੈ। ਬਿਸ਼ਨੋਈ ਸਪੈਸ਼ਲ ਸੈੱਲ ਦੀ ਹਿਰਾਸਤ ‘ਚ ਹੈ, ਜਿਸ ਦੀ ਮਿਆਦ ਐਤਵਾਰ ਨੂੰ ਖਤਮ […]

ਭਾਜਪਾ ਵੱਲੋਂ ਨੂਪੁਰ ਸ਼ਰਮਾ ਤੇ ਨਵੀਨ ਕੁਮਾਰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ

ਭਾਜਪਾ ਵੱਲੋਂ ਨੂਪੁਰ ਸ਼ਰਮਾ ਤੇ ਨਵੀਨ ਕੁਮਾਰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ

ਨਵੀਂ ਦਿੱਲੀ, 5 ਜੂਨ- ਭਾਜਪਾ ਨੇ ਪਾਰਟੀ ਤਰਜਮਾਨ ਨੂਪੁਰ ਸ਼ਰਮਾ ਤੇ ਨਵੀਨ ਕੁਮਾਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ।ਇਹ ਫੈਸਲਾ ਇਨ੍ਹਾਂ ਵੱਲੋਂ ਕਥਿਤ ਤੌਰ ‘ਤੇ ਪੈਗ਼ੰਬਰ ਮੁਹੰਮਦ ਵਿਰੁੱਧ ਕੀਤੀਆਂ ਵਿਵਾਦਪੂਰਨ ਟਿੱਪਣੀਆਂ ਕਾਰਨ ਪੈਦਾ ਹੋਏ ਵਿਵਾਦ ਨੂੰ ਠੰਢਾ ਕਰਨ ਲਈ ਕੀਤਾ ਗਿਆ ਹੈ।

ਮੂਸੇਵਾਲਾ ਕਤਲ: ਲਾਰੈਂਸ ਨੇ ਹਥਿਆਰ ਸਪਲਾਈ ਕਰਨ ਵਾਲਿਆਂ ਦੇ ਨਾਂ ਦੱਸੇ

ਮੂਸੇਵਾਲਾ ਕਤਲ: ਲਾਰੈਂਸ ਨੇ ਹਥਿਆਰ ਸਪਲਾਈ ਕਰਨ ਵਾਲਿਆਂ ਦੇ ਨਾਂ ਦੱਸੇ

ਨਵੀਂ ਦਿੱਲੀ, 5 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੂੰ ਹਥਿਆਰ ਸਪਲਾਈ ਕਰਨ ਵਾਲਿਆਂ ਦੇ ਨਾਂ ਦੱਸੇ ਹਨ ਜੋ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਵਿਚ ਹਥਿਆਰ ਸਪਲਾਈ ਕਰਦੇ ਹਨ। ਪੁਲੀਸ ਨੂੰ ਸ਼ੱਕ ਹੈ ਕਿ ਇਨ੍ਹਾਂ ਸਪਲਾਇਰਾਂ ਨੇ ਹੀ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਮਦਦ ਕੀਤੀ ਹੈ। ਇਨ੍ਹਾਂ ਦਾ ਮੁਖੀ ਰਣਜੀਤ ਫਰੀਦਕੋਟ […]

ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ

ਅੰਮ੍ਰਿਤਸਰ, 5 ਜੂਨ-ਜੂਨ 1984 ਘੱਲੂਘਾਰਾ ਦਿਵਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਨਚੇਤੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਨ […]

ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਭਗਵੰਤ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 4 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ […]