ਵੀਜ਼ਾ ਘਪਲਾ: ਈਡੀ ਨੇ ਕਾਰਤੀ ਚਿਦੰਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ

ਵੀਜ਼ਾ ਘਪਲਾ: ਈਡੀ ਨੇ ਕਾਰਤੀ ਚਿਦੰਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ

ਨਵੀਂ ਦਿੱਲੀ, 25 ਮਈ- ਐਨਫੋਰਮੈਂਟ ਡਾਇਰੈਕਟੋਰੇਟ ਨੇ ਕਥਿਤ ਚੀਨੀ ਵੀਜ਼ਾ ਘਪਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੇ ਪੁੱਤ ਤੇ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿੰਦਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।

ਭਗੌੜਾ ਕਰਾਰ ਦਿੱਤੇ ਮੁਲਜ਼ਮ ਲਈ ਕੋਈ ਰਿਆਇਤ ਨਹੀਂ: ਸੁਪਰੀਮ ਕੋਰਟ

ਭਗੌੜਾ ਕਰਾਰ ਦਿੱਤੇ ਮੁਲਜ਼ਮ ਲਈ ਕੋਈ ਰਿਆਇਤ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਜਾਂਚ ਏਜੰਸੀ ਦੀ ਪਹੁੰਚ ਤੋਂ ਬਾਹਰ ‘ਭਗੌੜਾ’ ਐਲਾਨੇ ਵਿਅਕਤੀ ਨੂੰ ਅਦਾਲਤ ਤੋਂ ਕੋਈ ਰਿਆਇਤ ਜਾਂ ਮੁਆਫ਼ੀ ਨਹੀਂ ਮਿਲਣੀ ਚਾਹੀਦੀ। ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਅਨਿਰੁਧ ਬੋਸ ਦੇ ਬੈਂਚ ਨੇ ਕਿਹਾ ਕਿ ਜਦੋਂ ਕੋਈ ਮੁਲਜ਼ਮ ਭਗੌੜਾ ਹੁੰਦਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ […]

ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ

ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ

ਚੰਡੀਗੜ੍ਹ, 25 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ […]

ਪੰਜਾਬ ਸਰਕਾਰ ਵੱਲੋਂ ਰਾਜ ’ਚ ਪੰਜ ਐੱਨਆਰਆਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਰਾਜ ’ਚ ਪੰਜ ਐੱਨਆਰਆਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਦੀ ਤਿਆਰੀ

ਚੰਡੀਗੜ੍ਹ, 24 ਮਈ-ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੂਬੇ ਵਿੱਚ ਫਾਸਟ-ਟਰੈਕ ਐੱਨਆਰਆਈ ਅਦਾਲਤਾਂ ਦੀ ਗਿਣਤੀ ਵਧਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਮੌਜੂਦਾ ਸਮੇਂ ਇੱਕੋ-ਇੱਕ ਐੱਨਆਰਆਈ ਅਦਾਲਤ ਜਲੰਧਰ ਵਿੱਚ ਹੈ। ਸਰਕਾਰ ਨੇ ਹੁਣ ਅਜਿਹੀਆਂ ਪੰਜ ਹੋਰ ਅਦਾਲਤਾਂ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ, ਜਿਹੜੀਆਂ ਬਠਿੰਡਾ, ਨਵਾਂਸ਼ਹਿਰ, ਪਟਿਆਲਾ, ਹੁਸ਼ਿਆਰਪੁਰ ਅਤੇ ਮੋਗਾ ਵਿੱਚ ਸਥਾਪਤ ਕੀਤੀਆਂ ਜਾਣਗੀਆਂ। ਪੰਜਾਬ ਅਤੇ […]

ਨਿੱਜਤਾ ਦੀ ਉਲੰਘਣਾ ਦੇ ਮਾਮਲੇ ’ਚ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ

ਨਿੱਜਤਾ ਦੀ ਉਲੰਘਣਾ ਦੇ ਮਾਮਲੇ ’ਚ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ

ਵਾਸ਼ਿੰਗਟਨ, 24 ਮਈ- ਡਿਸਟ੍ਰਿਕਟ ਆਫ ਕੋਲੰਬੀਆ (ਡੀਸੀ) ਨੇ ਮੇਟਾ ਦੇ ਮੁਖੀ ਮਾਰਕ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ ਦਾਇਰ ਕਰਕੇ ਉਨ੍ਹਾਂ ਨੂੰ ਕੈਂਬ੍ਰਿਜ ਐਨਾਲਿਟਿਕਾ ਘਪਲੇ ਵਿੱਚ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਉਣ ਦੀ ਮੰਗ ਕੀਤੀ ਹੈ। ਲੱਖਾਂ ਫੇਸਬੁੱਕ ਉਪਭੋਗਤਾਵਾਂ ਦੇ ਨਿੱਜੀ ਡੇਟਾ ਦੀ ਨਿੱਜਤਾ ਦੀ ਉਲੰਘਣਾ ਦੇ ਇਸ ਮਾਮਲੇ ਨੂੰ ਵੱਡਾ ਕਾਰਪੋਰੇਟ ਅਤੇ ਸਿਆਸੀ ਘਪਲਾ ਕਿਹਾ ਜਾ ਰਿਹਾ ਹੈ। […]