By G-Kamboj on
INDIAN NEWS, News, SPORTS NEWS

ਮੁੰਬਈ, 18 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਰੋਜਰ ਬਿੰਨੀ ਨੂੰ ਅੱਜ ਇਥੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਸੌਰਵ ਗਾਂਗੂਲੀ ਦੀ ਥਾਂ 36ਵਾਂ ਪ੍ਰਧਾਨ ਚੁਣਿਆ ਗਿਆ। 67 ਸਾਲ ਦੇ ਬਿੰਨੀ ਬੋਰਡ ਦੀ ਸਾਲਾਨਾ ਆਮ ਮੀਟਿੰਗ ਵਿੱਚ ਪ੍ਰਧਾਨ ਤੇ ਜੈ ਸ਼ਾਹ ਬਿਨਾਂ ਮੁਕਾਬਲਾ ਦੂਜੀ ਵਾਰ ਸਕੱਤਰ ਵਜੋਂ ਚੁਣੇ […]
By G-Kamboj on
INDIAN NEWS, News

ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਬੀਰ ਸਿੰਘ ਗੋਸਲ ਨੂੰ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਉਪ ਕੁਲਪਤੀ ਦੇ ਅਹੁਦੇ ਤੋਂ ਹਟਾਉਣ ਲਈ ਕਿਹਾ ਹੈ। ਸ੍ਰੀ ਗੋਸਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਾਜਪਾਲ, ਜੋ ਪੀਏਯੂ ਦੇ ਚਾਂਸਲਰ ਵੀ ਹਨ, ਨੇ ਕਿਹਾ ਕਿ ਇਹ […]
By G-Kamboj on
INDIAN NEWS, News

ਅੰਮ੍ਰਿਤਸਰ, 18 ਅਕਤੂਬਰ- ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]
By G-Kamboj on
INDIAN NEWS, News

ਮੁਹਾਲੀ, 18 ਅਕਤੂਬਰ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ, ਦਿੱਲੀ, ਹਰਿਆਣਾ ਤੇ ਰਾਜਸਥਾਨ ‘ਚ 40 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਅਤਿਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਉਭਰ ਰਹੇ ਗੱਠਜੋੜ ਨੂੰ ਖਤਮ ਕਰਨ ਲਈ ਕੀਤੀ ਗਈ ਹੈ। ਐੱਨਆਈਏ ਨੇ ਉਨ੍ਹਾਂ ਵਕੀਲਾਂ ਦੇ ਘਰਾਂ ਵਿੱਚ ਵੀ ਦਸਤਕ ਦਿੱਤੀ, ਜਿਹੜੇ […]
By G-Kamboj on
INDIAN NEWS, News

ਦੇਹਰਾਦੂਨ, 18 ਅਕਤੂਬਰ- ਗੁਪਤਕਾਸ਼ੀ ਤੋਂ ਕੇਦਾਰਨਾਥ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਅੱਜ ਜੰਗਲਚੱਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 7 ਵਿਅਕਤੀ ਮਾਰੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਹੋਇਆ। ਖੋਜ ਅਤੇ ਬਚਾਅ ਕਾਰਜ ਲਈ ਟੀਮ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ।