50 ਲੱਖ ਦੀ ਫ਼ਿਰੌਤੀ ਦੇ ਮਾਮਲੇ ’ਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਫ਼ਰੀਦਕੋਟ ਪੁਲੀਸ ਨੂੰ ਰਿਮਾਂਡ ਦਿੱਤਾ

50 ਲੱਖ ਦੀ ਫ਼ਿਰੌਤੀ ਦੇ ਮਾਮਲੇ ’ਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ ਫ਼ਰੀਦਕੋਟ ਪੁਲੀਸ ਨੂੰ ਰਿਮਾਂਡ ਦਿੱਤਾ

ਫ਼ਰੀਦਕੋਟ, 10 ਅਗਸਤ- ਕੋਟਕਪੂਰੇ ਦੇ ਵਪਾਰੀ ਤੋਂ ਕਥਿਤ ਤੌਰ ’ਤੇ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਫ਼ਰੀਦਕੋਟ ਪੁਲੀਸ ਨੇ ਅੱਜ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਕੇ ਇਥੇ ਜੁਡੀਸ਼ਲ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਬਿਸ਼ਨੋਈ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ।

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ

ਚੰਡੀਗੜ੍ਹ, 10 ਅਗਸਤ- ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਅੱਜ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜੂ ਸ੍ਰੀਵਾਸਤਵ ਦਿੱਲੀ ਦੇ ਜਿਸ ਹੋਟਲ ਵਿੱਚ ਠਹਿਰੇ ਸਨ, ਉਥੇ ਜਿੰਮ ‘ਚ ਕਸਰਤ ਕਰਦਿਆਂ ਦਿਲ ਦਾ ਦੌਰਾ ਪਿਆ।

ਗਹਿਲੋਤ ਨੇ ਗੰਦੇ ਪਾਣੀ ਦੀ ਸਮੱਸਿਆ ਬਾਰੇ ਭਗਵੰਤ ਮਾਨ ਨਾਲ ਗੱਲ ਕੀਤੀ

ਗਹਿਲੋਤ ਨੇ ਗੰਦੇ ਪਾਣੀ ਦੀ ਸਮੱਸਿਆ ਬਾਰੇ ਭਗਵੰਤ ਮਾਨ ਨਾਲ ਗੱਲ ਕੀਤੀ

ਜੈਪੁਰ, 10 ਅਗਸਤ- ਇੰਦਰਾ ਗਾਂਧੀ ਨਹਿਰ ਪ੍ਰਾਜੈਕਟ ’ਚ ਗੰਦਾ ਪਾਣੀ ਸੁੱਟਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ਦਾ ਹੱਲ ਆਧਾਰ ’ਤੇ ਕੀਤਾ ਜਾਵੇਗਾ ਅਤੇ ਅਗਲੀ ਨਹਿਰਬੰਦੀ ਦੌਰਾਨ ਨਹਿਰ ਦੀ ਮੁਰੰਮਤ ਆਦਿ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਗਹਿਲੋਤ […]

ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਪਟਨਾ, 10 ਅਗਸਤ-ਜਨਤਾ ਦਲ (ਯੂਨਾਈਟਿਡ) ਦੇ ਨੇਤਾ ਨਿਤੀਸ਼ ਕੁਮਾਰ ਨੇ ਅੱਜ ਬਾਅਦ ਦੁਪਹਿਰ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ‘ਚ ਸਮਾਰੋਹ ਦੌਰਾਨ ਸ੍ਰੀ ਕੁਮਾਰ (71) ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਵੀ ਸਹੁੰ ਚੁੱਕੀ। ਉਨ੍ਹਾਂ ਦੇ […]

ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ

ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ

ਚੰਡੀਗੜ੍ਹ, 10 ਅਗਸਤ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮਐੱਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮਜੀਠੀਆ ਨੇ ਪਿਛਲੇ […]