ਰਾਜ ਸਭਾ ’ਚ ਵਿਰੋਧੀ ਧਿਰ ਦੇ 19 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ’ਚ ਵਿਰੋਧੀ ਧਿਰ ਦੇ 19 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 26 ਜੁਲਾਈ-ਮਹਿੰਗਾਈ ਅਤੇ ਕੁਝ ਜ਼ਰੂਰੀ ਵਸਤਾਂ ’ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਲਗਾਉਣ ਸਮੇਤ ਕਈ ਮੁੱਦਿਆਂ ’ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਵਿਘਨ ਪਾਉਣ ਕਾਰਨ ਵਿਰੋਧੀ ਧਿਰ ਦੇ 19 ਮੈਂਬਰ ਮੌਜੂਦਾ ਹਫ਼ਤੇ ਦੇ ਬਾਕੀ ਬਚੇ ਸਮੇਂ ਲਈ ਸਦਨ ਤੋਂ ਮੁਅੱਤਲ ਕਰ ਦਿੱਤੇ ਗਏ ਹਨ।

ਲਖੀਮਪੁਰ ਖੀਰੀ ਹਿੰਸਾ: ਅਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਲਖੀਮਪੁਰ ਖੀਰੀ ਹਿੰਸਾ: ਅਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਲਖਨਊ, 26 ਜੁਲਾਈ- ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਦੀ ਅਰਜ਼ੀ ਅਲਾਹਾਬਾਦ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ ‘ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ‘ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਇਹ ਫੈਸਲਾ ਜਸਟਿਸ […]

ਪੰਜਾਬ ਦੇ ਏਜੀ ਅਨਮੋਲ ਰਤਨ ਸਿੰਘ ਸਿੱਧੂ ਨੇ ਅਸਤੀਫ਼ਾ ਦਿੱਤਾ

ਪੰਜਾਬ ਦੇ ਏਜੀ ਅਨਮੋਲ ਰਤਨ ਸਿੰਘ ਸਿੱਧੂ ਨੇ ਅਸਤੀਫ਼ਾ ਦਿੱਤਾ

ਚੰਡੀਗੜ੍ਹ, 26 ਜੁਲਾਈ- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਅਸਤੀਫ਼ਾ ਦਿੱਤਾ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ […]

ਆਸਟ੍ਰੇਲੀਆ ‘ਚ ਵਧੇ ਕੋਰੋਨਾ ਮਾਮਲੇ

ਆਸਟ੍ਰੇਲੀਆ ‘ਚ ਵਧੇ ਕੋਰੋਨਾ ਮਾਮਲੇ

ਕੈਨਬਰਾ : ਆਸਟ੍ਰੇਲੀਆ ਨੇ ਸੋਮਵਾਰ ਨੂੰ 30,000 ਤੋਂ ਵੱਧ ਨਵੇਂ ਕੋਵਿਡ-19 ਕੇਸ ਅਤੇ 10 ਤੋਂ ਵੱਧ ਨਵੀਆਂ ਮੌਤਾਂ ਦਰਜ ਕੀਤੀਆਂ। ਇਸ ਦੇ ਨਾਲ ਹੀ ਆਸਟ੍ਰੇਲੀਆਈ ਸਰਕਾਰ ਨੇ ਮੌਜੂਦਾ ਸਰਦੀਆਂ ਦੇ ਮਹੀਨਿਆਂ ਵਿੱਚ ਕੋਰੋਨਾ ਵਾਇਰਸ ਦੇ ਪ੍ਰਕੋਪ ਨਾਲ ਨਜਿੱਠਣ ਲਈ ਬਜ਼ੁਰਗ ਦੇਖਭਾਲ ਖੇਤਰਾਂ ਲਈ ਫ਼ੌਜੀ ਸਹਾਇਤਾ ਵਧਾ ਦਿੱਤੀ ਹੈ।ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ […]

ਦੁਬਈ: ਜੁੰਮੇ ਦੀ ਨਮਾਜ਼ ਅਦਾ ਕਰਨ ਆਏ ਮੁਸਲਿਮ ਵੀਰ ਛਕਦੇ ਹਨ ਸਿੱਖ ਨੌਜਵਾਨਾਂ ਵੱਲੋਂ ਲਾਈ ਛਬੀਲ ਦਾ ਜਲ

ਦੁਬਈ: ਜੁੰਮੇ ਦੀ ਨਮਾਜ਼ ਅਦਾ ਕਰਨ ਆਏ ਮੁਸਲਿਮ ਵੀਰ ਛਕਦੇ ਹਨ ਸਿੱਖ ਨੌਜਵਾਨਾਂ ਵੱਲੋਂ ਲਾਈ ਛਬੀਲ ਦਾ ਜਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਦੀ ਸੇਵਾ ਦਾ ਜ਼ਿਕਰ ਮਾਣਮੱਤਾ ਹੈ। ਉਹਨਾਂ ਦੀ ਸੇਵਾ ਨੂੰ ਮਨ ਵਿੱਚ ਚਿਤਵਦਿਆਂ ਵੀ ਮਨ ਠੰਢੇ ਜਲ ਦੀਆਂ ਘੁੱਟਾਂ ਭਰ ਰਿਹਾ ਪ੍ਰਤੀਤ ਹੁੰਦਾ ਹੈ। ਗਰਮੀ ਦਾ ਸਿਖਰ ਮੰਨੀ ਜਾਂਦੀ ਦੁਬਈ ਦੀ ਧਰਤੀ ‘ਤੇ ਜਾਤਾਂ ਧਰਮਾਂ ਦਾ ਜੂਲਾ ਲਾਹ ਕੇ ਜੇਕਰ ਕੋਈ ਭਾਈ ਘਨੱਈਆ ਜੀ ਦੇ […]