ਰਾਸ਼ਟਰਪਤੀ ਚੋਣਾਂ: ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ

ਰਾਸ਼ਟਰਪਤੀ ਚੋਣਾਂ: ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ

ਨਵੀਂ ਦਿੱਲੀ, 24 ਜੂਨ ਕੇਂਦਰ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਜ਼ੈੱਡ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਸੀਆਰਪੀਐੱਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ 84 ਸਾਲਾ ਸਿਨਹਾ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਟੀਮ ਨੇ ਇਹ ਕੰਮ ਸੰਭਾਲ ਲਿਆ ਹੈ। ਐੱਨਡੀਏ […]

ਮਹਾਰਾਸ਼ਟਰ: ਅਜੈ ਚੌਧਰੀ ਵਿਧਾਨ ਸਭਾ ’ਚ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ

ਮਹਾਰਾਸ਼ਟਰ: ਅਜੈ ਚੌਧਰੀ ਵਿਧਾਨ ਸਭਾ ’ਚ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ

ਮੁੰਬਈ, 24 ਜੂਨ- ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਸ਼ਿਵ ਸੈਨਾ ਦੇ ਵਿਧਾਇਕ ਅਜੈ ਚੌਧਰੀ ਨੂੰ ਰਾਜ ਵਿਧਾਨ ਸਭਾ ਵਿੱਚ ਸ਼ਿਵ ਸੈਨਾ ਵਿਧਾਇਕ ਦਲ ਦਾ ਨੇਤਾ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਿਪਟੀ ਸਪੀਕਰ ਦਫ਼ਤਰ ਦੀ ਤਰਫ਼ੋਂ ਇਸ ਸਬੰਧੀ ਪੱਤਰ ਸ਼ਿਵ ਸੈਨਾ ਦਫ਼ਤਰ ਨੂੰ ਭੇਜਿਆ ਗਿਆ ਹੈ। ਮਹਾਰਾਸ਼ਟਰ ਵਿਧਾਨ ਸਭਾ ਦੇ […]

ਫਗਵਾੜਾ ’ਚ ਪੁਲੀਸ ਤੇ ਕਾਰ ਚਾਲਕ ਵਿਚਾਲੇ ਮੁਕਾਬਲਾ

ਫਗਵਾੜਾ ’ਚ ਪੁਲੀਸ ਤੇ ਕਾਰ ਚਾਲਕ ਵਿਚਾਲੇ ਮੁਕਾਬਲਾ

ਫਗਵਾੜਾ, 24 ਜੂਨ- ਇਥੇ ਬੀਤੀ ਰਾਤ ਕਾਰ ਸਵਾਰ ਤੇ ਫਗਵਾੜਾ ਪੁਲੀਸ ਵਿਚਲੇ ਤਾਬੜਤੋੜ ਗੋਲੀਆਂ ਚੱਲੀਆਂ। ਇਸ ਕਾਰਨ ਲੋਕਾਂ ਵਿਚ ਦਹਿਸ਼ਤ ਹੈ। ਇਹ ਘਟਨਾ ਪਿੰਡ ਮਹੇੜੂ ਮੋੜਦੀ ਹੈ, ਜਿਥੇ ਦੇਰ ਰਾਤ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਮਾਮਲੇ ਵਿੱਚ ਨਾਮਜ਼ਦ ਰਾਜਨ ਜਲੰਧਰ ਤੋਂ ਪੁਲੀਸ ਦੀ ਨਾਕਾਬੰਦੀ ਤੋੜ ਕੇ ਫਗਵਾੜਾ ਵੱਲ ਆ ਰਿਹਾ ਹੈ। ਇਸ ਦੌਰਾਨ […]

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ

ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸਦਨ ਵਿੱਚ ਜੁੜੇ ਮੈਂਬਰਾਂ ਨੇ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ, ਸਾਬਕਾ ਮੰਤਰੀਆਂ ਤੋਤਾ ਸਿੰਘ ਅਤੇ ਹਰਦੀਪਿੰਦਰ ਸਿੰਘ ਬਾਦਲ, ਸਾਬਕਾ ਵਿਧਾਇਕਾਂ ਸੁਖਦੇਵ ਸਿੰਘ […]

1984 ਸਿੱਖ ਵਿਰੋਧੀ ਦੰਗੇ: ਕਾਨਪੁਰ ’ਚ 5 ਹੋਰ ਮੁਲਜ਼ਮ ਗ੍ਰਿਫ਼ਤਾਰ

1984 ਸਿੱਖ ਵਿਰੋਧੀ ਦੰਗੇ: ਕਾਨਪੁਰ ’ਚ 5 ਹੋਰ ਮੁਲਜ਼ਮ ਗ੍ਰਿਫ਼ਤਾਰ

ਲਖਨਊ, 23 ਜੂਨ- ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਥਿਤ ਤੌਰ ’ਤੇ ਸ਼ਾਮਲ 5 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 11 ਹੋ ਗਈ ਹੈ। ਫੜੇ ਮੁਲਜ਼ਮਾਂ ਤੋਂ ਹੁਣ ਪੁੱਛ ਪੜਤਾਲ ਕੀਤੀ ਜਾਵੇਗੀ। ਐੱਸਆਈਟੀ ਨੇ ਮੰਗਲਵਾਰ ਨੂੰ ਭੂਰਾ ਅਤੇ ਮੋਮਿਨ […]