By G-Kamboj on
INDIAN NEWS, News

ਨਵੀਂ ਦਿੱਲੀ, 11 ਮਈ- ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਨੂੰ ਕਿਹਾ ਹੈ ਕਿ ਉਹ ਦੇਸ਼ਧ੍ਰੋਹ ਦੇ ਦੋਸ਼ ’ਚ ਕੇਸ ਦਰਜ ਕਰਨ ਤੋਂ ਗੁਰੇਜ਼ ਕਰਨ। ਦੇਸ਼ਧ੍ਰੋਹ ਦੇ ਦੋਸ਼ਾਂ ਨਾਲ ਸਬੰਧਤ ਸਾਰੇ ਬਕਾਇਆ ਕੇਸ, ਅਪੀਲਾਂ ਅਤੇ ਕਾਰਵਾਈਆਂ ਨੂੰ ਮੁਲਤਵੀ ਰੱਖਿਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੁਲਜ਼ਮਾਂ ਨੂੰ ਦਿੱਤੀ ਰਾਹਤ ਜਾਰੀ ਰਹੇਗੀ। ਇਸ ਵਿਵਸਥਾ ਦੀ […]
By G-Kamboj on
INDIAN NEWS, News

ਮੋਰਿੰਡਾ 11 ਮਈ- ਇਸ ਸ਼ਹਿਰ ਦੇ ਵਾਰਡ ਨੰਬਰ ਇਕ ਦੇ ਵਾਸੀ ਹਰਵੀਰ ਸਿੰਘ ਉਰਫ਼ ਰਾਜੂ ਨੂੰ ਹਿਮਾਚਲ ਪ੍ਰਦੇਸ਼ ਦੀ ਪੁਲੀਸ ਨੇ ਗਿ੍ਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਵਿਧਾਨ ਸਭਾ ਦੇ ਗੇਟ ਅੱਗੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਹੋਈ ਹੈ। ਡੀਐੱਸਪੀ ਜਰਨੈਲ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਪੁਲੀਸ […]
By G-Kamboj on
INDIAN NEWS, News

ਮੁਹਾਲੀ, 11 ਮਈ-ਫ਼ਰੀਦਕੋਟ ਪੁਲੀਸ ਨੇ ਪੰਜਾਬ ਪੁਲੀਸ ਇੰਟੈਲੀਜੈਂਸ ਦਫ਼ਤਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਤਰਨਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਪਿੰਡ ਕੁੱਲਾ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ‘ਤੇ ਪਹਿਲਾਂ ਹੀ ਐੱਨਡੀਪੀਐੱਸ ਐਕਟ ਸਮੇਤ ਕਈ ਕੇਸ ਦਰਜ ਹਨ।
By G-Kamboj on
INDIAN NEWS, News

ਚੰਡੀਗੜ੍ਹ, 10 ਮਈ- ਪੰਜਾਬ ਵਿਚਲੀਆਂ ਘਟਨਾਵਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 18 ਮਈ ਨੂੰ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਹਾਲੇ ਤੱਕ ਮੀਟਿੰਗ ਦਾ ਏਜੰਡਾ ਨਹੀਂ ਨਹੀਂ ਦੱਸਿਆ ਗਿਆ।
By G-Kamboj on
INDIAN NEWS, News

ਨਵੀਂ ਦਿੱਲੀ, 10 ਮਈ- ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਸਬੰਧੀ ਕਾਨੂੰਨ ’ਤੇ ਨਜ਼ਰਸਾਨੀ ਹੋਣ ਤੱਕ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਬਾਰੇ ਕੇਂਦਰ ਤੋਂ ਜਵਾਬ ਮੰਗਿਆ ਹੈ। ਇਸ ਦੌਰਾਨ ਕੇਂਦਰ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਇਸ ਬਾਰੇ ਜੁਆਬ ਦਾਖਲ ਕਰੇਗਾ ਕਿ ਨਜ਼ਰਸਾਨੀ ਕਰਨ ਤੱਕ ਦੇਸ਼ਧ੍ਰੋਹ ਮਾਮਲਿਆਂ ਨੂੰ ਦਾਇਰ ਕਰਨ ’ਤੇ ਅਸਥਾਈ ਰੋਕ ਲਗਾਈ ਜਾਵੇ।