ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼

ਪੀਆਰਟੀਸੀ ਦੇ ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ‘ਆਪ’ਦੀ ਮੰਗ ਨੂੰ ਅਣਗੌਲਿਆ ਕਰਦਿਆਂ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਕਰੋਨਾ ਵਾਰੀਅਰਜ਼ ਨਹੀਂ ਐਲਾਨਿਆ। ਇਸ ਡਰਾਈਵਰ ਨੇ ਕਰੋਨਾ ਸਮੇਂ ਮਹਾਰਾਸ਼ਟਰ ਵਿਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦੌਰਾਨ ਆਪਣੀ ਜਾਨ ਗੁਆ […]

ਡਾਲਰ ਦੇ ਮੁਕਾਬਲੇ ਰੁਪਇਆ ਰਿਕਾਰਡ ਪੱਧਰ ’ਤੇ ਡਿੱਗਿਆ

ਡਾਲਰ ਦੇ ਮੁਕਾਬਲੇ ਰੁਪਇਆ ਰਿਕਾਰਡ ਪੱਧਰ ’ਤੇ ਡਿੱਗਿਆ

ਮੁੰਬਈ, 9 ਮਈ- ਡਾਲਰ ਦੇ ਮੁਕਾਬਲੇ ਰੁਪਿਆ ਰਿਕਾਰਡ ਹੇਠਲੇ ਪੱਧਰ ’ਤੇ ਹੇਠਾਂ ਖਿਸਕ ਗਿਆ ਹੈ। ਪਹਿਲੀ ਵਾਰ ਇਕ ਡਾਲਰ ਦੀ ਕੀਮਤ 77 ਰੁਪਏ ਪਾਰ ਪੁੱਜ ਗਈ ਹੈ। ਗਲੋਬਲ ਸ਼ੇਅਰ ਬਾਜ਼ਾਰ ’ਚ ਗਿਰਾਵਟ ਅਤੇ ਮਹਿੰਗਾਈ ਦਾ ਅਸਰ ਰੁਪਏ ’ਤੇ ਦਿਖਾਈ ਦੇ ਰਿਹਾ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 21 ਪੈਸੇ ਕਮਜ਼ੋਰ ਹੋ ਕੇ 76.92 ਦੇ ਮੁਕਾਬਲੇ […]

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਵੱਲੋਂ ਅਹੁਦੇ ਤੋਂ ਅਸਤੀਫਾ

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਵੱਲੋਂ ਅਹੁਦੇ ਤੋਂ ਅਸਤੀਫਾ

ਕੋਲੰਬੋ, 9 ਮਈ- ਦੇਸ਼ ਵਿਚ ਵਿਗੜਦੇ ਹਾਲਾਤ ਕਾਰਨ ਪੂਰੇ ਸ੍ਰੀਲੰਕਾ ਵਿਚ ਹੰਗਾਮੀ ਹਾਲਤ ਵਿਚ ਕਰਫਿਊ ਲਾ ਦਿੱਤਾ ਗਿਆ ਹੈ। ਇਸ ਮੌਕੇ ਲੋਕਾਂ ਵਲੋਂ ਪ੍ਰਦਰਸ਼ਨ ਜਾਰੀ ਹਨ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਪੰਜਾਬ ਪੁਲੀਸ ਨੇ ਬਾਹਰਲਿਆਂ ਖ਼ਿਲਾਫ਼ ਦਰਜ ਕੇਸਾਂ ’ਚ ਕਾਰਵਾਈ ਰੋਕੀ

ਪੰਜਾਬ ਪੁਲੀਸ ਨੇ ਬਾਹਰਲਿਆਂ ਖ਼ਿਲਾਫ਼ ਦਰਜ ਕੇਸਾਂ ’ਚ ਕਾਰਵਾਈ ਰੋਕੀ

ਚੰਡੀਗੜ੍ਹ, 7 ਮਈ- ਪੰਜਾਬ ਪੁਲੀਸ ਵੱਲੋਂ ਬਾਹਰੀ ਸੂਬਿਆਂ ਨਾਲ ਸਬੰਧਤ ਵਿਅਕਤੀਆਂ ’ਤੇ ਦਰਜ ਕੀਤੇ ਜਾਣ ਵਾਲੇ ਕੇਸਾਂ ’ਚ ਹਾਲ ਦੀ ਘੜੀ ਕਾਰਵਾਈ ਰੁਕ ਗਈ ਹੈ। ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਮਗਰੋਂ ਬਣੇ ਮਾਹੌਲ ਦਾ ਪਰਛਾਵਾਂ ਪੁਲੀਸ ਅਤੇ ਸਰਕਾਰ ਦੋਹਾਂ ’ਤੇ ਦਿਖਾਈ ਦੇ ਰਿਹਾ ਹੈ। ਪੁਲੀਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ‘ਆਪ’ ਸਰਕਾਰ ਦੇ ਗਠਨ ਤੋਂ […]

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਦੀ ਮੰਗ

ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਦੀ ਮੰਗ

ਅੰਮ੍ਰਿਤਸਰ  8 ਮਈ : ਪੰਜਾਬ ਵਿਚ  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ   ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਇ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ  ਵੀ ਨਜਾਇਜ ਕਬਜਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। […]