ਜੇ ਸਾਨੂੰ ਧਮਕੀ ਦਿੱਤੀ ਤਾਂ ਅਸੀਂ ਪਹਿਲਾਂ ਪਰਮਾਣੂ ਹਥਿਆਰ ਚਲਾ ਦਿਆਂਗੇ: ਕਿਮ

ਜੇ ਸਾਨੂੰ ਧਮਕੀ ਦਿੱਤੀ ਤਾਂ ਅਸੀਂ ਪਹਿਲਾਂ ਪਰਮਾਣੂ ਹਥਿਆਰ ਚਲਾ ਦਿਆਂਗੇ: ਕਿਮ

ਸਿਓਲ, 30 ਅਪਰੈਲ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੇ ਦੇਸ਼ ਨੂੰ ਧਮਕੀ ਦਿੱਤੀ ਗਈ ਤਾਂ ਉਹ ਆਪਣੇ ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਕਰ ਸਕਦੇ ਹਨ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇਸੀਐੱਨਏ) ਨੇ ਅੱਜ ਇਹ ਜਾਣਕਾਰੀ ਦਿੱਤੀ। ਕਿਮ ਨੇਇਸ ਹਫਤੇ ਵਿਸ਼ਾਲ ਫੌਜੀ ਪਰੇਡ […]

ਈਡੀ ਨੇ ਅਦਾਕਾਰਾ ਜੈਕਲਿਨ ਫਰਨਾਂਡੇਜ਼ ਦੀ 7 ਕਰੋੜ ਦੀ ਜਾਇਦਾਦ ਜ਼ਬਤ ਕੀਤੀ

ਈਡੀ ਨੇ ਅਦਾਕਾਰਾ ਜੈਕਲਿਨ ਫਰਨਾਂਡੇਜ਼ ਦੀ 7 ਕਰੋੜ ਦੀ ਜਾਇਦਾਦ ਜ਼ਬਤ ਕੀਤੀ

ਨਵੀਂ ਦਿੱਲੀ, 30 ਅਪਰੈਲ- ਐੱਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਦੀ 7 ​​ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਪਟਿਆਲਾ, 30 ਅਪਰੈਲ-ਪੰਜਾਬ ਸਰਕਾਰ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿੱਚ ਅੱਜ ਸਵੇਰੇ 9.30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਜਾਮ ਕਰ ਦਿੱਤੀਆਂ ਹਨ।

ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

ਪਟਿਆਲਾ, 30 ਅਪਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ), ਪਟਿਆਲਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਅਤੇ ਐੱਸਪੀ ਦਾ ਫੌਰੀ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ […]

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਇਜਾਜ਼ਤ

ਚੰਡੀਗੜ੍ਹ, 30 ਅਪਰੈਲ-ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਸਰਕਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਬਿਜਾੲਂ ਕਰਨ ਵਾਲਿਆਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਪਾਣੀ ਨੂੰ ਬਚਾਇਆ ਜਾ ਸਕੇਗਾ ਤੇ ਭਵਿੱਖ ਵਿੱਚ ਕਣਕ […]