ਕਾਂਗਰਸ ਆਗੂਆਂ ਨੇ ਚੰਨੀ ਤੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਕਾਂਗਰਸ ਆਗੂਆਂ ਨੇ ਚੰਨੀ ਤੇ ਸਿੱਧੂ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ, 14 ਮਾਰਚ-ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਸਿਆਸੀ ਜੰਗ ਸ਼ੁਰੂ ਹੋ ਗਈ ਹੈ| ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਲ-ਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਕਮਾਨ ਸੌਂਪਣ ਕਰਕੇ ਚੋਣਾਂ ’ਚ ਕਾਂਗਰਸ ਦੀ ਹਾਰ […]

ਭਗਵੰਤ ਮਾਨ ਨੇ ਸੰਸਦ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਭਗਵੰਤ ਮਾਨ ਨੇ ਸੰਸਦ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ/ਨਵੀਂ ਦਿੱਲੀ, 14 ਮਾਰਚ-ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਿਰੀ ਵਾਰ ਲੋਕ ਸਭਾ ਵਿੱਚ ਹਿੱਸਾ ਲਿਆ। ਅਸਤੀਫ਼ਾ ਦੇਣ ਬਾਅਦ ਮਾਨ ਨੇ […]

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਚੰਡੀਗੜ੍ਹ, 14 ਮਾਰਚ- ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪੁੱਜਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੁਰਸ਼ਾਂ ਨੂੰ ਉਸ ਦਿਨ ਵਿਸ਼ੇਸ਼ ਤੌਰ ’ਤੇ ‘ਬਸੰਤੀ’(ਪੀਲੀ)ਦਸਤਾਰ/ਪਗੜੀ ਬੰਨ੍ਹਣ ਅਤੇ ਮਹਿਲਾਵਾਂ […]

ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ’ਤੇ ਲਾਈ ਰੋਕ ਹਟਾਈ

ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ’ਤੇ ਲਾਈ ਰੋਕ ਹਟਾਈ

ਅੰਮ੍ਰਿਤਸਰ -14 ਮਾਰਚ-ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਡਿਊਟੀ ਸਮੇਂ ਕਿਰਪਾਨ ਪਹਿਨਣ ’ਤੇ ਲਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਸਬੰਧੀ ਲੋੜੀਂਦੇ ਹੁਕਮ ਕੇਂਦਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਜਨਰਲ ਜੇ ਪ੍ਰਸਾਦ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਅੰਮ੍ਰਿਤਧਾਰੀ ਕਰਮਚਾਰੀਆਂ ’ਤੇ ਡਿਊਟੀ […]

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

ਟੋਰਾਂਟੋ, 14 ਮਾਰਚ- ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ‘ਦਿ ਕੈਨੇਡੀਅਨ ਪ੍ਰੈਸ’ ਦੀ ਖ਼ਬਰ ਅਨੁਸਾਰ, ਇਹ ਹਾਦਸਾ ਦੱਖਣੀ ਓਂਟਾਰੀਓ ਦੇ ਕਵਿੰਟੇ ਵੇਸਟ ਸ਼ਹਿਰ ਵਿੱਚ ਰਾਜਮਾਰਗ 401 ’ਤੇ ਇਕ ਵੈਨ ਅਤੇ ਟਰੈੱਕਟਰ ਵਿਚਾਲੇ ਸ਼ਨਿਚਰਵਾਰ ਨੂੰ ਟੱਕਰ ਹੋਣ ਕਾਰਨ ਵਾਪਰਿਆ। ਪੁਲੀਸ […]