ਹਿਜਾਬ ਵਿਵਾਦ: ਸੁਰੱਖਿਆ ਦਸਤਿਆਂ ਵੱਲੋਂ ਕਰਨਾਟਕ ਦੇ ਜ਼ਿਲ੍ਹਿਆਂ ’ਚ ਫਲੈਗ ਮਾਰਚ

ਹਿਜਾਬ ਵਿਵਾਦ: ਸੁਰੱਖਿਆ ਦਸਤਿਆਂ ਵੱਲੋਂ ਕਰਨਾਟਕ ਦੇ ਜ਼ਿਲ੍ਹਿਆਂ ’ਚ ਫਲੈਗ ਮਾਰਚ

ਮੰਗਲੌਰ, 12 ਫਰਵਰੀ-ਕਰਨਾਟਕ ਵਿੱਚ ਹਿਜਾਬ ਵਿਵਾਦ ਦੇ ਮੱਦੇਨਜ਼ਰ ਪੁਲੀਸ ਨੇ ਅਹਤਿਆਤ ਵਜੋਂ ਦੱਖਣ ਕੰਨੜ ਅਤੇ ਉਡੁਪੀ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ। ਪੁਲੀਸ ਦੇ ਡਿਪਟੀ ਕਮਿਸ਼ਨਰ ਹਰੀਰਾਮ ਸ਼ੰਕਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਦੱਖਣ ਕੰਨੜ ਜ਼ਿਲ੍ਹੇ ਦੇ ਪੁੱਟੂਰ ਅਤੇ ਸੂਰਤਕਲ ‘ਚ ਫਲੈਗ ਮਾਰਚ ਕੀਤਾ ਗਿਆ। ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੀ 97ਵੀਂ ਬਟਾਲੀਅਨ ਦੇ 130 ਜਵਾਨਾਂ […]

ਆਈਪੀਐੱਲ ਨਿਲਾਮੀ: ਦੇਸੀ ਤੇ ਵਿਦੇਸ਼ੀ ਖਿਡਾਰੀ ਕਰੋੜਾਂ ’ਚ ਵਿਕੇ

ਆਈਪੀਐੱਲ ਨਿਲਾਮੀ: ਦੇਸੀ ਤੇ ਵਿਦੇਸ਼ੀ ਖਿਡਾਰੀ ਕਰੋੜਾਂ ’ਚ ਵਿਕੇ

ਬੰਗਲੌਰ, 12 ਫਰਵਰੀ-ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਆਈਪੀਐੱਲ ਨਿਲਾਮੀ ਦੇ ਇਤਿਹਾਸ ਵਿੱਚ ਯੁਵਰਾਜ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਮਹਿੰਗਾ ਭਾਰਤੀ ਖਿਡਾਰੀ ਬਣ ਗਿਆ ਹੈ। ਮੁੰਬਈ ਇੰਡੀਅਨਜ਼ ਨੇ ਉਸ ਨੂੰ 15 ਕਰੋੜ 25 ਲੱਖ ‘ਚ ਖਰੀਦਿਆ। ਯੁਵਰਾਜ ਨੂੰ 2015 ਦੇ ਸੀਜ਼ਨ ਤੋਂ ਪਹਿਲਾਂ ਦਿੱਲੀ ਡੇਅਰਡੇਵਿਲਜ਼ (ਹੁਣ ਦਿੱਲੀ ਕੈਪੀਟਲਜ਼) ਨੇ ਰਿਕਾਰਡ 16 ਕਰੋੜ ਰੁਪਏ ਵਿੱਚ ਖਰੀਦਿਆ ਸੀ। ਭਾਰਤ ਦੇ […]

ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ

ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ

ਰੂਪਨਗਰ, 12 ਫਰਵਰੀ-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ ਰਹੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਨੂਰਪੁਰ ਬੇਦੀ ਖੇਤਰ ਵਿੱਚ ਰੈਲੀ ਕਰਕੇ ਸ਼੍ਰੀ ਲਾਲਪੁਰਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਦਾ ਯਤਨ ਕੀਤਾ ਗਿਆ […]

ਭਾਜਪਾ ਉਮੀਦਵਾਰ ਜਗਜੀਤ ਮਿਲਖਾ ਦਾ ਕਿਸਾਨਾਂ ਵੱਲੋਂ ਵਿਰੋਧ

ਭਾਜਪਾ ਉਮੀਦਵਾਰ ਜਗਜੀਤ ਮਿਲਖਾ ਦਾ ਕਿਸਾਨਾਂ ਵੱਲੋਂ ਵਿਰੋਧ

ਸਰਦੂਲਗੜ੍ਹ, 12 ਫਰਵਰੀ-ਹਲਕਾ ਸਰਦੂਲਗੜ੍ਹ ਤੋਂ ਭਾਜਪਾ ਉਮੀਦਵਾਰ ਜਗਜੀਤ ਸਿੰਘ ਮਿਲਖਾ ਨੂੰ ਅੱਜ ਚੋਣ ਪ੍ਰਚਾਰ ਦੌਰਾਨ ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਉਹ ਪਿੰਡ ਖਿਆਲੀ ਚਹਿਲਾਵਾਲੀ, ਰਾਮਾਨੰਦੀ, ਭਲਾਈਕੇ ਅਤੇ ਉੱਡਤ ਭਗਤ ਰਾਮ ’ਚ ਪਹੁੰਚੇ ਤਾਂ ਕਿਸਾਨਾਂ ਵੱਲੋਂ ਉਸ ਦਾ ਵਿਰੋਧ ਕੀਤਾ ਗਿਆ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਦੋਵੇਂ ਧਿਰਾਂ […]

ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਕੈਨੇਡਾ: ਅੰਬੈਸਡਰ ਬ੍ਰਿਜ ਤੋਂ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ

ਵਿੰਡਸਰ (ਕੈਨੇਡਾ), 12 ਫਰਵਰੀ-ਕੈਨੇਡਾ ਪੁਲੀਸ ਨੇ ਕੈਨੇਡਾ ਤੇ ਅਮਰੀਕਾ ਦੀ ਸਰਹੱਦ ’ਤੇ ਅੰਬੈਸਡਰ ਬ੍ਰਿਜ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਟਰੱਕ ਚਾਲਕਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਟਰੱਕ ਚਾਲਕਾਂ ਦੇ ਰੋਸ ਪ੍ਰਦਰਸ਼ਨਾਂ ਕਾਰਨ ਕੈਨੇਡਾ ਤੇ ਅਮਰੀਕਾ ਵਿਚਾਲੇ ਵਪਾਰਕ ਗਤੀਵਿਧੀਆਂ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਟਰੱਕ ਚਾਲਕ ਕੈਨੇਡਾ ਦੀਆਂ ਕੋਵਿਡ ਪਾਬੰਦੀਆਂ ਖ਼ਿਲਾਫ਼ […]