ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਾਉਣ ਫ਼ੈਸਲਾ

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸਿਆਸੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (Cabinet […]

ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਗੁਰਦਾਸਪੁਰ, 30 ਅਪਰੈਲ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਗੁਰਦਾਸਪੁਰ […]

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਨਵੀਂ ਦਿੱਲੀ, 30 ਅਪਰੈਲ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ 355 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।

ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਨਵੀਂ ਦਿੱਲੀ, 30 ਅਪਰੈਲ : ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (Directors General of Military Operations – DGMOs) ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ ਉਲੰਘਣਾਵਾਂ ‘ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਹੌਟਲਾਈਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਕੰਟਰੋਲ ਰੇਖਾ (LOC) […]

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

ਕੈਨੇਡਾ ਸੰਸਦੀ ਚੋਣਾਂ ਵਿਚ 22 ਪੰਜਾਬੀਆਂ ਨੇ ਗੱਡਿਆ ਜਿੱਤ ਦਾ ਝੰਡਾ

ਬਠਿੰਡਾ, 29 ਅਪਰੈਲ : ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਐਤਕੀਂ ਹਾਊਸ ਆਫ਼ ਕਾਮਨਜ਼ ਲਈ ਰਿਕਾਰਡ 22 ਪੰਜਾਬੀ ਚੁਣੇ ਗਏ ਹਨ। ਇਸ ਤੋਂ ਪਹਿਲਾਂ 2021 ਵਿਚ 18 ਪੰਜਾਬੀਆਂ ਨੇ ਜਿੱਤ ਪ੍ਰਾਪਤ ਕੀਤੀ, ਜਦੋਂ ਕਿ 2019 ਦੀਆਂ ਚੋਣਾਂ ਵਿੱਚ 20 ਪੰਜਾਬੀ ਚੁਣੇ ਗਏ ਸਨ। ਇਸ ਦੌਰਾਨ ਬਰੈਂਪਟਨ ਵਿੱਚ ਵੱਖ-ਵੱਖ ਪਾਰਟੀਆਂ ਤੋਂ ਪੰਜਾਬੀਆਂ ਨੇ ਪੰਜ ਸੀਟਾਂ ਜਿੱਤੀਆਂ ਹਨ। […]