ਭਗਵੰਤ ਮਾਨ ਧੂਰੀ ਤੋਂ ਲੜਨਗੇ ਵਿਧਾਨ ਸਭਾ ਚੋਣ

ਭਗਵੰਤ ਮਾਨ ਧੂਰੀ ਤੋਂ ਲੜਨਗੇ ਵਿਧਾਨ ਸਭਾ ਚੋਣ

ਚੰਡੀਗੜ੍ਹ, 20 ਜਨਵਰੀ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਐਲਾਨ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ‘ਆਪ’ ਦੇ ਇਸ […]

ਚੰਦਰਸ਼ੇਖਰ ਵੱਲੋਂ ਯੋਗੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਚੰਦਰਸ਼ੇਖਰ ਵੱਲੋਂ ਯੋਗੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਨੋਇਡਾ (ਯੂਪੀ), 20 ਜਨਵਰੀ- ਦਲਿਤ ਨੇਤਾ ਚੰਦਰਸ਼ੇਖਰ ਆਜ਼ਾਦ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਗੋਰਖਪੁਰ ਸਦਰ ਸੀਟ ਤੋਂ ਲੜਨਗੇ। ਉਨ੍ਹਾਂ ਦੀ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਨੇ ਇਹ ਐਲਾਨ ਕੀਤਾ। ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸਦਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਹਨ।

ਕਿਸਾਨ ਅੰਦੋਲਨ ਨਾਲ ਸਬੰਧਤ ਬਹੁਤੇ ਮਾਮਲੇ ਰੱਦ: ਚੜੂਨੀ

ਨਵੀਂ ਦਿੱਲੀ, 20 ਜਨਵਰੀ- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਹਜ਼ਾਰਾਂ ਕਿਸਾਨ ਸਾਥੀਆਂ ‘ਤੇ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ‘ਚੋਂ ਬਹੁਤੇ ਰੱਦ ਹੋ ਚੁੱਕੇ ਹਨ ਪਰ ਕੁਝ ਕਿਸਾਨ ਆਗੂਆਂ ਨੂੰ ਅਜੇ ਵੀ ਅਦਾਲਤ ਤੋਂ ਨੋਟਿਸ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਲ […]

ਏਅਰ ਇੰਡੀਆ ਨੇ ਅਮਰੀਕਾ ਲਈ ਆਪਣੀ ਬੀ777 ਯਾਤਰੀ ਉਡਾਣ ਸੇਵਾ ਮੁੜ ਸ਼ੁਰੂ ਕੀਤੀ

ਏਅਰ ਇੰਡੀਆ ਨੇ ਅਮਰੀਕਾ ਲਈ ਆਪਣੀ ਬੀ777 ਯਾਤਰੀ ਉਡਾਣ ਸੇਵਾ ਮੁੜ ਸ਼ੁਰੂ ਕੀਤੀ

ਨਵੀਂ ਦਿੱਲੀ, 20 ਜਨਵਰੀ-ਏਅਰ ਇੰਡੀਆ ਨੇ ਅਮਰੀਕੀ ਅਥਾਰਟੀ ਤੋਂ ਮਨਜ਼ੂਰੀ ਤੋਂ ਬਾਅਦ ਬੀ777 ਉਡਾਣਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੋਇੰਗ ਨੇ ਏਅਰ ਇੰਡੀਆ ਨੂੰ ਬੀ777 ‘ਤੇ ਅਮਰੀਕਾ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਇਸ ਮੁਤਾਬਕ ਅੱਜ ਤੜਕੇ ਪਹਿਲੀ ਫਲਾਈਟ ਜੇਐੱਫਕੇ ਲਈ ਰਵਾਨਾ ਹੋਈ।

ਦਿੱਲੀ ਦੰਗਿਆਂ ਦੇ ਮਾਮਲੇ ’ਚ ਪਹਿਲੀ ਸਜ਼ਾ: ਘਰ ਸਾੜਨ ਤੇ ਲੁੱਟਣ ਵਾਲੇ ਨੂੰ 5 ਸਾਲ ਦੀ ਕੈਦ

ਦਿੱਲੀ ਦੰਗਿਆਂ ਦੇ ਮਾਮਲੇ ’ਚ ਪਹਿਲੀ ਸਜ਼ਾ: ਘਰ ਸਾੜਨ ਤੇ ਲੁੱਟਣ ਵਾਲੇ ਨੂੰ 5 ਸਾਲ ਦੀ ਕੈਦ

ਨਵੀਂ ਦਿੱਲੀ, 20 ਜਨਵਰੀ-ਦਿੱਲੀ ਦੀ ਅਦਾਲਤ ਨੇ ਫਰਵਰੀ 2020 ਦੇ ਦੰਗਿਆਂ ਦੇ ਸਬੰਧ ਵਿਚ ਦੋਸ਼ੀ ਕਰਾਰ ਦਿੱਤੇ ਦਿਨੇਸ਼ ਯਾਦਵ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ। ਪਿਛਲੇ ਮਹੀਨੇ ਵਧੀਕ ਸੈਸ਼ਨ ਜੱਜ ਵਰਿੰਦਰ ਭੱਟ ਨੇ ਉਸ ਨੂੰ ਘਰ ਨੂੰ ਅੱਗ ਲਾਉਣ ਵਾਲੀ ਦੰਗਾਕਾਰੀ ਭੀੜ ਦਾ ਹਿੱਸਾ ਹੋਣ ਦਾ ਦੋਸ਼ੀ ਠਹਿਰਾਇਆ ਸੀ। ਦੰਗਿਆਂ ਦੇ ਮਾਮਲਿਆਂ ਵਿੱਚ ਇਹ ਪਹਿਲੀ […]