ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਹਲੀ ਆਪ ਵਿੱਚ ਸ਼ਾਮਲ

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਹਲੀ ਆਪ ਵਿੱਚ ਸ਼ਾਮਲ

ਪਟਿਆਲਾ, 13 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ ਤੇ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪ੍ਰੋਖੇ ਕਰ ਦਿੱਤਾ ਹੈ, […]

ਬਰਤਾਨੀਆ ਵੱਲੋਂ ਭਾਰਤ ਨਾਲ ਐੱਫਟੀਏ ਗੱਲਬਾਤ ਸ਼ੁਰੂ ਕਰਨ ਦਾ ਐਲਾਨ

ਬਰਤਾਨੀਆ ਵੱਲੋਂ ਭਾਰਤ ਨਾਲ ਐੱਫਟੀਏ ਗੱਲਬਾਤ ਸ਼ੁਰੂ ਕਰਨ ਦਾ ਐਲਾਨ

ਲੰਡਨ, 13 ਜਨਵਰੀ-ਬਰਤਾਨੀਆ ਸਰਕਾਰ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤਾ (ਐੱਫਟੀਏ) ਗੱਲਬਾਤ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਇਸ ਨੂੰ ਬ੍ਰਿਟਿਸ਼ ਕਾਰੋਬਾਰ ਨੂੰ ਭਾਰਤੀ ਅਰਥਵਿਵਸਥਾ ‘ਚ ਸਭ ਤੋਂ ਅੱਗੇ ਰੱਖਣ ਦਾ ‘ਸੁਨਹਿਰੀ ਮੌਕਾ’ ਦੱਸਿਆ। ਪ੍ਰਧਾਨ ਮੰਤਰੀ ਬਰਿਸ ਜੌਹਨਸਨ ਨੇ ਕਿਹਾ ਕਿ ਐੱਫਟੀਏ ਭਾਰਤ ਨਾਲ ਦੇਸ਼ ਦੀ ਇਤਿਹਾਸਕ ਭਾਈਵਾਲੀ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ ਅਤੇ […]

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਚੰਡੀਗੜ੍ਹ, 13 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ ‘ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ […]

ਯੂਪੀ: ਯੋਗੀ ਸਰਕਾਰ ਦੇ ਇਕ ਹੋਰ ਮੰਤਰੀ ਧਰਮ ਸਿੰਘ ਸੈਣੀ ਸਪਾ ’ਚ ਸ਼ਾਮਲ

ਯੂਪੀ: ਯੋਗੀ ਸਰਕਾਰ ਦੇ ਇਕ ਹੋਰ ਮੰਤਰੀ ਧਰਮ ਸਿੰਘ ਸੈਣੀ ਸਪਾ ’ਚ ਸ਼ਾਮਲ

ਲਖਨਊ, 13 ਜਨਵਰੀ-ਉੱਤਰ ਪ੍ਰਦੇਸ਼ ਸਰਕਾਰ ਵਿੱਚ ਆਯੂਸ਼, ਫੂਡ ਸੇਫਟੀ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਤਿੰਨ ਦਿਨਾਂ ਵਿੱਚ ਅੱਜ ਤੱਕ ਰਾਜ ਦੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦੇ ਮੰਤਰੀ ਮੰਡਲ ਤੋਂ ਤਿੰਨ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਸ੍ਰੀ ਸੈਣੀ ਨੇ ਅੱਜ […]

ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਬਾਰੇ ਫ਼ੈਸਲਾ ਲੋਕਾਂ ’ਤੇ ਸੁੱਟਿਆ

ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਬਾਰੇ ਫ਼ੈਸਲਾ ਲੋਕਾਂ ’ਤੇ ਸੁੱਟਿਆ

ਮੁਹਾਲੀ, 13 ਜਨਵਰੀ-ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਪੰਜਾਬ ਦੇ ਲੋਕਾਂ ’ਤੇ ਸੁੱਟ ਦਿੱਤਾ ਹੈ। ਇਸ ਤੋਂ ਸਾਫ਼ ਹੈ ਕਿ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨ ਬਾਰੇ ਜੱਕੋ-ਤੱਕੀ ਵਿੱਚ ਹੈ। ਅੱਜ ਇੱਥੇ ਮੁਹਾਲੀ ਕਲੱਬ ਵਿਖੇ ਪੱਤਰਕਾਰ […]