ਸਾਬਕਾ ਡੀਜੀਪੀ ਵਿਰਕ, ਜ਼ੀਰਾ, ਸਰਬਜੀਤ ਸਿੰਘ ਮੱਕੜ ਭਾਜਪਾ ’ਚ ਸ਼ਾਮਲ

ਸਾਬਕਾ ਡੀਜੀਪੀ ਵਿਰਕ, ਜ਼ੀਰਾ, ਸਰਬਜੀਤ ਸਿੰਘ ਮੱਕੜ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 3 ਦਸੰਬਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਸਰਬਦੀਪ ਸਿੰਘ ਵਿਰਕ ਸਮੇਤ ਸੂਬੇ ਦੇ ਕਈ ਵਿਅਕਤੀ ਅੱਜ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ […]

ਦੋ ਕੌਮਾਂਤਰੀ ਯਾਤਰੀਆਂ ਨੂੰ ਕਰੋਨਾ, ਓਮੀਕਰੋਨ ਬਾਰੇ ਜਾਂਚ ਜਾਰੀ

ਦੋ ਕੌਮਾਂਤਰੀ ਯਾਤਰੀਆਂ ਨੂੰ ਕਰੋਨਾ, ਓਮੀਕਰੋਨ ਬਾਰੇ ਜਾਂਚ ਜਾਰੀ

ਚੇਨਈ, 3 ਦਸੰਬਰ : ਸਿੰਗਾਪੁਰ ਅਤੇ ਬਰਤਾਨੀਆ ਤੋਂ ਤਾਮਿਲਨਾਡੂ ਪਹੁੰਚੇ ਇੱਕ ਬੱਚੇ ਸਮੇਤ ਦੋ ਅੰਤਰਰਾਸ਼ਟਰੀ ਹਵਾਈ ਯਾਤਰੀਆਂ  ਨੂੰ ਕੋਵਿਡ  ਹੋਣ ਦੀ ਪੁਸ਼ਟੀ ਹੋਈ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਓਮੀਕਰੋਨ ਹੈ। ਸਰਕਾਰ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ਉਨ੍ਹਾਂ  ਨੂੰ ਓਮੀਕਰੋਨ ਹੈ ਜਾਂ ਨਹੀਂ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ, 3 ਦਸੰਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਉਸ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੌਜੂਦਗੀ ‘ਚ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਮੂਸੇਵਾਲਾ ‘ਤੇ ਪੰਜਾਬ ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕਈ ਕੇਸ ਦਰਜ ਕੀਤੇ ਹਨ।

ਆਸਟਰੇਲੀਆ ਵਿਚ ਦਾਖਲ ਹੋਣ ਵਾਲਿਆਂ ਲਈ ਕੁਝ ਚੀਜ਼ਾਂ ਦੀਆਂ ਪਾਬੰਦੀਆਂ, ਉਲੰਘਣਾ ਕਰਨ ‘ਤੇ ਹੋਵੇਗਾ ਭਾਰੀ ਜ਼ੁਰਮਾਨਾ

ਆਸਟਰੇਲੀਆ ਵਿਚ ਦਾਖਲ ਹੋਣ ਵਾਲਿਆਂ ਲਈ ਕੁਝ ਚੀਜ਼ਾਂ ਦੀਆਂ ਪਾਬੰਦੀਆਂ, ਉਲੰਘਣਾ ਕਰਨ ‘ਤੇ ਹੋਵੇਗਾ ਭਾਰੀ ਜ਼ੁਰਮਾਨਾ

ਮੈਲਬੌਰਨ, 2 ਦਸੰਬਰ (ਪੰ. ਐ.)ਆਸਟ੍ਰੇਲੀਆ ਵਿੱਚ ਜੇਕਰ ਕੋਈ ਵਿਅਕਤੀ ਬਿਨਾਂ ਘੋਸ਼ਣਾ ਕੀਤੇ ਇਨ੍ਹਾਂ ਚੀਜ਼ਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਜਾਂਦਾ ਹੈ, ਤਾਂ ਉਸਨੂੰ ਭਾਰੀ ਜੁਰਮਾਨੇ ਅਤੇ ਵੀਜ਼ਾ ਰੱਦ ਹੋਣ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਆਸਟ੍ਰੇਲੀਆ ਵਿੱਚ ਇਹ ਯਕੀਨੀ ਬਣਾਉਣ ਲਈ ਸਖ਼ਤ ਜੈਵਿਕ ਸੁਰੱਖਿਆ ਕਾਨੂੰਨ ਅਤੇ ਪ੍ਰਕਿਰਿਆਵਾਂ ਹਨ ਕਿ ਸਾਡੀਆਂ ਸਰਹੱਦਾਂ ਵਿੱਚ […]

ਤਸਕਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ :- ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਬੀਰ ਸਿੰਘ ਉਰਫ ਲੱਖਾ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ, ਇਕ ਡਰੋਨ, ਇਕ ਟਰਾਂਸਮੀਟਰ, ਰਿਸੀਵਰ, ਕੈਮਰਾ ਤੇ ਰਿਵਾਲਵਰ […]