ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ

ਚੰਡੀਗੜ੍ਹ, 6 ਅਪਰੈਲ- ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 2.15 ਲੱਖ ਰੁਪਏ ਦੀ ਜਾਅਲੀ ਕਰੰਸੀ, ਹਥਿਆਰਾਂ ਤੇ ਗੋਲੀਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜਰਮਨ ਸਿੰਘ ਨੂੰ ਜਾਅਲੀ ਕਰੰਸੀ ਤੇ ਗੋਲੀਸਿੱਕੇ ਸਮੇਤ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ, ‘‘ਮੁਲਜ਼ਮ ਕੋਲੋਂ ਇਕ […]

ਸ਼੍ਰੋਮਣੀ ਅਕਾਲੀ ਦਲ ਨੇ 8 ਅਪਰੈਲ ਨੂੰ ਚੰਡੀਗੜ੍ਹ ’ਚ ਵਰਕਿੰਗ ਕਮੇਟੀ ਦੀ ਬੈਠਕ ਸੱਦੀ

ਸ਼੍ਰੋਮਣੀ ਅਕਾਲੀ ਦਲ ਨੇ 8 ਅਪਰੈਲ ਨੂੰ ਚੰਡੀਗੜ੍ਹ ’ਚ ਵਰਕਿੰਗ ਕਮੇਟੀ ਦੀ ਬੈਠਕ ਸੱਦੀ

ਚੰਡੀਗੜ੍ਹ, 6 ਅਪਰੈਲ- ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ।ਇਹ ਮੀਟਿੰਗ 8 ਅਪਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਵੇਗੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਚੰਡੀਗੜ੍ਹ, 6 ਅਪਰੈਲ- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ।ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ […]

ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਮਗਰੋਂ ਕਾਬੂ

ਕੈਨੇਡਾ ਦੀ ਪਾਰਲੀਮੈਂਟ ’ਚ ਹਥਿਆਰਬੰਦ ਮਸ਼ਕੂਕ ਦਾਖ਼ਲ; ਮਗਰੋਂ ਕਾਬੂ

ਵੈਨਕੂਵਰ, 6 ਅਪਰੈਲ : ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ ’ਚ ਲੁਕ ਕੇ ਜਾਨ ਬਚਾਈ। […]

ਕੈਨੇਡਾ: 30 ਕਰੋੜੀ ਟਰੱਕ ਲੁੱਟ ਮਾਮਲੇ ’ਚ ਦੋ ਹੋਰ ਪੰਜਾਬੀ ਗ੍ਰਿਫਤਾਰ

ਕੈਨੇਡਾ: 30 ਕਰੋੜੀ ਟਰੱਕ ਲੁੱਟ ਮਾਮਲੇ ’ਚ ਦੋ ਹੋਰ ਪੰਜਾਬੀ ਗ੍ਰਿਫਤਾਰ

ਵੈਨਕੂਵਰ, 5 ਅਪਰੈਲ- ਪੀਲ ਪੁਲੀਸ ਨੇ 30 ਕਰੋੜੀ ਟਰੱਕ ਲੁੱਟ-ਖੋਹ ਮਾਮਲੇ ਦੀ ਜਾਂਚ ਦੌਰਾਨ ਸਬੂਤ ਇਕੱਠੇ ਕਰ ਕੇ ਦੋ ਹੋਰ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਉਸੇ ਗਰੋਹ ਦੇ ਸੰਚਾਲਕ ਸਨ, ਜੋ ਕੁਝ ਟਰੱਕ ਡਰਾਈਵਰਾਂ ਨੂੰ ਮੋਟੀਆਂ ਰਕਮਾਂ ਦੇ ਲਾਲਚ ਦੇ ਕੇ ਉਨ੍ਹਾਂ ਦੇ ਟਰੱਕਾਂ ਵਿੱਚ ਲੱਦੇ ਕੀਮਤੀ ਸਾਮਾਨ ਦੀ ਜਾਣਕਾਰੀ ਲੈਂਦੇ ਤੇ ਫਿਰ ਉਸ […]