‘ਡੱਲੇਵਾਲ ਪੁਲੀਸ ਹਿਰਾਸਤ ’ਚ ਨਹੀਂ, ਕਿਸਾਨ ਆਗੂ ਆਪਣੀ ਮਰਜ਼ੀ ਨਾਲ ਹਸਪਤਾਲ ਦਾਖ਼ਲ’

‘ਡੱਲੇਵਾਲ ਪੁਲੀਸ ਹਿਰਾਸਤ ’ਚ ਨਹੀਂ, ਕਿਸਾਨ ਆਗੂ ਆਪਣੀ ਮਰਜ਼ੀ ਨਾਲ ਹਸਪਤਾਲ ਦਾਖ਼ਲ’

ਚੰਡੀਗੜ੍ਹ, 24 ਮਾਰਚ : ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲੀਸ ਦੀ ਹਿਰਾਸਤ ਵਿਚ ਨਹੀਂ ਹਨ ਤੇ ਉਹ ਕਿਤੇ ਵੀ ਜਾਣ ਲਈ ਆਜ਼ਾਦ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ‘ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਕੇਐੱਮਐੱਮ’ ਜੁਆਇੰਟ ਫੋਰਮ ਦੇ ਆਗੂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ […]

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

ਜਲੰਧਰ, 22 ਮਾਰਚ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ ਕਾਰਜ ਇੱਥੇ ਮਾਡਲ ਟਾਊਨ ਦੇ ਗੁਰਦੁਆਰਾ ਸਿੰਘ ਸਭਾ ’ਚ ਹੋਏ। ਇਸ ਮੌਕੇ ਭਾਰਤੀ ਹਾਕੀ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਸ਼ਿਰਕਤ ਕੀਤੀ। ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ […]

ਆਈਪੀਐੱਲ ਅੱਜ ਤੋਂ, ਪਲੇਠਾ ਮੈਚ ਕੋਲਕਾਤਾ ਤੇ ਬੰਗਲੂਰੂ ਵਿਚਾਲੇ

ਆਈਪੀਐੱਲ ਅੱਜ ਤੋਂ, ਪਲੇਠਾ ਮੈਚ ਕੋਲਕਾਤਾ ਤੇ ਬੰਗਲੂਰੂ ਵਿਚਾਲੇ

ਕੋਲਕਾਤਾ, 22 ਮਾਰਚ- ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐਲ) ਦੇ 18ਵੇਂ ਸੀਜ਼ਨ ਦੀ ਸ਼ੁਰੂਆਤ ਸ਼ਨਿਚਰਵਾਰ ਨੂੰ ਇੱਥੇ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (ਆਰਸੀਬੀ) ਵਿਚਾਲੇ ਮੈਚ ਨਾਲ ਹੋਵੇਗੀ, ਜਿਸ ਵਿੱਚ ਸਾਰਿਆਂ ਦੀਆਂ ਨਜ਼ਰਾਂ ਨਵੇਂ ਨਿਯਮਾਂ ਅਤੇ ਨਵੇਂ ਕਪਤਾਨਾਂ ’ਤੇ ਹੋਣਗੀਆਂ। ਹਾਲਾਂਕਿ ਮੀਂਹ ਇਸ ਮੈਚ ਦਾ ਮਜ਼ਾ ਖਰਾਬ ਕਰ ਸਕਦਾ ਹੈ। ਮੌਸਮ […]

ਕੈਨੇਡਾ: ਚੋਰੀਸ਼ੁਦਾ ਟਰੱਕਾਂ ਦੇ ਨੰਬਰ ਬਦਲਦੇ ਦੋ ਪੰਜਾਬੀ ਬਰੈਂਪਟਨ ’ਚੋਂ ਗ੍ਰਿਫਤਾਰ

ਕੈਨੇਡਾ: ਚੋਰੀਸ਼ੁਦਾ ਟਰੱਕਾਂ ਦੇ ਨੰਬਰ ਬਦਲਦੇ ਦੋ ਪੰਜਾਬੀ ਬਰੈਂਪਟਨ ’ਚੋਂ ਗ੍ਰਿਫਤਾਰ

ਵੈਨਕੂਵਰ, 22 ਮਾਰਚ-ਪੀਲ ਪੁਲੀਸ ਦੇ ਤਕਨੀਕੀ ਵਿਸ਼ੇਸ਼ ਜਾਂਚ ਦਲ ਨੇ ਬਰੈਂਪਟਨ ਰਹਿੰਦੇ ਦੋ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜੇ ਚੋਰੀ ਕੀਤੇ ਟਰੱਕਾਂ ਦੇ ਵਹੀਕਲ ਪਛਾਣ ਨੰਬਰ (ਵਿਨ) ਨੰਬਰ ਬਦਲਣ ਤੋਂ ਬਾਅਦ ਉਨ੍ਹਾਂ ਨੂੰ ਜਾਅਲੀ ਕਾਗਜ਼ਾਤ ਨਾਲ ਨਵੀਂ ਰਜਿਸਟਰੇਸ਼ਨ ਰਾਹੀਂ ਅਗਾਂਹ ਗਾਹਕਾਂ ਨੂੰ ਵੇਚਦੇ ਸਨ। ਦੋਹਾਂ ਮੁਲਜ਼ਮਾਂ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਇੰਜਰਜੀਤ ਸਿੰਘ ਵਾਲੀਆ […]

ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਨਕਦੀ ਵਿਵਾਦ’: ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੇ CJI ਨੂੰ ਰਿਪੋਰਟ ਸੌਂਪੀ

ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀਕੇ ਉਪਾਧਿਆਏ ਨੇ ਜੱਜ ਯਸ਼ਵੰਤ ਵਰਮਾ ਦੀ ਸਰਕਾਰੀ ਰਿਹਾਇਸ਼ ਤੋਂ ਕਥਿਤ ਤੌਰ ’ਤੇ ਨਕਦੀ ਮਿਲਣ ਦੇ ਮਾਮਲੇ ਵਿੱਚ ਭਾਰਤ ਦੇ ਚੀਫ ਜਸਟਿਸ CJI ਸੰਜੀਵ ਖੰਨਾ ਨੂੰ ਸੰਭਾਵਿਤ ਤੌਰ ’ਤੇ ਇੱਕ ਰਿਪੋਰਟ ਸੌਂਪ ਦਿੱਤੀ ਹੈ। ਜਸਟਿਸ ਉਪਾਧਿਆਏ ਨੇ ਘਟਨਾ ਸਬੰਧੀ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਲਈ […]