ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਅੰਮ੍ਰਿਤਸਰ, 21 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ ਅਤੇ ਇਸ ਬਾਰੇ ਅਗਲੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ। ਉਂਝ ਇਸ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ, ਜੋ ਜਲਦੀ ਹੀ […]

ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ

ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ

ਨਵੀਂ ਦਿੱਲੀ, 21 ਫਰਵਰੀ- ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ  ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਸ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ […]

ਕਿਸਾਨਾਂ ਦੀ ਲੜਾਈ ਦੀ ਜਿੱਤ ਸ਼ੁਭਕਰਨ ਨੂੰ ਸੱਚੀ ਸ਼ਰਧਾਂਜਲੀ ਹੋਵਗੀ: ਡੱਲੇਵਾਲ

ਕਿਸਾਨਾਂ ਦੀ ਲੜਾਈ ਦੀ ਜਿੱਤ ਸ਼ੁਭਕਰਨ ਨੂੰ ਸੱਚੀ ਸ਼ਰਧਾਂਜਲੀ ਹੋਵਗੀ: ਡੱਲੇਵਾਲ

ਪਾਤੜਾਂ,21 ਫਰਵਰੀ- ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ’ਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਬਰਸੀ ਮੌਕੇ ਸਮਾਗਮ ਦਾ ਆਯੋਜਨ ਕਰਦਿਆਂ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਢਾਬੀਗੁਜਰਾਂ ਬਾਰਡਰ ’ਤੇ ਮਰਨ ਵਰਤ ’ਤੇ ਬੇਠੇ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਭਾਰਤ ਨੂੰ ਲੋਕਤੰਤਰ ਦਾ ਸਭ ਤੋਂ ਵੱਡਾ […]

ਸੁਪਰੀਮ ਕੋਰਟ ਦੀ ਫ਼ਰਜ਼ੀ ਸੁਣਵਾਈ, ਜਾਅਲੀ ਦਸਤਾਵੇਜ਼: ਲੁਧਿਆਣਾ ਦੇ ਵਿਅਕਤੀ ਤੋਂ 7 ਕਰੋੜ ਠੱਗੇ

ਸੁਪਰੀਮ ਕੋਰਟ ਦੀ ਫ਼ਰਜ਼ੀ ਸੁਣਵਾਈ, ਜਾਅਲੀ ਦਸਤਾਵੇਜ਼: ਲੁਧਿਆਣਾ ਦੇ ਵਿਅਕਤੀ ਤੋਂ 7 ਕਰੋੜ ਠੱਗੇ

ਚੰਡੀਗੜ੍ਹ, 21 ਫਰਵਰੀ- ਸਾਈਬਰ ਅਪਰਾਧ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਠੱਗਾਂ ਨੇ ਖੁ਼ਦ ਨੂੰ ਸੀਬੀਆਈ ਅਧਿਕਾਰੀ ਦੱਸ ਕੇ ਅਤੇ ਸੁਪਰੀਮ ਕੋਰਟ ਦੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਲੁਧਿਆਣਾ ਰਹਿੰਦੇ ਇਕ ਵਿਅਕਤੀ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਇਨ੍ਹਾਂ ਠੱਗਾਂ ਨੇ ਬੜੀ […]

ਚੈਂਪੀਅਨਜ਼ ਟਰਾਫ਼ੀ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਹਰਾਇਆ

ਚੈਂਪੀਅਨਜ਼ ਟਰਾਫ਼ੀ: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਹਰਾਇਆ

ਕਰਾਚੀ, 19 ਫਰਵਰੀ- ਨਿਊਜ਼ੀਲੈਂਡ ਨੇ ਅੱਜ ਇੱਥੇ ਚੈਂਪੀਅਨਜ਼ ਟਰਾਫੀ ਦੇ ਪਹਿਲੇ ਮੈਚ ਵਿੱਚ ਮੇਜ਼ਬਾਨ ਪਾਕਿਸਤਾਨ ਨੂੰ 60 ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ ਮੌਜੂਦਾ ਚੈਂਪੀਅਨ ਪਾਕਿਸਤਾਨ ਨੂੰ ਜਿੱਤ ਲਈ 321 ਦੌੜਾਂ ਦਾ ਟੀਚਾ ਸੀ ਪਰ ਮੇਜ਼ਬਾਨ ਟੀਮ 260 ਦੌੜਾਂ ’ਤੇ ਢੇਰ ਹੋ ਗਈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਜ਼ਰਦਾਰੀ ਨੇ ਇੱਥੇ ਨੈਸ਼ਨਲ ਸਟੇਡੀਅਮ […]