ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

ਚੰਡੀਗੜ੍ਹ, 17 ਫਰਵਰੀ- ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ ਲਾਇਆ ਗਿਆ ਹੈ। ਕਪਲਿਸ਼ 2015 ਬੈਚ ਦੇ ਆਈਏਐੱਸ ਅਧਿਕਾਰੀ ਹਨ। ਸੂਤਰਾਂ ਮੁਤਾਬਕ ਤ੍ਰਿਪਾਠੀ ਦੀ ਮੁਅੱਤਲੀ ਪਟਿਆਲਾ ਨਾਲ ਸਬੰਧਤ ਕਿਸੇ ਮਸਲੇ ਨੂੰ ਲੈ ਕੇ ਕੀਤੀ ਗਈ ਹੈ, ਜਿੱਥੇ ਉਹ […]

ਮਸਕ ਦੇ ਵਿਭਾਗ ਵੱਲੋਂ ਭਾਰਤ ਸਣੇ ਕਈ ਮੁਲਕਾਂ ਦੀ ਗ੍ਰਾਂਟ ’ਚ ਕਟੌਤੀ

ਮਸਕ ਦੇ ਵਿਭਾਗ ਵੱਲੋਂ ਭਾਰਤ ਸਣੇ ਕਈ ਮੁਲਕਾਂ ਦੀ ਗ੍ਰਾਂਟ ’ਚ ਕਟੌਤੀ

ਨਿਊਯਾਰਕ, 17 ਫਰਵਰੀ- ਅਰਬਪਤੀ ਐਲਨ ਮਸਕ ਦੀ ਅਗਵਾਈ ਹੇਠਲੇ ਅਮਰੀਕਾ ਦੇ ਸਰਕਾਰੀ ਸਮਰੱਥਾ ਵਿਭਾਗ (ਡੀਓਜੀਈ) ਨੇ ਭਾਰਤੀ ਚੋਣਾਂ ’ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਦਿੱਤੇ ਜਾਣ ਵਾਲੇ 2.1 ਕਰੋੜ ਡਾਲਰ ਦੇ ਫੰਡ ਸਮੇਤ ਖ਼ਰਚ ’ਚ ਕਈ ਕਟੌਤੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਮਹੀਨੇ ਮਸਕ ਨੂੰ ਨਵੇਂ ਸਰਕਾਰੀ ਸਮਰੱਥਾ ਵਿਭਾਗ ਦਾ […]

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਚੰਡੀਗੜ੍ਹ, 17 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਇੱਥੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈ ਕੋਰਟ ’ਚ ਹਾਲੇ ਵੀ 32 ਜੱਜਾਂ […]

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸ

ਕੈਥਲ, 17 ਫਰਵਰੀ- ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਅੱਠ ਬੱਚੇ ਗੰਭੀਰ ਜ਼ਖ਼ਮੀ ਹੋ ਗਏ।ਹਾਦਸੇ ਦੌਰਾਨ ਬੱਸ ਚਾਲਕ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਕਿਊਡਕ ਚੌਕੀ […]

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਅਸਤੀਫ਼ਾ ਦਿੱਤਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਅਸਤੀਫ਼ਾ ਦਿੱਤਾ

ਅੰਮ੍ਰਿਤਸਰ, 17 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਬਣਾਈ ਗਈ ਸੱਤ ਮੈਂਬਰੀ […]