27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਭਾਜਪਾ ਦੀ ਵਾਪਸੀ

27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਭਾਜਪਾ ਦੀ ਵਾਪਸੀ

ਨਵੀਂ ਦਿੱਲੀ, 8 ਫਰਵਰੀ :  ਵੋਟਾਂ ਦੀ ਗਿਣਤੀ ਦੇ ਆਏ ਰੁਝਾਨਾਂ ਤੋਂ ਹੁਣ ਲਗਪਗ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 27 ਸਾਲ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਪ੍ਰਮੁੱਖ ਆਗੂ […]

ਮੁੱਖ ਖ਼ਬਰਾਂ ਅਮਰੀਕਾ: ਟਰੰਪ ਦੀਆਂ ਨੀਤੀਆਂ ਅਤੇ ਐਲਨ ਮਸਕ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ

ਮੁੱਖ ਖ਼ਬਰਾਂ ਅਮਰੀਕਾ: ਟਰੰਪ ਦੀਆਂ ਨੀਤੀਆਂ ਅਤੇ ਐਲਨ ਮਸਕ ਖ਼ਿਲਾਫ਼ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ

ਵਾਸ਼ਿੰਗਟਨ, 7 ਫਰਵਰੀ- ਟਰੰਪ ਪ੍ਰਸ਼ਾਸਨ ਦੀਆਂ ਸ਼ੁਰੂਆਤੀ ਕਾਰਵਾਈਆਂ ਖ਼ਿਲਾਫ਼ ਬੀਤੇ ਦਿਨ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਲੋਕ ਸੜਕਾਂ ’ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਟਰੰਪ ਪ੍ਰਸ਼ਾਸਨ ਵੱਲੋਂ ਪਰਵਾਸੀਆਂ ਨੂੰ ਦੇਸ਼ ’ਚੋਂ ਕੱਢੇ ਜਾਣ ਦੀ ਕਾਰਵਾਈ, ਟਰਾਂਸਜੈਂਡਰ ਅਧਿਕਾਰ ਵਾਪਸ ਲੈਣ ਅਤੇ ਗਾਜ਼ਾ ਪੱਟੀ ਤੋਂ ਫਲਸਤੀਨੀਆਂ ਨੂੰ ਜਬਰੀ ਤਬਦੀਲ ਕੀਤੇ ਜਾਣ ਸਬੰਧੀ ਫੈਸਲਿਆਂ ਦੀ […]

ਮੈਕਸਿਕੋ ਵੱਲੋਂ ਅਮਰੀਕਾ ਨਾਲ ਲੱਗਦੀ ਸਰਹੱਦ ’ਤੇ 10000 ਫ਼ੌਜੀ ਤਾਇਨਾਤ

ਸਿਊਦਾਦ ਜੁਆਰੇਜ਼ (ਮੈਕਸਿਕੋ), 7 ਫਰਵਰੀ- ਮੈਕਸਿਕੋ ਦੇ ‘ਨੈਸ਼ਨਲ ਗਾਰਡ’ ਦੇ ਜਵਾਨ ਅਤੇ ਫੌਜ ਦੇ ਕਈ ਟਰੱਕ ਬੀਤੇ ਦਿਨ ਸਿਊਦਾਦ ਜੁਆਰੇਜ਼ ਅਤੇ ਟੈਕਸਾਸ ਦੇ ਐੱਲ ਪਾਸੋ ਨੂੰ ਵੱਖ ਕਰਨ ਵਾਲੀ ਸਰਹੱਦ ’ਤੇ ਦੇਖੇ ਗਏ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਲਗਾਏ ਜਾਣ ਦੀਆਂ ਧਮਕੀਆਂ ਤੋਂ ਬਾਅਦ ਮੈਕਸਿਕੋ ਨੇ ਆਪਣੀ ਉੱਤਰੀ ਸਰਹੱਦ ’ਤੇ 10,000 ਸੈਨਿਕ ਭੇਜੇ […]

1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਵੱਲੋਂ ਫੈਸਲਾ 12 ਫਰਵਰੀ ਤੱਕ ਮੁਲਤਵੀ

1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਵੱਲੋਂ ਫੈਸਲਾ 12 ਫਰਵਰੀ ਤੱਕ ਮੁਲਤਵੀ

ਨਵੀਂ ਦਿੱਲੀ, 7 ਫਰਵਰੀ- ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਦੇ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੇ ਕਤਲ ਦੇ ਸਬੰਧ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ ਆਪਣਾ ਫੈਸਲਾ 12 ਫਰਵਰੀ ਤੱਕ ਟਾਲ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜੱਜ […]

ਅਮਰੀਕਾ ਵੱਲੋਂ ਡਿਪੋਰਟ ਕੀਤੇ ਨੌਜਵਾਨ ਦੀ ਸ਼ਿਕਾਇਤ ’ਤੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ

ਅਮਰੀਕਾ ਵੱਲੋਂ ਡਿਪੋਰਟ ਕੀਤੇ ਨੌਜਵਾਨ ਦੀ ਸ਼ਿਕਾਇਤ ’ਤੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ, 7 ਫਰਵਰੀ- ਅਮਰੀਕਾ ਵਿੱਚ ਗੈਰਕਾਨੂੰਨੀ ਪਰਵਾਸ ਕਾਰਨ ਭਾਰਤ ਡਿਪੋਰਟ ਕੀਤੇ ਗਏ ਇੱਕ ਨੌਜਵਾਨ ਦਲੇਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਇੱਥੇ ਇੱਕ ਟਰੈਵਲ ਏਜੰਟ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ 104 ਪਰਵਾਸੀ ਭਾਰਤੀ ਅਮਰੀਕਾ ਤੋਂ ਭਾਰਤ ਪਰਤੇ ਹਨ। ਇਨ੍ਹਾਂ ਭਾਰਤੀਆਂ ਨੂੰ ਅਮਰੀਕਾ ਸਰਕਾਰ ਵੱਲੋਂ ਗੈਰਕਾਨੂੰਨੀ ਢੰਗ ਨਾਲ […]